ਬਠਿੰਡਾ ‘ਚ ਵੱਡੀ ਵਾਰਦਾਤ, ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਗਏ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ
ਬੀਤੀ ਰਾਤ ਪੰਜਾਬ ਦੇ ਬਠਿੰਡਾ ਤੋਂ ਇਕ ਵੱਡੀ ਵਾਰਦਾਤ ਸਾਹਮਣੇ ਆਈ ਹੈ ਜਿੱਥੇ ਕਿ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ | ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਲੂਲਬਾਈ ਦੇ ਰਹਿਣ ਵਾਲੇ ਵਿੱਕੀ ਕੁਮਾਰ ਵਜੋਂ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ | ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਥਾਣਾ ਨੰਦਗੜ੍ਹ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਨਾਬਾਲਗਾਂ ਦੇ ਵਾਹਨ ਚਲਾਉਣ ‘ਤੇ ਮਾਪਿਆ ‘ਤੇ ਹੋਵੇਗੀ ਕਾਰਵਾਈ , ਪੰਜਾਬ ‘ਚ ਜਾਰੀ ਹੋਏ ਨਵੇਂ ਨਿਯਮ !
ਪਿੰਡ ਦੀ ਰਹਿਣ ਵਾਲੀ ਵਿਆਹੁਤਾ ਮਹਿਲਾ ਨਾਲ ਪ੍ਰੇਮ ਸਬੰਧ
ਮਿਲੀ ਜਾਣਕਾਰੀ ਮੁਤਾਬਕ ਵਿੱਕੀ ਕੁਮਾਰ ਦੇ ਆਪਣੇ ਪਿੰਡ ਦੀ ਰਹਿਣ ਵਾਲੀ ਵਿਆਹੁਤਾ ਮਹਿਲਾ ਨਾਲ ਪ੍ਰੇਮ ਸਬੰਧ ਸਨ। ਸ਼ਨੀਵਾਰ ਦੇਰ ਰਾਤ ਉਹ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਲਈ ਉਸ ਦੇ ਘਰ ਗਿਆ ਸੀ। ਇਸ ਦੌਰਾਨ ਮਹਿਲਾ ਦੇ ਪਤੀ ਅਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਫੜ੍ਹ ਲਿਆ ਅਤੇ ਕੁੱਟ-ਕੁੱਟ ਕੇ ਉਸ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਮਹਿਲਾ ਦੇ ਪਤੀ ਸਮੇਤ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।









