ਬਾਘਾ ਪੁਰਾਣਾ, 6 ਮਾਰਚ 2026 : ਪੰਜਾਬ ਦੇ ਸ਼ਹਿਰ ਬਾਘਾ ਪੁਰਾਣਾ (Bagha Purana) ਵਿਖੇ ਆਪ ਦੇ ਮੌਜੂਦਾ ਸਰਪੰਚ ਦਾ ਦਿਨ ਦਿਹਾੜੇ ਗੋਲੀਆਂ ਮਾਰ (Shoot) ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੌਣ ਹੈ ਇਹ ਸਰਪੰਚ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸ਼ਹਿਰ ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਮੌਜੂਦਾ `ਆਪ`ਸਰਪੰਚ ਦਾ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ ਦਾ ਨਾਮ ਹਰਵਿੰਦਰ ਸਿੰਘ ਹੈਪੀ (Harvinder Singh Happy) ਹੈ । ਹੈਪੀ ਨੂੰ ਅੱਜ ਸਵੇਰੇ ਬਾਘਾ ਪੁਰਾਣਾ ਵਿਚ ਅਣਪਛਾਤਿਆਂ ਨੇ ਗੋਲੀਆਂ ਮਾਰੀਆਂ । ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਤਕਰੀਬਨ ਪੰਜ ਛੇ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰਕੇ ਮੌਜੂਦਾ ਸਰਪੰਚ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ । ਮੌਕੇ ‘ਤੇ ਪਹੁੰਚੀ ਪੁਲਸ ਨੇ ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਚੱਲਦਿਆਂ ਦਮ ਤੋੜ ਦਿੱਤਾ ।
ਕੀ ਦੱਸਿਆ ਐਸ. ਐਸ. ਪੀ. ਮੋਗਾ ਨੇ
ਐਸ. ਐਸ .ਪੀ. ਮੋਗਾ (S. S. P. Moga) ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮਾਮਲਾ ਆਪਸੀ ਰੰਜਸ਼ ਦਾ ਜਾਪਦਾ ਹੈ ਅਤੇ ਪੁਲਸ ਵੱਲੋਂ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਪਹਿਚਾਣ ਕਰ ਲਈ ਗਈ ਹੈ । ਪੁਲਸ ਵੱਲੋਂ ਪਾਰਟੀਆਂ ਬਣਾ ਕੇ ਛਾਪੇਮਾਰੀ ਕਰਕੇ ਉਹਨਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ ।
Read More : ਭੁਵਨੇਸ਼ਵਰ ‘ਚ ਯੂ-ਟਿਊਬਰ ਦਾ ਚਾਕੂ ਮਾਰ ਕੇ ਕਤਲ









