ਚੰਡੀਗੜ੍ਹ, 2 ਦਸੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ (‘War on Drugs) ਦੇ ਨੌਂ ਮਹੀਨੇ ਪੂਰੇ ਹੋ ਗਏ ਹਨ, ਜਿਸ ਦੌਰਾਨ ਪੰਜਾਬ ਪੁਲਸ ਨੇ 1 ਮਾਰਚ-2025 ਤੋਂ ਹੁਣ ਤੱਕ 26,256 ਐਫ਼. ਆਈ. ਆਰਜ਼. ਦਰਜ ਕੀਤੀਆਂ ਅਤੇ 38,687 ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 1714 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ ।
ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ : ਡੀ. ਜੀ. ਪੀ.
ਨਸ਼ਾ ਵਿਰੋਧੀ ਮੁਹਿੰਮ (Anti-drug campaign) ਦੀ ਸ਼ੁਰੂਆਤ ਤੋਂ ਹੁਣ ਤੱਕ ਪੰਜਾਬ ਪੁਲਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ (Gaurav Yadav) ਦੇ ਨਿਰਦੇਸ਼ਾਂ ਹੇਠ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਸ ਸੁਪਰਡੈਂਟ ਨੂੰ ਪੰਜਾਬ ਨੂੰ ਮੁਕੰਮਲ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ । ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗਠਨ ਵੀ ਕੀਤਾ ਹੈ ।
ਪੁਲਸ ਟੀਮਾਂ ਨੇ 14.83 ਕਰੋੜ ਰੁਪਏ ਦੀ ਡਰੱਗ ਮਨੀ, 561 ਕਿਲੋ ਅਫੀਮ, 266 ਕਵਿੰਟਲ ਭੁੱਕੀ , 42 ਲੱਖ ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਜ਼ਬਤ
1714 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੰਜਾਬ ਪੁਲਸ ਨੇ 561 ਕਿਲੋ ਅਫੀਮ, 266 ਕੁਇੰਟਲ ਭੁੱਕੀ, 40 ਕਿਲੋ ਚਰਸ, 556 ਕਿਲੋ ਗਾਂਜਾ, 21 ਕਿਲੋ ਆਈ. ਸੀ. ਈ., 42 ਲੱਖ ਨਸ਼ੀਲੀਆਂ ਗੋਲੀਆਂ ਅਤੇ 14.83 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ । 275ਵੇਂ ਦਿਨ, ਪੰਜਾਬ ਪੁਲਿਸ ਨੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.3 ਕਿਲੋ ਹੈਰੋਇਨ, 10 ਕੁਇੰਟਲ ਭੁੱਕੀ, 547 ਨਸ਼ੀਲੀਆਂ ਗੋਲੀਆਂ ਅਤੇ 5,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ।
ਸੂਬੇ ਭਰ ਵਿਚ 355 ਥਾਵਾਂ ਤੇ ਕੀਤੀ ਛਾਪੇਮਾਰੀ
ਉਨ੍ਹਾਂ ਕਿਹਾ ਕਿ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 355 ਥਾਵਾਂ ’ਤੇ ਛਾਪੇਮਾਰੀ (Raid) ਕੀਤੀ ਹੈ, ਜਿਸ ਦੇ ਨਾਲ ਰਾਜ ਭਰ ਵਿੱਚ 61 ਐਫ. ਆਈ. ਆਰਜ਼. ਦਰਜ ਕੀਤੀਆਂ ਗਈਆਂ , ਜਦੋਂ ਕਿ ਪੁਲਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 365 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ । ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਸੂਬੇ ਚੋਂ ਨਸ਼ਿਆਂ ਦੇ ਖਾਤਮੇ (Eradication of drugs) ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ ਲਾਗੂ ਕੀਤੀ ਹੈ, ਪੰਜਾਬ ਪੁਲਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ 18 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਲਈ ਰਾਜ਼ੀ ਕੀਤਾ ਹੈ ।
Read More : `ਯੁੱਧ ਨਸ਼ਿਆਂ ਵਿਰੁੱਧ ਨੂੰ ਹੋਇਆ 274ਵਾਂ ਦਿਨ









