ਰਾਜਪੁਰਾ, 14 ਜੁਲਾਈ 2025 : ਥਾਣਾ ਸਿਟੀ ਰਾਜਪੁਰਾ ਪੁਲਸ (Police Station City Rajpura) ਨੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 281, 106 (2), 324 (1) ਬੀ. ਐਨ. ਐਸ. ਤਹਿਤ ਕਾਰ ਤੇਜ ਰਫਤਾਰ ਤੇ ਲਾਪ੍ਰਵਾਹੀ (Car speeding and carelessness) ਨਾਲ ਲਿਆ ਕੇ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ ਕੀਤਾ ਹੈ ।
ਕੀ ਦੱਸਿਆ ਪੁਲਸ ਨੂੰ ਦਿੱਤੀ ਗਈ ਸਿ਼ਕਾਇਤ ਵਿਚ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਸੋਨੂੰ ਪੁੱਤਰ ਅਵਤਾਰ ਸਿੰਘ ਵਾਸੀ ਮਕਾਨ ਨੰ. 28 ਪਿੰਡ ਰਾਏਪੁਰ ਕਲਾਂ ਮੋਲੀ ਗੁਜਰਾ ਚੰਡੀਗੜ੍ਹ ਨੇ ਦੱਸਿਆ ਕਿ 12 ਜੁਲਾਈ 2025 ਨੂੰ ਰਾਤ ਦੇ ਸਮੇਂ ਉਸ ਦੇ ਚਾਚੇ ਦਾ ਲੜਕਾ ਵਿਕਰਮ ਸਿੰਘ ਪੁੱਤਰ ਜਰਨੈਲ ਸਿੰਘ ਜੋ ਕਿ ਮੋਟਰਸਾਇਕਲ (Motorcycle) ਤੇ ਸਵਾਰ ਹੋ ਕੇ ਦਮਨਹੇੜੀ ਪੁੱਲ ਕੋਲ ਜਾ ਰਿਹਾ ਸੀ ਤਾਂ ਕਾਰ ਦੇ ਅਣਪਛਾਤੇ ਡਰਾਇਵਰ ਨੇ ਆਪਣੀ ਕਾਰ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਵਿਕਰਮ ਸਿੰਘ ਵਿੱਚ ਮਾਰੀ, ਜਿਸ ਕਾਰਨ ਉਸਦੀ ਮੌਤ (Death) ਹੋ ਗਈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਤੇਜ਼ ਰਫਤਾਰ ਕਾਰ ਦਾ ਕਹਿਰ, 3 ਮਹੀਨੇ ਦੀ ਬੱਚੀ ਦੀ ਹੋਈ ਮੌ.ਤ