A big incident happened with the husband who was going to give medicine to his pregnant wife

ਗਰਭਵਤੀ ਪਤਨੀ ਨੂੰ ਦਵਾਈ ਦਿਵਾਉਣ ਜਾ ਰਹੇ ਪਤੀ ਨਾਲ ਵਾਪਰੀ ਵੱਡੀ ਵਾਰਦਾਤ

ਪੰਜਾਬ ਦੇ ਜਲੰਧਰ ‘ਚ ਇੱਕ ਵੱਡੀ ਵਾਰਦਾਤ ਵਾਪਰੀ ਹੈ ਜਿੱਥੇ ਕਿ ਐਤਵਾਰ ਰਾਤ ਨੂੰ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ । ਇਹ ਘਟਨਾ ਬਸਤੀ ਸ਼ੇਖ ਦੇ ਚਾਏ ਆਮ ਮੁਹੱਲੇ ਦੀ ਹੈ। ਜਿੱਥੇ ਕਿ ਮ੍ਰਿਤਕ ਆਪਣੀ ਗਰਭਵਤੀ ਪਤਨੀ ਨੂੰ ਦਵਾਈ ਦਿਵਾਉਣ ਲਈ ਬਾਈਕ ‘ਤੇ ਲੈ ਕੇ ਜਾ ਰਿਹਾ ਸੀ ਕਿ ਰਸਤੇ ਵਿੱਚ ਕੁਝ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ। ਬਦਮਾਸ਼ਾਂ ਨੇ ਨੌਜਵਾਨ ਦੇ ਸਿਰ, ਪਿੱਠ ਅਤੇ ਪੇਟ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕਰੀਬ 17 ਵਾਰ ਕੀਤੇ, ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ।

ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਨਹੀਂ ਹੋਵੇਗਾ ਅੰਤਿਮ ਸੰਸਕਾਰ

ਮ੍ਰਿਤਕ ਦੀ ਪਛਾਣ ਅੰਕਿਤ ਜੰਬਾ (26) ਵਾਸੀ ਬਸਤੀ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਇੱਕ ਪਲਾਸਟਿਕ (ਟੂਲ) ਫੈਕਟਰੀ ਦਾ ਮਾਲਕ ਸੀ। ਮ੍ਰਿਤਕ ਦੇ ਭਰਾ ਮਨੀ ਨੇ ਦੱਸਿਆ ਕਿ ਅੰਕਿਤ ਦਾ ਵਿਆਹ 4 ਸਾਲ ਪਹਿਲਾਂ ਮਨੀਸ਼ਾ ਨਾਲ ਹੋਇਆ ਸੀ। ਮਨੀਸ਼ਾ ਹੁਣ 4 ਮਹੀਨੇ ਦੀ ਗਰਭਵਤੀ ਹੈ। ਜਿਸ ਨਾਲ ਪਰਿਵਾਰ ਬਹੁਤ ਖੁਸ਼ ਸੀ। ਮਨੀ ਨੇ ਦੱਸਿਆ ਕਿ ਮੁਲਜ਼ਮ ਨਾਲ ਉਸ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਇਸੇ ਰੰਜਿਸ਼ ਕਾਰਨ ਉਸ ‘ਤੇ ਹਮਲਾ ਕੀਤਾ ਗਿਆ ਹੈ। ਉਸਨੇ ਕਿਹਾ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।

ਕਿਵੇਂ ਹੋਇਆ ਸੀ ਹਮਲਾ

ਉੱਥੇ ਹੀ ਅੰਕਿਤ ਜੰਬਾ ਦੀ ਪਤਨੀ ਮਨੀਸ਼ਾ ਨੇ ਦੱਸਿਆ ਕਿ ਉਹ ਰਾਤ ਨੂੰ ਆਪਣੇ ਪਤੀ ਅੰਕਿਤ ਨਾਲ ਬਾਈਕ ‘ਤੇ ਸਵਾਰ ਹੋ ਕੇ ਦਵਾਈ ਲੈਣ ਅਤੇ ਸਹੁਰੇ ਘਰ ਜਾ ਰਹੀ ਸੀ। ਜਦੋਂ ਉਹ ਮੁਹੱਲਾ ਚਾਈ ਮਾਂਗੋ ਤੋਂ ਬਾਹਰ ਨਿਕਲੇ ਤਾਂ ਕੁੱਝ ਅਪਰਾਧੀ ਨੇ ਉਨ੍ਹਾਂ ਦੀ ਬਾਈਕ ਉਸਦੇ ਘਰ ਦੇ ਬਾਹਰ ਰੋਕ ਲਈ। ਜਿਵੇਂ ਹੀ ਬਾਈਕ ਰੋਕੀ ਗਈ ਤਾਂ 6 ਲੋਕਾਂ ਨੇ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਹ ਆਪਣੇ ਪਤੀ ਨੂੰ ਛੁਡਾਉਣ ਲਈ ਅੱਗੇ ਵਧੀ ਤਾਂ ਦੋਸ਼ੀਆਂ ਨੇ ਉਸ ‘ਤੇ ਵੀ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੇ ਹੱਥ ‘ਤੇ ਗੰਭੀਰ ਸੱਟ ਲੱਗ ਗਈ।

ਇਹ ਵੀ ਪੜ੍ਹੋ : ਢਾਈ ਸਾਲਾ ਮਾਸੂਮ ਦਿਲਰੋਜ਼ ਨੂੰ ਅੱਜ ਮਿਲੇਗਾ ਇਨਸਾਫ, ਦੋਸ਼ੀ ਮਹਿਲਾ ਨੂੰ ਸੁਣਾਈ ਜਾਵੇਗੀ ਸਜ਼ਾ

 5 ਮਿੰਟ ਤੱਕ ਚੱਲੀ ਖੂਨੀ ਖੇਡ

ਮਨੀਸ਼ਾ ਨੇ ਦੱਸਿਆ ਕਿ ਕਰੀਬ 5 ਮਿੰਟ ਤੱਕ ਚੱਲੀ ਖੂਨੀ ਖੇਡ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਉਸ ਨੇ ਆਸ-ਪਾਸ ਦੇ ਲੋਕਾਂ ‘ਤੋਂ ਮਦਦ ਦੀ ਅਪੀਲ ਕੀਤੀ ਪਰ ਕੋਈ ਅੱਗੇ ਨਹੀਂ ਆਇਆ। ਉਹ ਕਿਸੇ ਤਰ੍ਹਾਂ ਨੂੰ ਆਪਣੇ ਪਤੀ ਨੂੰ ਲੈ ਕੇ ਹਸਪਤਾਲ ਪਹੁੰਚੀ, ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ। ਪਰ ਕੁਝ ਸਮੇਂ ਬਾਅਦ ਅੰਕਿਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਸ ਤੋਂ ਬਾਅਦ ਹਸਪਤਾਲ ਨੇ ਪੁਲਿਸ ਕੰਟਰੋਲ ਰੂਮ ਨੂੰ ਮਾਮਲੇ ਦੀ ਸੂਚਨਾ ਦਿੱਤੀ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ਤੇ ਪਹੁੰਚੀ। ਜਿਸ ਤੋਂ ਬਾਅਦ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ 6 ਵਿਅਕਤੀਆਂ ਖਿਲਾਫ ਕਤਲ ਅਤੇ ਇਰਾਦਾ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਇਸ ਮਾਮਲੇ ਵਿੱਚ ਕਿਸੇ ਨੂੰ ਵੀ  ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਜਾਂਚ ਕੀਤੀ ਜਾ ਰਹੀ ਹੈ।

 

 

 

LEAVE A REPLY

Please enter your comment!
Please enter your name here