ਚੈਂਪੀਅਨ ਟਰਾਫੀ ਤੋਂ ਪਹਿਲਾਂ CM ਮਾਨ ਨੂੰ ਮਿਲਣ ਪਹੁੰਚੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ
ਚੰਡੀਗੜ੍ਹ, 14 ਫਰਵਰੀ 2025 – ਭਾਰਤੀ ਕ੍ਰਿਕਟ ਟੀਮ ਪਾਕਿਸਤਾਨ ਤੇ ਦੁਬਈ ਵਿਚ ਹੋਣ ਵਾਲੀ ਚੈਂਪੀਅਨ ਟਰਾਫੀ ਖੇਡਣ ਲਈ ਜਾ ਰਹੀ ਹੈ। ਇਸ ਟੀਮ ਵਿਚ 2 ਖਿਡਾਰੀ ਪੰਜਾਬ ਦੇ ਵੀ ਸ਼ਾਮਲ ਹਨ। ਸ਼ੁਭਮਨ ਗਿੱਲ ਨੂੰ ਇਸ ਟੂਰਨਾਮੈਂਟ ਵਿਚ ਭਾਰਤੀ ਟੀਮ ਦਾ ਉਪ-ਕਪਤਾਨ ਬਣਾਇਆ ਗਿਆ ਹੈ। ਉੱਥੇ ਹੀ T-20 ਵਿਚ ਧੱਕ ਪਾਉਣ ਵਾਲੇ ਅਰਸ਼ਦੀਪ ਸਿੰਘ ਨੂੰ ਵੀ ਇਸ ODI ਟੂਰਨਾਮੈਂਟ ਲਈ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ADC ਨੇ BDPO ਦਫਤਰ ਮਾਰਿਆ ਛਾਪਾ, ਮੌਕੇ ਤੋਂ ਸਾਰਾ ਸਟਾਫ ਮਿਲਿਆ ਗੈਰ ਹਾਜ਼ਰ
ਚੈਂਪੀਅਨ ਟਰਾਫੀ ਖੇਡਣ ਲਈ ਰਾਵਣ ਹੋਣ ਤੋਂ ਪਹਿਲਾਂ ਇਨ੍ਹਾਂ ਦੋਹਾਂ ਖਿਡਾਰੀਆਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ। CM ਮਾਨ ਨੇ ਇਸ ਮੁਲਾਕਾਤ ਮੌਕੇ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, “ਅੱਜ ਦੇਸ਼ ਅਤੇ ਪੰਜਾਬ ਦਾ ਮਾਣ ਵਧਾਉਣ ਵਾਲੇ ਮਾਣਮੱਤੇ ਖਿਡਾਰੀ ਭਾਰਤੀ ਕ੍ਰਿਕੇਟ ਟੀਮ ਦੇ ਉੱਪ ਕਪਤਾਨ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ ਅਰਸ਼ਦੀਪ ਸਿੰਘ ਪਰਿਵਾਰ ਸਮੇਤ ਮਿਲਣ ਆਏ। ਮਿਲ ਕੇ ਬਹੁਤ ਚੰਗਾ ਲੱਗਿਆ। Champions Trophy 2025 ਲਈ ਦੋਵਾਂ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ। ਪੂਰੇ ਪੰਜਾਬ ਨੂੰ ਤੁਹਾਡੇ ‘ਤੇ ਮਾਣ ਹੈ।”
ਇਸ ਮੌਕੇ ਮੁੱਖ ਮੰਤਰੀ ਮਾਨ ਨੇ ਦੋਹਾਂ ਖਿਡਾਰੀਆਂ ਨੂੰ Champions Trophy ਲਈ ਸ਼ੁੱਭਕਾਮਨਾਵਾਂ ਦਿੰਦਿਆਂ ਟਰਾਫ਼ੀ ਜਿੱਤਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਖਿਡਾਰੀਆਂ ਨੇ ਹੀ ਦੇਸ਼ ਅਤੇ ਪੰਜਾਬ ਦਾ ਮਾਣ ਦੁਨੀਆਂ ਭਰ ਵਿਚ ਵਧਾਇਆ ਹੈ। ਇਸ ਮੁਲਾਕਾਤ ਦੌਰਾਨ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਰਹੇ। ਉਨ੍ਹਾਂ ਨੇ ਵੀ ਦੋਹਾਂ ਖਿਡਾਰੀਆਂ ਨੂੰ Champions Trophy ਲਈ ਸ਼ੁਭਕਾਮਨਾਵਾਂ ਦਿੱਤੀਆਂ।