ਪਟਿਆਲਾ, 12 ਅਗਸਤ 2025 : ਥਾਣਾ ਕੋਤਵਾਲੀ (Police Station) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਇਕ ਲਾਈਟਰ ਅਤੇ ਇਕ ਫੋਇਲ ਪੇਪਰ ਪਾਈਪ ਬ੍ਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰੋਹਿਤ ਕੁਮਾਰ ਪੁੱਤਰ ਅਮਰੀਕ ਚੰਦ ਵਾਸੀ ਮਕਾਨ ਨੰ. 22/20 ਗਰਿੱਡ ਕਲੋਨੀ ਨੇੜੇ ਰੇਲਵੇ ਸਟੇਸ਼ਨ ਪਟਿਆਲਾ ਸ਼ਾਮਲ ਹੈ ।
ਪੁਲਸ ਨੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ
ਪੁਲਸ ਮੁਤਾਬਕ ਐਸ. ਆਈ. ਪੂਰਨ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ (Anti-social elements) ਦੀ ਭਾਲ ਵਿਚ ਟੀ-ਪੁਆਇੰਟ ਸੰਜੇ ਕਾਲੋਨੀ ਪਟਿਆਲਾ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਉਪਰੋਕਤ ਵਿਅਕਤੀ ਜੋ ਕਿ ਹੈਰੋਇਨ ਪੀਣ ਦਾ ਆਦੀ ਹੈ ਅਤੇ ਹੁਣ ਵੀ ਪ੍ਰੇਮ ਕਲੋਨੀ ਨੇੜੇ ਟੁੱਟੀਆਂ ਹੋਈਆਂ ਦੁਕਾਨਾਂ ਵਿੱਚ ਬੈਠ ਕੇ ਨਸੇ਼ ਦਾ ਸੇਵਨ ਕਰ ਰਿਹਾ ਹੈ, ਜਿਸ ਤੇ ਜਦੋਂ ਰੇਡ ਕੀਤੀ ਗਈ ਤਾਂ ਇਕ ਲਾਇਟਰ ਅਤੇ ਫੋਇਲ ਪੇਪਰ ਪਾਇਪ ਬ੍ਰਾਮਦ ਹੋਈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ