ਪਟਿਆਲਾ, 14 ਸਤੰਬਰ 2026 : ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ-2026 (Khedan Watan Punjab Diyan-2026) ਤਹਿਤ ਜਿਲਾ ਪਟਿਆਲਾ ਵਿਚ ਬਾਲ ਪੱਧਰੀ ਟੈਨਿਸ ਬਾਲ ਕ੍ਰਿਕਟ ਮੁਕਾਬਲੇ ਕਰਵਾਏ ਗਏ ਹਨ ।
ਕੀ ਦੱਸਿਆ ਜਿਲਾ ਖੇਡ ਅਧਿਕਾਰੀ ਨੇ
ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਲਾਕ ਪਟਿਆਲਾ ਸ਼ਹਿਰੀ ਵਿਖੇ ਟੈਨਿਸ ਬਾਲ ਕ੍ਰਿਕਟ (Tennis ball cricket) ਵਿੱਚ 10 ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ । ਕ੍ਰਿਕਟ ਕੋਚਿੰਗ ਸੈਂਟਰ, ਜੋ ਕਿ ਪੀ. ਐੱਮ. ਸ੍ਰੀ ਮਲਟੀਪਰਪਜ਼ ਸਕੂਲ ਵਿਖੇ ਚੱਲ ਰਿਹਾ ਹੈ, ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 68 ਦੌੜਾਂ ਦਾ ਟੀਚਾ ਦਿੱਤਾ ਅਤੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਮਲਟੀਪਰਪਜ਼ ਸਕੂਲ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ।
ਕਿਸ ਟੀਮ ਨੇ ਜਿੱਤਿਆ ਪਹਿਲਾ ਸਥਾਨ
ਬਲਾਕ ਪਟਿਆਲਾ ਦਿਹਾਤੀ ਵਿਖੇ ਟੈਨਿਸ ਬਾਲ ਕ੍ਰਿਕਟ ਦੇ ਫਾਈਨਲ ਮੁਕਾਬਲਿਆਂ ਵਿੱਚ ਪਿੰਡ ਲਚਕਾਣੀ ਦੀ ਟੀਮ ਨੇ ਪਹਿਲਾ ਸਥਾਨ ਅਤੇ ਪਿੰਡ ਸਿੱਧੂਵਾਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਸਰਕਾਰੀ ਪੈਪਸੂ ਸਟੇਡੀਅਮ, ਰਾਜਪੁਰਾ ਵਿਖੇ ਟੈਨਿਸ ਬਾਲ ਕ੍ਰਿਕਟ ਵਿੱਚ ਹੋਲੀ ਏਂਜਲ ਸਕੂਲ ਦੀ ਟੀਮ ਨੇ ਐਨ. ਟੀ. ਸੀ.-1 ਰਾਜਪੁਰਾ ਦੀ ਟੀਮ ਨੂੰ 5 ਵਿਕਟਾਂ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਐਨ. ਟੀ. ਸੀ.-1 ਰਾਜਪੁਰਾ ਦੀ ਟੀਮ ਦੂਜੇ ਸਥਾਨ ’ਤੇ ਰਹੀ । ਇਸੇ ਤਰ੍ਹਾਂ ਮੁੱਖ ਮੰਤਰੀ ਖੇਡ ਸਟੇਡੀਅਮ (Chief Minister’s Sports Stadium), ਪਿੰਡ ਦੇਧਨਾ, ਬਲਾਕ ਪਾਤੜਾ ਵਿਖੇ ਚੱਲ ਰਹੇ ਟੈਨਿਸ ਬਾਲ ਕ੍ਰਿਕਟ ਮੁਕਾਬਲਿਆਂ ਵਿੱਚ ਦਫ਼ਤਰੀਵਾਲਾ ਦੀ ਟੀਮ ਨੇ ਪਿੰਡ ਦੋਧੜਾ ਦੀ ਟੀਮ ਨੂੰ 4 ਵਿਕਟਾਂ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ।









