ਕੇਂਦਰੀ ਮੰਤਰੀ ਪਿਊਸ਼ ਗੋਇਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਜਿਸਦੇ ਮੱਦੇਨਜਰ ਅੱਜ ਕੇਂਦਰੀ ਮੰਤਰੀ ਪਿਯੂਸ਼ ਗੋਇਲ ਗੁਰੂ ਨਗਰੀ ਅੰਮ੍ਰਿਤਸਰ ਪੁੱਜੇ ਹੋਏ ਹਨ ਜਿੱਥੇ ਉਹ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ | ਇਸ ਦੇ ਨਾਲ ਹੀ ਦਿੱਲੀ ਤੋਂ ਹੀ ਮਨਿੰਦਰ ਸਿੰਘ ਸਿਰਸਾ ਵੀ ਨਾਲ ਉਹਨਾਂ ਨਾਲ ਅੰਮ੍ਰਿਤਸਰ ਆਏ ਹੋਏ ਹਨ | ਜਿਸਦੇ ਚੱਲਦਿਆਂ ਕੇਂਦਰੀ ਮੰਤਰੀ ਪਿਊਸ਼ ਗੋਇਲ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਉਨ੍ਹਾਂ ਮੱਥਾ ਟੇਕ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਹੈ ।
ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ
ਇਸ ਦੌਰਾਨ ਉਨ੍ਹਾਂ ਨੇ ਪ੍ਰਿਕਰਮਾ ਕਰਦੇ ਹੋਏ ਅਕਾਲ ਤਖਤ ਸਾਹਿਬ ਤੇ ਜਿਹੜਾ ਘੱਲੂਘਾਰੇ ਦੀ ਯਾਦ ਵਿੱਚ 1984 ਨੂੰ ਢਹਿ ਢੇਰੀ ਕੀਤਾ ਅਕਾਲ ਤਖਤ ਸਾਹਿਬ ਦਾ ਮਾਡਲ ਵੀ ਵੇਖਿਆ | ਨਾਲ ਹੀ ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ ।
ਇਹ ਵੀ ਪੜ੍ਹੋ :ਚਾਰ ਧਾਮ ਯਾਤਰਾ ਦੇ 2 ਹਫ਼ਤਿਆਂ ਅੰਦਰ ਹੀ 50 ਤੋਂ ਵੱਧ ਸ਼ਰਧਾਲੂਆਂ ਦੀ ਹੋਈ ਮੌਤ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਿਯੂਸ਼ ਗੋਇਲ ਨੇ ਕਿਹਾ ਕਿ ਬਹੁਤ ਸਮੇਂ ਬਾਅਦ ਮੈਂ ਗੁਰੂ ਨਗਰੀ ਵਿੱਚ ਆਇਆ ਹਾਂ ਤੇ ਅੱਜ ਗੁਰੂ ਘਰ ਵਿੱਚ ਮੱਥਾ ਟੇਕਨ ਲਈ ਪੁੱਜਾ ਹਾਂ ਉਹਨਾਂ ਕਿਹਾ ਕਿ ਇੱਥੇ ਆ ਕੇ ਮੈਨੂੰ ਬਹੁਤ ਹੀ ਸ਼ਾਂਤੀ ਤੇ ਸਕੂਨ ਮਿਲਿਆ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਗੁਰੂ ਮਹਾਰਾਜ ਸਭ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਦੇਖ ਤਰੱਕੀ ਕਰੇ ਤੇ ਸਾਡੇ ਦੇਸ਼ ਦੇ ਬੱਚਿਆਂ ਦੀ ਚੰਗੀ ਪਰਵਰਿਸ਼ ਹੋਵੇ ਤੇ ਸਾਡਾ ਦੇਸ਼ ਆਰਥਿਕ ਤਰੱਕੀ ਵਿੱਚ ਮਜ਼ਬੂਤ ਹੋਵੇ, ਉਹਨਾਂ ਕਿਹਾ ਕਿ ਜੋ ਵੀ ਧਰਮ ਨਾਲ ਜੁੜਿਆ ਹੈ ਉਸ ਦੀ ਆਸਥਾ ਬਣੀ ਰਵੇ, ਉੱਥੇ ਹੀ ਜਦੋਂ ਉਹਨਾਂ ਨੂੰ ਰਾਜਨੀਤਿਕ ਗੱਲਾਂ ਬਾਰੇ ਪੁੱਛਣ ਦੀ ਕੋਸ਼ਿਸ਼ ਕੀਤੀ ਗਈ ਤੇ ਉਹ ਨਿਕਲ ਗਏ।