ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ

0
38
Amritsar Arms

ਅੰਮ੍ਰਿਤਸਰ, 17 ਨਵੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇੇ ਨਸ਼ਾ ਤਸਕਰੀ (Drug Trafficking) ਅਤੇ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਦੇ ਮਾਮਲੇ ਵਿਚ 7 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrest) ਕੀਤਾ ਹੈ ।

ਕੀ-ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫ਼ਤਾਰ ਵਿਅਕਤੀਆਂ ਕੋਲੋਂ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ (ਦਿਹਾਤੀ) ਪੁਲਸ (Amritsar (Rural) Police) ਵੱਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ ਜੋ ਨਾਜਾਇਜ਼ ਹਥਿਆਰਾਂ (Illegal weapons) ਅਤੇ ਨਸਿ਼ਆਂ ਦੀ ਤਸਕਰੀ ਕਰਨ ਵਾਲੇ ਕਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਅਤੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੇ ਕੋਲੋਂ 10 ਗੈਰ-ਕਾਨੂੰਨੀ ਪਿਸਤੌਲ, 38.962 ਕਿਲੋਗ੍ਰਾਮ ਹੈਰੋਇਨ, 800 ਗ੍ਰਾਮ ਅਫੀਮ ਅਤੇ 102 ਜਿ਼ੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ, ਚੱਲ ਰਹੇ ਆਪ੍ਰੇਸ਼ਨ ਦੌਰਾਨ 109 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਤੋਂ ਹੋਰ ਬਰਾਮਦਗੀਆਂ ਅਤੇ ਗ੍ਰਿਫ਼ਤਾਰੀਆਂ ਦੀ ਉਮੀਦ ਹੈ ।

ਕੀ ਪਤਾ ਲੱਗਿਆ ਹੈ ਸ਼ੁਰੂਆਤੀ ਜਾਂਚ ਵਿਚ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ `ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕਰਨ ਲਈ ਨਾਜਾਇਜ਼ ਹਥਿਆਰ ਮੁਹੱਈਆ ਕਰਵਾਉਣ ਵਿੱਚ ਮਦਦ ਕਰਦੇ ਸਨ । ਅੰਮ੍ਰਿਤਸਰ ਦੇ ਥਾਣਾ ਘਰਿੰਡਾ, ਥਾਣਾ ਲੋਪੋਕੇ ਅਤੇ ਥਾਣਾ ਭਿੰਡੀ ਸੈਦਾ ਵਿਖੇ ਵੱਖ-ਵੱਖ ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ । ਪਿੱਛੇ ਅਤੇ ਅੱਗੇ ਸਬੰਧ ਸਥਾਪਤ ਕਰਨ, ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਵਿਆਪਕ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ ।

LEAVE A REPLY

Please enter your comment!
Please enter your name here