ਚੌਥੇ ਟੀ-20 ਮੈਚ ‘ਚ ਭਾਰਤੀ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ 15 ਦੌੜਾਂ ਨਾਲ ਹਰਾ ਕੇ ਜਿੱਤੀ ਸੀਰੀਜ਼ || Sports News

0
279
In the fourth T20 match, the Indian cricket team won the series by defeating England by 15 runs

ਚੌਥੇ ਟੀ-20 ਮੈਚ ‘ਚ ਭਾਰਤੀ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ 15 ਦੌੜਾਂ ਨਾਲ ਹਰਾ ਕੇ ਜਿੱਤੀ ਸੀਰੀਜ਼

ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਖੇਡੇ ਗਏ ਚੌਥੇ ਟੀ-20 ਮੈਚ ‘ਚ ਭਾਰਤੀ ਕ੍ਰਿਕਟ ਟੀਮ ਨੇ ਇੰਗਲੈਂਡ ਨੂੰ 15 ਦੌੜਾਂ ਨਾਲ ਹਰਾ ਜਿੱਤ ਹਾਸਲ ਕਰ ਲਈ ਹੈ | ਨਾਲ ਹੀ ਸੂਰਿਆਕੁਮਾਰ ਯਾਦਵ ਦੀ ਕਪਤਾਨੀ ਵਾਲੀ ਟੀਮ ਇੰਡੀਆ ਨੇ ਜੋਸ ਬਟਲਰ ਦੀ ਇੰਗਲੈਂਡ ਖਿਲਾਫ ਪੰਜ ਮੈਚਾਂ ਦੀ ਟੀ-20 ਸੀਰੀਜ਼ ਜਿੱਤ ਲਈ ਹੈ। ਚਾਰ ਮੈਚਾਂ ਦੀ ਸਮਾਪਤੀ ਤੋਂ ਬਾਅਦ ਇਹ ਸੀਰੀਜ਼ 3-1 ਨਾਲ ਬਰਾਬਰ ਹੈ। ਹੁਣ ਟੀਮ ਇੰਡੀਆ ਕੋਲ ਵਾਨਖੇੜੇ ‘ਚ ਹੋਣ ਵਾਲੇ ਪੰਜਵੇਂ ਅਤੇ ਆਖਰੀ ਮੈਚ ‘ਚ 4-1 ਨਾਲ ਸੀਰੀਜ਼ ਜਿੱਤਣ ਦਾ ਮੌਕਾ ਹੋਵੇਗਾ।

ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ

ਇਸ ਮੈਚ ਵਿੱਚ ਇੰਗਲੈਂਡ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਟੀਮ ਇੰਡੀਆ ਨੇ ਹਾਰਦਿਕ ਪੰਡਯਾ ਅਤੇ ਸ਼ਿਵਮ ਦੂਬੇ ਦੇ ਅਰਧ ਸੈਂਕੜਿਆਂ ਦੀ ਬਦੌਲਤ 20 ਓਵਰਾਂ ‘ਚ 9 ਵਿਕਟਾਂ ਗੁਆ ਕੇ 181 ਦੌੜਾਂ ਬਣਾਈਆਂ। ਭਾਰਤ ਵੱਲੋਂ ਦਿੱਤੇ 182 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਇੰਗਲੈਂਡ ਦੀ ਟੀਮ 19.4 ਓਵਰਾਂ ਵਿੱਚ 166 ਦੌੜਾਂ ’ਤੇ ਆਲ ਆਊਟ ਹੋ ਗਈ। ਇਸ ਨਾਲ ਭਾਰਤ ਨੇ ਇਹ ਮੈਚ 15 ਦੌੜਾਂ ਨਾਲ ਜਿੱਤ ਕੇ ਸੀਰੀਜ਼ ਆਪਣੇ ਨਾਂ ਕਰ ਲਈ।

ਫਿਲ ਸਾਲਟ ਅਤੇ ਬੇਨ ਡਕੇਟ ਨੇ ਇੰਗਲੈਂਡ ਨੂੰ ਚੰਗੀ ਸ਼ੁਰੂਆਤ ਦਿੱਤੀ। ਦੋਵਾਂ ਨੇ ਪਹਿਲੀ ਵਿਕਟ ਲਈ 62 ਦੌੜਾਂ ਜੋੜੀਆਂ ਪਰ ਫਿਰ ਡਕੇਟ 39 ਅਤੇ ਸਾਲਟ 29 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਬਟਲਰ 2 ਦੌੜਾਂ ਬਣਾ ਕੇ ਆਊਟ ਹੋਏ ਅਤੇ ਲਿਆਮ ਲਿਵਿੰਗਸਟੋਨ 9 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਦੌਰਾਨ ਹੈਰੀ ਬਰੂਕ ਨੇ ਸ਼ਾਨਦਾਰ ਅਰਧ ਸੈਂਕੜਾ ਜੜਦਿਆਂ 25 ਗੇਂਦਾਂ ‘ਚ 5 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 50 ਦੌੜਾਂ ਪੂਰੀਆਂ ਕੀਤੀਆਂ ਪਰ ਉਹ 51 ਦੌੜਾਂ ਦੇ ਨਿੱਜੀ ਸਕੋਰ ‘ਤੇ ਵਰੁਣ ਚੱਕਰਵਰਤੀ ਦਾ ਸ਼ਿਕਾਰ ਬਣ ਗਏ।

ਇੰਗਲੈਂਡ ਦਾ ਕੋਈ ਹੋਰ ਬੱਲੇਬਾਜ਼ ਵੱਡੀ ਪਾਰੀ ਨਹੀਂ ਖੇਡ ਸਕਿਆ

ਇਸ ਤੋਂ ਬਾਅਦ ਇੰਗਲੈਂਡ ਦਾ ਕੋਈ ਹੋਰ ਬੱਲੇਬਾਜ਼ ਵੱਡੀ ਪਾਰੀ ਨਹੀਂ ਖੇਡ ਸਕਿਆ ਅਤੇ ਇੰਗਲੈਂਡ 166 ਦੇ ਸਕੋਰ ‘ਤੇ ਢਹਿ ਗਿਆ। ਇਸ ਮੈਚ ‘ਚ ਸ਼ਿਵਮ ਦੂਬੇ ਦੇ ਸਿਰ ‘ਤੇ ਬੱਲੇਬਾਜ਼ੀ ਕਰਦੇ ਹੋਏ ਗੇਂਦ ਲੱਗੀ, ਜਿਸ ਕਾਰਨ ਹਰਸ਼ਿਤ ਰਾਣਾ ਬਦਲਵੇਂ ਖਿਡਾਰੀ ਦੇ ਰੂਪ ‘ਚ ਮੈਦਾਨ ‘ਤੇ ਆਏ। ਇਸ ਤੇਜ਼ ਗੇਂਦਬਾਜ਼ ਨੇ ਆਪਣੇ ਅੰਤਰਰਾਸ਼ਟਰੀ ਟੀ-20 ਡੈਬਿਊ ਮੈਚ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ 4 ਓਵਰਾਂ ‘ਚ 33 ਦੌੜਾਂ ਦੇ ਕੇ ਮਹੱਤਵਪੂਰਨ 3 ਵਿਕਟਾਂ ਲੈ ਕੇ ਭਾਰਤ ਨੂੰ ਜਿੱਤ ਦਿਵਾਈ। ਭਾਰਤ ਲਈ ਰਵੀ ਬਿਸ਼ਨੋਈ ਨੇ 4 ਓਵਰਾਂ ‘ਚ 28 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਵਰੁਣ ਚੱਕਰਵਰਤੀ ਨੇ 4 ਓਵਰਾਂ ਵਿੱਚ 28 ਦੌੜਾਂ ਦੇ ਕੇ 2 ਵਿਕਟਾਂ ਅਤੇ ਅਰਸ਼ਦੀਪ ਸਿੰਘ ਨੇ 3.4 ਓਵਰਾਂ ਵਿੱਚ 35 ਦੌੜਾਂ ਦੇ ਕੇ 1 ਵਿਕਟ ਲਈ।

 

LEAVE A REPLY

Please enter your comment!
Please enter your name here