ਅੰਮ੍ਰਿਤਸਰ ਵਿਖੇ ਨਜਾਇਜ਼ ਹਥਿਆਰਾਂ ਤੇ ਨਸ਼ੇ ਸਮੇਤ 7 ਵਿਅਕਤੀ ਗ੍ਰਿਫ਼ਤਾਰ

0
102
Amritsar Police

ਅੰਮ੍ਰਿਤਸਰ, 18 ਨਵੰਬਰ 2026 : ਅੰਮ੍ਰਿਤਸਰ ਵਿਖੇ ਪੁਲਸ ਵਲੋਂ ਗੈਰ-ਕਾਨੂੰਨੀ ਹਥਿਆਰਾਂ (Illegal weapons) ਸਮੇਤ ਨਸ਼ੇ ਸਮੇਤ 7 ਵਿਅਕਤੀਆਂ ਨੂੰ ਗ੍ਰਿ਼ਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ-ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫ਼ਤਾਰ ਵਿਅਕਤੀਆਂ ਕੋਲੋਂ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਪੁਲਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੇ ਸਮੇਤ ਜੋ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੇ ਕੋਲੋਂ 10 ਆਧੁਨਿਕ ਪਿਸਤੌਲ, 102 ਜ਼ਿੰਦਾ ਕਾਰਤੂਸ, 38.962 ਕਿਲੋਗ੍ਰਾਮ ਹੈਰੋਇਨ (Heroin) ਦੀ ਵੱਡੀ ਖੇਪ ਅਤੇ 800 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ ।

ਕੌਣ-ਕੌਣ ਹਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਘਨੂਪੁਰ ਕਾਲੇ ਨਿਵਾਸੀ ਲਕਸ਼ ਖੱਤਰੀ, ਅੰਮ੍ਰਿਤਸਰ ਦੇ ਪਿੰਡ ਸ਼ਹਿਜ਼ਾਦਾ ਨਿਵਾਸੀ ਗੁਰਮੀਤ ਸਿੰਘ, ਲੁਧਿਆਣਾ ਦੇ ਨੂਰਪੁਰ ਬੇਟ ਨਿਵਾਸੀ ਮਨਦੀਪ ਸਿੰਘ, ਤਰਨਤਾਰਨ ਦੇ ਗੰਡੀਵਿੰਡ ਨਿਵਾਸੀ ਵਿਸ਼ਾਲਦੀਪ ਸਿੰਘ ਅਤੇ ਅੰਮ੍ਰਿਤਸਰ ਦੇ ਚਵਿੰਡਾ ਕਲਾਂ ਨਿਵਾਸੀ ਗੁਰਦਿੱਤ ਸਿੰਘ ਅਤੇ ਵਿਸ਼ਾਲ ਵਜੋਂ ਹੋਈ ਹੈ । ਇਸ ਤੋਂ ਇਲਾਵਾ ਪੁਲਸ ਨੇ ਉਕਤ ਮੁਲਜ਼ਮਾਂ ਦੇ ਨਾਲ ਇੱਕ ਨਾਬਾਲਗ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ।

ਕੀ ਦੱਸਿਆ ਡੀ. ਜੀ. ਪੀ. ਪੰਜਾਬ ਨੇ

ਡੀ. ਜੀ. ਪੀ. ਪੰਜਾਬ ਗੌਰਵ ਯਾਦਵ (DGP Punjab Gaurav Yadav) ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਗ਼ੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਦਾ ਪ੍ਰਬੰਧ ਕਰ ਰਹੇ ਸਨ ਅਤੇ ਉਕਤ ਮੁਲਜ਼ਮਾਂ ਦੇ ਮਾਧਿਅਮ ਨਾਲ ਇਨ੍ਹਾਂ ਨੂੰ ਅੱਗੇ ਹੋਰ ਅਪਰਾਧਿਕ ਤੱਤਾਂ ਤੱਕ ਪਹੁੰਚਾਇਆ ਜਾਂਦਾ ਸੀ । ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੂਰੇ ਨੈੱਟਵਰਕ ਦੀ ਅੱਗੇ-ਪਿੱਛੇ ਦੀਆਂ ਕੜੀਆਂ ਦਾ ਪਤਾ ਲਗਾਉਣ ਲਈ ਵਿਸਤ੍ਰਿਤ ਜਾਂਚ ਜਾਰੀ ਹੈ, ਤਾਂ ਜੋ ਹੋਰ ਮੁਲਜ਼ਮਾਂ ਦੀ ਪਛਾਣ ਕਰਕੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਇਸ ਪੂਰੇ ਨੈੱਟਵਰਕ ਨੂੰ ਖ਼ਤਮ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here