IND Vs ZIM: ਭਾਰਤ ਨੇ ਜ਼ਿੰਬਾਬਵੇ ਖਿਲਾਫ ਕੀਤੀ ਸ਼ਾਨਦਾਰ ਵਾਪਸੀ, ਜਿੱਤਿਆ ਦੂਜਾ ਟੀ-20 ਮੈਚ || Sports News

0
43
IND Vs ZIM: India made a brilliant comeback against Zimbabwe, won the second T20 match

IND Vs ZIM: ਭਾਰਤ ਨੇ ਜ਼ਿੰਬਾਬਵੇ ਖਿਲਾਫ ਕੀਤੀ ਸ਼ਾਨਦਾਰ ਵਾਪਸੀ, ਜਿੱਤਿਆ ਦੂਜਾ ਟੀ-20 ਮੈਚ

ਭਾਰਤ ਨੇ ਦੂਜੇ ਟੀ-20 ਮੈਚ ਵਿੱਚ ਜ਼ਿੰਬਾਬਵੇ ਖਿਲਾਫ ਸ਼ਾਨਦਾਰ ਵਾਪਸੀ ਕੀਤੀ ਹੈ | ਜਿਸਦੇ ਚੱਲਦਿਆਂ ਦੂਜਾ ਟੀ-20 ਮੈਚ 100 ਦੌੜਾਂ ਨਾਲ ਜਿੱਤ ਕੇ ਭਾਰਤ ਨੇ ਸੀਰੀਜ਼ 1-1 ਨਾਲ ਬਰਾਬਰ ਕਰ ਲਈ ਹੈ। ਜਿੱਥੇ ਕਿ ਅਭਿਸ਼ੇਕ ਸ਼ਰਮਾ ਅਤੇ ਰਿਤੂਰਾਜ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ। ਅਭਿਸ਼ੇਕ ਦੀਆਂ 100 ਅਤੇ ਰਿਤੂਰਾਜ ਦੀਆਂ 77 ਦੌੜਾਂ ਦੀ ਬਦੌਲਤ ਟੀਮ ਨੇ ਜ਼ਿੰਬਾਬਵੇ ਨੂੰ 235 ਦੌੜਾਂ ਦਾ ਟੀਚਾ ਦਿੱਤਾ। ਦੱਸ ਦਈਏ ਕਿ ਇਹ ਜ਼ਿੰਬਾਬਵੇ ਦੇ ਖਿਲਾਫ ਕਿਸੇ ਵੀ ਟੀਮ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਸਕੋਰ ਹੈ। ਆਸਟ੍ਰੇਲੀਆ ਨੇ ਸਾਲ 2018 ‘ਚ ਜ਼ਿੰਬਾਬਵੇ ਖਿਲਾਫ ਖੇਡਦੇ ਹੋਏ 229 ਦੌੜਾਂ ਬਣਾਈਆਂ ਸਨ।

ਜ਼ਿੰਬਾਬਵੇ ਦੀ ਟੀਮ ਬਣਾ ਸਕੀ 134 ਦੌੜਾਂ

235 ਦੌੜਾਂ ਦਾ ਪਿੱਛਾ ਕਰਦਿਆਂ ਜ਼ਿੰਬਾਬਵੇ ਦੀ ਟੀਮ 134 ਦੌੜਾਂ ਹੀ ਬਣਾ ਸਕੀ। ਇਸ ਨਾਲ ਭਾਰਤ ਨੇ ਪਹਿਲੇ ਟੀ-20 ਵਿੱਚ ਮਿਲੀ ਹਾਰ ਦਾ ਬਦਲਾ ਲੈ ਲਿਆ। ਭਾਰਤ ਨੇ ਜ਼ਿੰਬਾਬਵੇ ਖਿਲਾਫ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹਾਸਲ ਕੀਤੀ ਹੈ। 2022 ਟੀ-20 ਵਿਸ਼ਵ ਕੱਪ ‘ਚ ਭਾਰਤ ਦਾ ਸਾਹਮਣਾ ਕਰਨ ਵਾਲੇ ਜ਼ਿੰਬਾਬਵੇ ਨੂੰ 71 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਅਭਿਸ਼ੇਕ ਸ਼ਰਮਾ ਜ਼ਿੰਬਾਬਵੇ ਖਿਲਾਫ ਸੈਂਕੜਾ ਲਗਾਉਣ ਵਾਲੇ ਬਣੇ ਪਹਿਲੇ ਖਿਡਾਰੀ

ਅਭਿਸ਼ੇਕ ਸ਼ਰਮਾ ਜ਼ਿੰਬਾਬਵੇ ਖਿਲਾਫ ਸੈਂਕੜਾ ਲਗਾਉਣ ਵਾਲੇ ਪਹਿਲੇ ਖਿਡਾਰੀ ਬਣ ਗਏ ਹਨ। ਉਸ ਨੇ ਸਿਰਫ 47 ਗੇਂਦਾਂ ‘ਚ 7 ਚੌਕਿਆਂ ਅਤੇ 8 ਛੱਕਿਆਂ ਦੀ ਮਦਦ ਨਾਲ ਆਪਣਾ ਸੈਂਕੜਾ ਪੂਰਾ ਕੀਤਾ। ਅਭਿਸ਼ੇਕ ਅਤੇ ਰਿਤੂਰਾਜ ਗਾਇਕਵਾੜ ਨੇ ਦੂਜੀ ਵਿਕਟ ਲਈ 132 ਦੌੜਾਂ ਦੀ ਸਾਂਝੇਦਾਰੀ ਕੀਤੀ। ਭਾਰਤੀ ਗੇਂਦਬਾਜ਼ਾਂ ਵਿੱਚ ਅਵੇਸ਼ ਖਾਨ ਅਤੇ ਮੁਕੇਸ਼ ਕੁਮਾਰ ਨੇ ਚੰਗੀ ਗੇਂਦਬਾਜ਼ੀ ਕੀਤੀ। ਦੋਵਾਂ ਗੇਂਦਬਾਜ਼ਾਂ ਨੇ 3-3 ਵਿਕਟਾਂ ਲਈਆਂ। ਰਵੀ ਬਿਸ਼ਨੋਈ ਨੂੰ 2 ਵਿਕਟਾਂ ਨਾਲ ਸੰਤੁਸ਼ਟ ਹੋਣਾ ਪਿਆ।

ਇਹ ਵੀ ਪੜ੍ਹੋ : ਪਾਣੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ, ਗੋਲੀਆਂ ਲੱਗਣ ਕਾਰਨ 4 ਲੋਕਾਂ ਦੀ ਮੌਤ

10 ਜੁਲਾਈ ਨੂੰ ਤੀਜੇ ਟੀ-20 ਮੈਚ ਲਈ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

ਰਿੰਕੂ ਸਿੰਘ ਨੇ ਵੀ ਤੂਫਾਨੀ ਪਾਰੀ ਖੇਡੀ। ਉਸ ਨੇ 22 ਗੇਂਦਾਂ ਦਾ ਸਾਹਮਣਾ ਕਰਦਿਆਂ 48 ਦੌੜਾਂ ਬਣਾਈਆਂ। ਜ਼ਿੰਬਾਬਵੇ ਲਈ ਸਲਾਮੀ ਬੱਲੇਬਾਜ਼ ਵੇਸਲੇ ਮਾਧਵੇਰੇ ਨੇ ਸਭ ਤੋਂ ਵੱਧ 43 ਦੌੜਾਂ ਬਣਾਈਆਂ। ਸ਼ਨੀਵਾਰ ਨੂੰ ਭਾਰਤ ਨੂੰ ਪਹਿਲੇ ਟੀ-20 ਮੈਚ ‘ਚ ਕਰਾਰੀ ਹਾਰ ਮਿਲੀ ਸੀ। ਟੀਮ ਨੇ ਜ਼ਿੰਬਾਬਵੇ ਤੋਂ ਇਸ ਦਾ ਬਦਲਾ ਲੈ ਲਿਆ। ਹੁਣ 5 ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਹੈ। ਦੋਵੇਂ ਟੀਮਾਂ 10 ਜੁਲਾਈ ਨੂੰ ਤੀਜੇ ਟੀ-20 ਮੈਚ ਲਈ ਆਹਮੋ-ਸਾਹਮਣੇ ਹੋਣਗੀਆਂ।

 

 

 

 

LEAVE A REPLY

Please enter your comment!
Please enter your name here