ਭਾਰਤੀ ਮੂਲ ਦੇ ਇਕ ਵਿਅਕਤੀ ਨੇ ਕੀਤਾ ਚਾਰ ਭਾਰਤੀ ਮੂਲ ਦੇ ਵਿਅਕਤੀਆਂ ਦਾ ਕਤਲ

0
14
Viajy

ਜਾਰਜੀਆ, 24 ਜਨਵਰੀ 2026 : ਸੁਪਰ ਪਾਵਰ ਦੇਸ਼ ਅਮਰੀਕਾ ਦੇ ਜਾਰਜੀਆ (Georgia) ਵਿਖੇ ਇਕ ਭਾਰਤੀ ਮੂਲ ਦੇ ਵਿਅਕਤੀ ਵਲੋਂ ਚਾਰ ਹੋਰ ਭਾਰਤੀ ਮੂਲ ਦੇ ਵਿਅਕਤੀਆਂ ਨੂੰ ਗੋਲੀਆਂ ਮਾਰ ਕੇ ਮੌਤ (Death) ਦੇ ਘਾਟ ਉਤਾਰ ਦਿੱਤਾ ਗਿਆ ਹੈ ।

ਕੀ ਕਾਰਨ ਰਿਹਾ ਅਜਿਹਾ ਕਰਨ ਦਾ

ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਦੇ ਜਾਰਜੀਆ ਵਿਖੇ ਜੋ ਇਕ ਵਿਅਕਤੀ ਵਲੋਂ ਚਾਰ ਵਿਅਕਤੀਆਂ (Four people) ਨੂੰ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ ਦਾ ਕਾਰਨ ਕਥਿਤ ਤੌਰ ਤੇ ਪਰਿਵਾਰਕ ਝਗੜਾ ਦੱਸਿਆ ਜਾ ਰਿਹਾ ਹੈ । ਜਿਸ ਵਿਅਕਤੀ ਨੇ ਗੋਲੀਆਂ ਚਲਾ (Shoot) ਕੇ ਚਾਰ ਜਣਿਆਂ ਨੂੰ ਮੌਤ ਦੇ ਘਾਟ ਉਤਾਰਿਆ ਹੈ ਦੀ ਪਛਾਣ ਵਿਜੇ ਕੁਮਾਰ ਵਜੋਂ ਹੋਈ ਹੈ ਨੂੰ ਪੁਲਸ ਨੇ ਗ੍ਰਿਫ਼ਤਾਰ (Arrested) ਕਰ ਲਿਆ ਹੈ ਅਤੇ ਉਸ `ਤੇ ਕਤਲ ਅਤੇ ਬੱਚਿਆਂ ਨਾਲ ਦੁਰਵਿਵਹਾਰ ਕਰਨ ਵਰਗੇ ਗੰਭੀਰ ਇਲਜ਼ਾਮ ਹਨ ।

ਕੌਣ ਕੌਣ ਹਨ ਚਾਰ ਜਣੇ ਜੋ ਉਤਰ ਗਏ ਮੌਤ ਦੇ ਘਾਟ

ਸਥਾਨਕ ਮੀਡੀਆ ਅਨੁਸਾਰ ਜਿਥੇ ਮੁਲਜ਼ਮ ਦੀ ਪਛਾਣ ਅਟਲਾਂਟਾ ਦੇ ਵਿਜੇ ਕੁਮਾਰ (Vijay Kumar) ਵਜੋਂ ਹੋਈ ਹੈ ਅਤੇ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਉਥੇ ਹੀ ਮ੍ਰਿਤਕਾਂ ’ਚ ਵਿਜੇ ਕੁਮਾਰ ਦੀ ਪਤਨੀ ਮੀਮੂ ਡੋਗਰਾ (43 ਸਾਲਾ), ਗੌਰਵ ਕੁਮਾਰ (33 ਸਾਲਾ), ਨਿਧੀ ਚੰਦਰ (37 ਸਾਲਾ) ਅਤੇ ਹਰੀਸ਼ ਚੰਦਰ (38 ਸਾਲਾ) ਸ਼ਾਮਲ ਹਨ ।

ਪ੍ਰਾਪਤ ਜਾਣਕਾਰੀ ਮੁਤਾਬਕ ਉਪਰੋਕਤ ਘਟਨਾ ਜਿਸ ਸਮੇਂ ਵਾਪਰੀ ਉਸ ਸਮੇਂ ਘਰ ’ਚ ਤਿੰਨ ਬੱਚੇ ਵੀ ਮੌਜੂਦ ਸਨ, ਜਿਨ੍ਹਾਂ ਨੇ ਲੁਕ ਕੇ ਆਪਣੀ ਜਾਨ ਬਚਾਈ । ਅਟਲਾਂਟਾ ਵਿੱਚ ਭਾਰਤੀ ਸਫਾਰਤਖਾਨੇ ਨੇ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ ।

Read More : ਪੜ੍ਹਾਈ ਕਰ ਰਹੇ ਵਿਦਿਆਰਥੀ ਦਾ ਗੋਲੀ ਮਾਰ ਕੇ ਕੀਤਾ ਕਤਲ

LEAVE A REPLY

Please enter your comment!
Please enter your name here