ਯੁੱਧ ਨਸਿ਼ਆਂ ਵਿਰੁੱਧ ਦੇ 282ਵੇਂ ਦਿਨ 89 ਨਸ਼ਾ ਤਸਕਰ ਕਾਬੂ

0
19
war on drugs

ਚੰਡੀਗੜ੍ਹ 9 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਵਿਚ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸਿ਼ਆਂ ਵਿਰੁੱਧ (War on drugs) ਦੇ 282ਵੇਂ ਦਿਨ ਪੰਜਾਬ ਪੁਲਸ ਨੇ 89 ਤਸਕਰਾਂ ਨੂੰ ਕਾਬੂ (89 smugglers arrested) ਕੀਤਾ ਹੈ ।

ਦੱਸਣਯੋਗ ਹੈ ਕਿ ਉਕਤ ਮੁਹਿੰਮ ਨੂੰ ਅਮਲੀ ਜਾਮਾ ਪੰਜਾਬ ਪੁਲਸ ਮੁਖੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤੇ ਵੱਖ-ਵੱਖ ਜਿ਼ਲਿਆਂ ਦੇ ਜਿ਼ਲਾ ਪੁਲਸ ਮੁਖੀਆਂ ਵਲੋਂ ਪਾਇਆ ਜਾ ਰਿਹਾ ਹੈ । ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 298 ਥਾਵਾਂ ‘ਤੇ ਛਾਪੇਮਾਰੀ (Raids at 298 locations) ਕੀਤੀ ।

298ਵੇਂ ਥਾਵਾਂ ਤੇ ਛਾਪਾਮਾਰੀ ਦੌਰਾਨ ਕੀਤੀਆਂ ਗਈਆਂ ਹਨ 70 ਐਫ. ਆਈ. ਆਰਜ. ਦਰਜ

ਪੰਜਾਬ ਪੁਲਸ ਵਲੋਂ ਜੋ 282ਵੇਂ ਦਿਨ (Day 282) 298ਵੇਂ ਥਾਵਾਂ ਤੇ ਛਾਪਾਮਾਰੀ ਕੀਤੀ ਗਈ ਹੈ ਦੇ ਚਲਦਿਆਂ 70 ਐਫ. ਆਈ. ਆਰ. ਦਰਜ (70 FIRs registered) ਕੀਤੀਆਂ ਗਈਆਂ ਹਨ ਅਤੇ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ । ਇਸ ਨਾਲ 282 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 39 ਹਜ਼ਾਰ 711 ਹੋ ਗਈ ਹੈ ।

ਨਸ਼ਾ ਤਸਕਰਾਂ ਕੋਲੋਂ ਗਿਆ ਹੈ ਵੱਖ-ਵੱਖ ਤਰ੍ਹਾਂ ਦਾ ਨਸ਼ਾ ਪਕੜਿਆ

ਛਾਪਿਆਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ 6.7 ਕਿਲੋਗ੍ਰਾਮ ਹੈਰੋਇਨ, 350 ਗ੍ਰਾਮ ਅਫੀਮ, 2382 ਨਸ਼ੀਲੀਆਂ ਗੋਲੀਆਂ ਅਤੇ 5080 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ।ਇਸ ਕਾਰਵਾਈ ਵਿੱਚ, 63 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਟੀਮਾਂ ਨੇ ਰਾਜ ਭਰ ਵਿੱਚ 298 ਛਾਪੇ ਮਾਰੇ । ਦਿਨ ਭਰ ਚੱਲੇ ਇਸ ਕਾਰਵਾਈ ਦੌਰਾਨ ਪੁਲਸ ਟੀਮਾਂ ਨੇ 311 ਸ਼ੱਕੀਆਂ ਤੋਂ ਪੁੱਛਗਿੱਛ ਵੀ ਕੀਤੀ ।

Read More : ਯੁੱਧ ਨਸਿ਼ਆਂ ਵਿਰੁੱਧ ਨੂੰ ਹੋਇਆ 249ਵਾਂ ਦਿਨ 

LEAVE A REPLY

Please enter your comment!
Please enter your name here