ਤਰਨਤਾਰਨ ‘ਚ ਨਕਾਬਪੋਸ਼ ਵਿਅਕਤੀ ਨੇ ਦੁਕਾਨਦਾਰ ‘ਤੇ ਕੀਤਾ ਹਮਲਾ, ਨਗਦੀ ਤੇ ਮੋਬਾਈਲ ਲੁੱਟ ਕੇ ਫਰਾਰ || News of Punjab

0
106
A masked man attacked a shopkeeper in Tarn Taran, robbed cash and mobile phone and escaped.

ਤਰਨਤਾਰਨ ‘ਚ ਨਕਾਬਪੋਸ਼ ਵਿਅਕਤੀ ਨੇ ਦੁਕਾਨਦਾਰ ‘ਤੇ ਕੀਤਾ ਹਮਲਾ, ਨਗਦੀ ਤੇ ਮੋਬਾਈਲ ਲੁੱਟ ਕੇ ਫਰਾਰ

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਖਾਰਾ ਵਿੱਚ ਦਿਨ ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ ਜਿਸਦੇ ਚੱਲਦਿਆਂ ਇੱਕ ਮੈਡੀਕਲ ਸਟੋਰ ਵਿੱਚ ਇੱਕ ਅਣਪਛਾਤੇ ਵਿਅਕਤੀ ਨੇ ਦਾਖਲ ਹੋ ਕੇ ਦਵਾਈ ਲੈਣ ਦੇ ਬਹਾਨੇ ਦੁਕਾਨਦਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਦੁਕਾਨ ਵਿੱਚ ਪਈ ਨਗਦੀ ਅਤੇ ਮੋਬਾਈਲ ਫੋਨ ਲੈ ਕੇ ਫਰਾਰ ਹੋ ਗਿਆ। ਲੁੱਟ ਦੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ |

ਜੇਬ ਵਿਚ ਰੱਖੀ ਨਕਦੀ ਅਤੇ ਮੋਬਾਈਲ ਫੋਨ ਲੈ ਕੇ ਫ਼ਰਾਰ

ਲੁੱਟ ਦਾ ਸ਼ਿਕਾਰ ਹੋਏ ਪੀੜਤ ਅਤੇ ਦੁਕਾਨ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਦਿਨ ਵੇਲੇ ਇਕ ਨਕਾਬਪੋਸ਼ ਵਿਅਕਤੀ ਦੁਕਾਨ ‘ਚ ਦਾਖਲ ਹੋਇਆ ਸੀ। ਪੀੜਤ ਨੇ ਦੱਸਿਆ ਕਿ ਉਸ ਦੀ ਕੁੱਟਮਾਰ ਕਰਨ ਤੋਂ ਬਾਅਦ ਨਕਾਬਪੋਸ਼ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਦੁਕਾਨ ਅਤੇ ਉਸ ਦੀ ਜੇਬ ਵਿਚ ਰੱਖੀ ਨਕਦੀ ਅਤੇ ਉਸ ਦਾ ਮੋਬਾਈਲ ਫੋਨ ਲੁੱਟ ਲਿਆ। ਲੁੱਟ ਦਾ ਸ਼ਿਕਾਰ ਹੋਏ ਨੌਜਵਾਨ ਨੇ ਦੱਸਿਆ ਕਿ ਲੋਕਾਂ ਨੇ ਉਸ ਦਾ ਪਿੱਛਾ ਵੀ ਕੀਤਾ। ਪਰ ਲੋਕਾਂ ਵੱਲੋਂ ਮਦਦ ਨਾ ਮਿਲਣ ਕਾਰਨ ਉਹ ਮੌਕੇ ਤੋਂ ਭੱਜ ਗਿਆ।

ਇਹ ਵੀ ਪੜ੍ਹੋ : ਪੰਜਾਬ ਪਹੁੰਚਣ ‘ਤੇ ਅਰਸ਼ਦੀਪ ਦਾ ਹੋਇਆ ਸ਼ਾਨਦਾਰ ਸਵਾਗਤ , ਕਿਹਾ- ਮੈਂ ਘਰ ਜਾ ਕੇ ਮਾਂ ਦੇ ਹੱਥ ਦੀ ਬਣੀ ਰੋਟੀ ਖਾਣੀ ਹੈ…

ਸੀਸੀਟੀਵੀ ਕੈਮਰਿਆਂ ਦੀ ਕੀਤੀ ਜਾ ਰਹੀ ਜਾਂਚ

ਦੁਕਾਨਦਾਰ ਅਤੇ ਦੁਕਾਨ ‘ਤੇ ਮੌਜੂਦ ਲੋਕਾਂ ਨੇ ਲੁਟੇਰੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਜਦੋਂ ਇਸ ਸਬੰਧੀ ਥਾਣਾ ਸਰਹਾਲੀ ਨਾਲ ਸੰਪਰਕ ਕੀਤਾ ਗਿਆ ਤਾਂ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਰਹਾਲੀ ਦੇ ਇੰਚਾਰਜ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸ਼ਿਕਾਇਤ ਮਿਲਣ ਤੋਂ ਬਾਅਦ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਲੁਟੇਰੇ ਨੂੰ ਫੜ ਲਿਆ ਜਾਵੇਗਾ।

 

LEAVE A REPLY

Please enter your comment!
Please enter your name here