What CM said after meeting with Kejriwal in jail

ਜੇਲ੍ਹ ਵਿੱਚ ਕੇਜਰੀਵਾਲ ਨਾਲ ਮੁਲਾਕਾਤ ਮਗਰੋਂ ਕੀ ਬੋਲੇ CM ਮਾਨ…|| News of Punjab

ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਨਾਲ ‘ਆਪ’ ਦੇ ਰਾਸ਼ਟਰੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੀ ਮੌਜੂਦ ਸਨ | ਉਨ੍ਹਾਂ ਦੀ ਇਹ ਮੁਲਾਕਾਤ ਕਰੀਬ ਅੱਧਾ ਘੰਟਾ ਚੱਲੀ | ਮੀਟਿੰਗ ਤੋਂ ਪਹਿਲਾਂ ਹੀ ਪੁਲਿਸ ਨੇ ਤਿਹਾੜ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਦਾ ਹਾਲ ਦੇਖ ਕੇ ਭਾਵੁਕ ਹੋ ਗਏ | ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਕੱਟੜ ਇਮਾਨਦਾਰ ਹਨ।

ਦੇਸ਼ ਦਾ ਕੋਈ ਵੱਡਾ ਅੱਤਵਾਦੀ

ਅਰਵਿੰਦ ਕੇਜਰੀਵਾਲ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ ਜਿਵੇਂ ਉਹ ਦੇਸ਼ ਦਾ ਕੋਈ ਵੱਡਾ ਅੱਤਵਾਦੀ ਹੋਵੇ। ਉਨ੍ਹਾਂ ਨੂੰ ਹੋਰ ਅਪਰਾਧੀਆਂ ਵਾਂਗ ਉਹ ਸਹੂਲਤਾਂ ਵੀ ਨਹੀਂ ਮਿਲ ਰਹੀਆਂ, ਜੋ ਗੰਭੀਰ ਅਪਰਾਧੀਆਂ ਨੂੰ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸ਼ੀਸ਼ੇ ਰਾਹੀਂ ਫੋਨ ‘ਤੇ ਗੱਲ ਕਰਨ ਲਈ ਬਠਾਇਆ ਗਿਆ ਸੀ, ਸ਼ੀਸ਼ਾ ਵੀ ਬਹੁਤ ਗੰਦਾ ਸੀ, ਅਸੀਂ ਇੱਕ ਦੂਜੇ ਦੇ ਚਿਹਰੇ ਵੀ ਸਾਫ ਨਹੀਂ ਦੇਖ ਸਕੇ। ਅਰਵਿੰਦ ਕੇਜਰੀਵਾਲ ਦਾ ਕਸੂਰ ਸਿਰਫ ਇਹ ਹੈ ਕਿ ਉਨਾਂ ਨੇ ਸਕੂਲ ਅਤੇ ਹਸਪਤਾਲ ਬਣਾਏ ਅਤੇ ਲੋਕਾਂ ਲਈ ਬਿਜਲੀ ਅਤੇ ਪਾਣੀ ਮੁਫਤ ਕੀਤਾ।

ਡਾ. ਸੰਦੀਪ ਪਾਠਕ ਨੇ ਕੀ ਕਿਹਾ ?

ਇਸ ਦੇ ਨਾਲ ਹੀ ਡਾ ਸੰਦੀਪ ਪਾਠਕ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਹਰ ਸਮੇਂ ਦਿੱਲੀ ਅਤੇ ਪੰਜਾਬ ਦੇ ਲੋਕਾਂ ਦੇ ਸੁੱਖ-ਦੁੱਖ ਬਾਰੇ ਪੁੱਛਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕੀ ਲੋਕਾਂ ਨੂੰ ਮੁਫ਼ਤ ਬਿਜਲੀ, ਪਾਣੀ, ਇਲਾਜ ਅਤੇ ਔਰਤਾਂ ਲਈ ਮੁਫਤ ਬੱਸ ਸੇਵਾ ਦੀ ਸਹੂਲਤ ਮਿਲ ਰਹੀ ਹੈ ਜਾਂ ਨਹੀਂ। ਅਗਲੇ ਹਫ਼ਤੇ ਤੋਂ ਉਹ ਦੋ ਮੰਤਰੀਆਂ ਨੂੰ ਜੇਲ੍ਹ ਬੁਲਾ ਕੇ ਉਨ੍ਹਾਂ ਦੇ ਵਿਭਾਗਾਂ ਦਾ ਜਾਇਜ਼ਾ ਲੈਣਗੇ।

ਆਪਣਾ ਹਾਲ ਦੱਸਣ ਦੀ ਬਜਾਏ ਪੁੱਛਿਆ ਪੰਜਾਬ ਦਾ ਹਾਲ

ਉੱਥੇ ਹੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਮੁਲਾਕਾਤ ਦੌਰਾਨ ਕੇਜਰੀਵਾਲ ਨੇ ਆਪਣਾ ਹਾਲ ਦੱਸਣ ਦੀ ਬਜਾਏ ਪੁੱਛਿਆ ਕਿ ਪੰਜਾਬ ਦਾ ਕੀ ਹਾਲ ਹੈ। ਉਥੇ ਸਕੂਲ ਅਤੇ ਮੁਹੱਲਾ ਕਲੀਨਿਕ ਦੀ ਕੀ ਹਾਲਤ ਹੈ? ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦੀ ਲਿਫਟਿੰਗ ਹੋ ਰਹੀ ਹੈ ਜਾਂ ਨਹੀਂ। ਉਨ੍ਹਾਂ ਇਸ ਸਬੰਧੀ ਕਈ ਸਵਾਲ ਪੁੱਛੇ। ਮੈਂ ਉਨ੍ਹਾਂ ਨੂੰ ਦੱਸਿਆ ਕਿ ਮੈਂ ਅਸਾਮ ਵਿੱਚ ਚੋਣ ਪ੍ਰਚਾਰ ਕਰਕੇ ਆਇਆ ਹਾਂ ਅਤੇ ਕੱਲ੍ਹ ਗੁਜਰਾਤ ਜਾ ਰਹੇ ਹਾਂ। ਇਸ ਤੋਂ ਬਾਅਦ ਮੈਂ ਦਿੱਲੀ ਵਿੱਚ ਪ੍ਰਚਾਰ ਕਰਾਂਗਾ। ਉਨ੍ਹਾਂ ਕਿਹਾ ਹੈ ਕਿ ਜਿੱਥੇ ਭਾਰਤ ਗਠਜੋੜ ਦੇ ਲੋਕ ਕਹਿਣਗੇ, ਤੁਸੀਂ ਉੱਥੇ ਜਾਓਗੇ।
ਤੁਹਾਨੂੰ ਦੱਸ ਦਈਏ ਕਿ ਦਿੱਲੀ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ 21 ਮਾਰਚ ਤੋਂ ਜੇਲ੍ਹ ਵਿੱਚ ਹਨ। ਜੇਲ੍ਹ ਵਿੱਚ ਸਿਰਫ਼ ਉਨ੍ਹਾਂ ਦੇ ਵਕੀਲ ਅਤੇ ਪਤਨੀ ਸੁਨੀਤਾ ਕੇਜਰੀਵਾਲ ਨੂੰ ਹੀ ਮਿਲਣ ਦੀ ਇਜਾਜ਼ਤ ਹੈ।

LEAVE A REPLY

Please enter your comment!
Please enter your name here