ਮਾਮੂਲੀ ਜਿਹੀ ਬਹਿਸ ਤੋਂ ਬਾਅਦ ਦੋਸਤ ਨੇ ਹੀ ਦੋਸਤ ਨੂੰ ਗੋਲੀ ਮਾਰ ਕੀਤਾ ਕਤਲ

0
80
Patiala Murder

ਪਟਿਆਲਾ, 19 ਨਵੰਬਰ 2026 : ਪਟਿਆਲਾ (Patiala) ਦੇ ਨਿਊ ਮੋਤੀ ਬਾਗ ਪੈਲੇਸ ਦੇ ਪਿਛਲੇ ਪਾਸੇ ਬਣੇ ਗਊ-ਵੱਛਾ ਚੌਂਕ ਵਿਖੇ ਘਰ ਵਿਚ ਬਹਿਸ ਤੋੋਂ ਬਾਅਦ ਦੋਸਤ ਦਾ ਦੋਸਤ ਨੇ ਗੋੋਲੀ ਮਾਰ ਕੇ ਕਤਲ (Murder) ਕਰ ਦਿੱਤਾ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜੋ ਇਕ ਮਾਮੂਲੀ ਜਿਹੀ ਬਹਿਸ ਤੋਂ ਬਾਅਦ ਇਕ ਦੋਸਤ ਵਲੋਂ ਆਪਣੇ ਦੋਸਤ ਦਾ ਗੋਲੀਬਾਰੀ (Firing) ਕਰਕੇ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਰਚਤ ਸ਼ਰਮਾ ਵਾਸੀ ਕ੍ਰਿਸ਼ਨਾ ਗਲੀ ਨਾਭਾ ਦੇ ਤੌੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਗੋਲੀ ਨਾਲ ਜਖਮੀ ਹੋਏ ਨੌਜਵਾਨ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਵਲੋਂ ਉਸਨੂੰ ਮ੍ਰਿਤਕ ਐੈਲਾਨ ਦਿੱਤਾ ਗਿਆ ।

ਕੌਣ ਹੈ ਇਹ ਵਿਅਕਤੀ ਜਿਸਨੇ ਕਰ ਦਿੱਤਾ ਕਤਲ

ਪ੍ਰਾਪਤ ਸੂਚਨਾ ਮੁਤਾਬਕ ਉਪਰੋਕਤ ਵਾਪਰੇ ਗੋਲੀਬਾਰੀ ਦੇ ਘਟਨਾਕ੍ਰਮ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੀ ਪਛਾਣ ਚਮਕੌਰ ਸਿੰਘ ਵਾਸੀ ਪਿੰਡ ਚੱਠਾ ਨੇੜੇ ਪਾਤੜਾਂ ਦੇ ਤੌਰ ਤੇ ਹੋਈ ਹੈ, ਜਿਸਨੂੰ ਥਾਣਾ ਸਿਵਲ ਲਾਈਨ ਦੇ ਐਸ. ਐਚ. ਓ. ਦੀ ਅਗਵਾਈ ਹੇਠ ਕੁੱਝ ਘੰਟਿਆਂ ਵਿਚ ਹੀ ਗ੍ਰਿਫ਼ਤਾਰ (Arrest) ਕੀਤਾ ਗਿਆ ਸੀ ।

LEAVE A REPLY

Please enter your comment!
Please enter your name here