ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 8 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਜਾਰੀ || Elections

0
16
Voting continues in 49 seats of 8 states and union territories in the fifth phase of Lok Sabha elections

ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 8 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਜਾਰੀ || Elections

ਦੇਸ਼ ਭਰ ਦੇ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ ਦਾ ਸਿਲਸਿਲਾ ਜਾਰੀ ਹੈ | ਇਸੇ ਦੇ ਤਹਿਤ ਪੰਜਵੇਂ ਪੜਾਅ ਲਈ ਅੱਜ ਸਵੇਰੇ 7 ਵਜੇ 6 ਸੂਬਿਆਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ | ਬਿਹਾਰ, ਜੰਮੂ-ਕਸ਼ਮੀਰ, ਲੱਦਾਖ, ਝਾਰਖੰਡ, ਮਹਾਰਾਸ਼ਟਰ, ਓਡੀਸ਼ਾ, ਉੱਤਰ ਪ੍ਰਦੇਸ਼ ਅਤੇ ਪਛਮੀ ਬੰਗਾਲ ਸਮੇਤ ਅੱਠ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 49 ਲੋਕ ਸਭਾ ਸੀਟਾਂ ਤੋਂ ਇਲਾਵਾ ਓਡੀਸ਼ਾ ਦੀਆਂ 35 ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 6 ਵਜੇ ਤਕ ਜਾਰੀ ਰਹੇਗੀ।

ਪੰਜਵੇਂ ਪੜਾਅ ਦੀਆਂ ਚੋਣਾਂ ਵਿਚ 695 ਉਮੀਦਵਾਰ ਮੈਦਾਨ ‘ਚ

ਚੋਣ ਕਮਿਸ਼ਨ ਮੁਤਾਬਕ ਪੰਜਵੇਂ ਪੜਾਅ ਦੀਆਂ ਚੋਣਾਂ ਵਿਚ 695 ਉਮੀਦਵਾਰ ਮੈਦਾਨ ਵਿਚ ਹਨ। ਇਸ ਗੇੜ ਵਿਚ ਰਾਜਨਾਥ ਸਿੰਘ, ਸਮ੍ਰਿਤੀ ਇਰਾਨੀ ਅਤੇ ਪੀਯੂਸ਼ ਗੋਇਲ ਸਮੇਤ 9 ਕੇਂਦਰੀ ਮੰਤਰੀ ਚੋਣ ਮੈਦਾਨ ਵਿਚ ਹਨ। ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਵੀ ਰਾਏਬਰੇਲੀ ਤੋਂ ਚੋਣ ਲੜ ਰਹੇ ਹਨ। ਵੋਟਰਾਂ ਵਿੱਚ 613 ਪੁਰਸ਼ ਅਤੇ 82 ਮਹਿਲਾ ਉਮੀਦਵਾਰ ਹਨ। ਇਨ੍ਹਾਂ ਵਿਚ ਔਰਤਾਂ ਸਿਰਫ਼ 12% ਹਨ।

ਇਸੇ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5 ਵੱਖ-ਵੱਖ ਭਾਸ਼ਾਵਾਂ ਵਿਚ X ‘ਤੇ ਪੋਸਟ ਕੀਤਾ। ਉਨ੍ਹਾਂ ਲੋਕਾਂ ਨੂੰ ਅੰਗਰੇਜ਼ੀ, ਉੜੀਆ, ਬੰਗਾਲੀ, ਮਰਾਠੀ ਅਤੇ ਹਿੰਦੀ ਵਿਚ ਵੋਟ ਪਾਉਣ ਦੀ ਅਪੀਲ ਕੀਤੀ।

ਵੱਡੀ ਗਿਣਤੀ ’ਚ ਵੋਟ ਪਾਉਣ ਦੀ ਕੀਤੀ ਅਪੀਲ

ਧਿਆਨਯੋਗ ਹੈ ਕਿ ਵੋਟਿੰਗ ਤੋਂ ਇਕ ਦਿਨ ਪਹਿਲਾਂ ਚੋਣ ਕਮਿਸ਼ਨ ਨੇ ਐਤਵਾਰ ਨੂੰ ਕਿਹਾ ਕਿ ਮੁੰਬਈ, ਠਾਣੇ ਅਤੇ ਲਖਨਊ ਵਰਗੇ ਸ਼ਹਿਰਾਂ ਦੇ ਲੋਕਾਂ ਨੇ ਪਿਛਲੇ ਸਮੇਂ ’ਚ ਵੋਟਿੰਗ ਪ੍ਰਤੀ ਉਦਾਸੀਨਤਾ ਵਿਖਾਈ ਹੈ। ਕਮਿਸ਼ਨ ਨੇ ਇਨ੍ਹਾਂ ਸ਼ਹਿਰਾਂ ਦੇ ਵੋਟਰਾਂ ਨੂੰ ਇਸ ਵਾਰ ਵੱਡੀ ਗਿਣਤੀ ’ਚ ਵੋਟ ਪਾਉਣ ਦੀ ਅਪੀਲ ਕੀਤੀ ਹੈ। ਚੋਣ ਕਮਿਸ਼ਨ ਨੇ ਕਿਹਾ, ‘‘ਪਿਛਲੇ ਸਮੇਂ ’ਚ ਇਨ੍ਹਾਂ ਸ਼ਹਿਰਾਂ ’ਚ ਵੋਟਿੰਗ ਪ੍ਰਕਿਰਿਆ ’ਚ ਸ਼ਹਿਰੀ ਉਦਾਸੀਨਤਾ ਵਿਖਾਈ ਗਈ ਹੈ। ਕਮਿਸ਼ਨ ਵਿਸ਼ੇਸ਼ ਤੌਰ ’ਤੇ  ਇਨ੍ਹਾਂ ਸ਼ਹਿਰਾਂ ਦੇ ਵੋਟਰਾਂ ਨੂੰ ਵੱਡੀ ਗਿਣਤੀ ’ਚ ਵੋਟਿੰਗ ਪ੍ਰਕਿਰਿਆ ’ਚ ਹਿੱਸਾ ਲੈ ਕੇ ਇਸ ਕਲੰਕ ਨੂੰ ਦੂਰ ਕਰਨ ਦੀ ਅਪੀਲ ਕਰਦਾ ਹੈ।’’

ਇਹ ਵੀ ਪੜ੍ਹੋ :ਜਾਣੋ ਇਸ ਯੂਨੀਵਰਸਿਟੀ ਨੇ ਬਿੱਲੀ ਨੂੰ ਕਿਉਂ ਦਿੱਤੀ ‘ਡਾਕਟਰ ਆਫ ਲਿਟਰੇਚਰ’ ਦੀ ਉਪਾਧੀ

ਕੁੱਝ ਮਹਾਨਗਰਾਂ ’ਚ ਚੋਣ ਕਮਿਸ਼ਨ ਵੋਟਿੰਗ ਤੋਂ ਬਹੁਤ ਨਿਰਾਸ਼

ਉੱਥੇ ਹੀ ਕਮਿਸ਼ਨ ਨੇ 3 ਮਈ ਨੂੰ ਇਕ ਬਿਆਨ ਜਾਰੀ ਕਰ ਕੇ ਦੂਜੇ ਪੜਾਅ ’ਚ ਵੋਟਿੰਗ ਦਾ ਜ਼ਿਕਰ ਕਰਦੇ ਹੋਏ ਕਿਹਾ ਸੀ ਕਿ ਉਹ ਕੁੱਝ ਮਹਾਨਗਰਾਂ ’ਚ ਵੋਟਿੰਗ ਤੋਂ ਬਹੁਤ ਨਿਰਾਸ਼ ਹੈ। ਪਿਛਲੇ ਮਹੀਨੇ ਚੋਣ ਕਮਿਸ਼ਨ ਨੇ ਸ਼ਹਿਰੀ ਵੋਟਿੰਗ ਉਦਾਸੀਨਤਾ ਨਾਲ ਲੜਨ ਲਈ ਰਣਨੀਤੀ ਤਿਆਰ ਕਰਨ ਲਈ ਕਈ ਮਹਾਨਗਰਾਂ ਦੇ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਸੀ।  ਵੋਟਿੰਗ ਪ੍ਰਕਿਰਿਆ ਪ੍ਰਤੀ ਸ਼ਹਿਰੀ ਅਤੇ ਨੌਜਵਾਨਾਂ ਦੀ ਉਦਾਸੀਨਤਾ ਨੂੰ ਇਕ ਵਰਤਾਰੇ ਵਜੋਂ ਦਰਸਾਇਆ ਗਿਆ ਹੈ ਜਦੋਂ ਨੌਜਵਾਨ ਵੋਟਰ ਅਤੇ ਮਹਾਨਗਰਾਂ ’ਚ ਰਹਿਣ ਵਾਲੇ ਲੋਕ ਵੋਟਿੰਗ ਵਾਲੇ ਦਿਨ ਅਪਣੇ ਪੋਲਿੰਗ ਸਟੇਸ਼ਨਾਂ ’ਤੇ ਨਹੀਂ ਆਉਂਦੇ।

 

 

 

LEAVE A REPLY

Please enter your comment!
Please enter your name here