ਅੰਮ੍ਰਿਤਸਰ ਪੁਲਸ ਵਲੋਂ ਹੈਰੋਇਨ ਤੇ ਗੈਰ-ਕਾਨੂੰਨੀ ਹਥਿਆਰਾਂ ਸਣੇ 3 ਮੁਲਜ਼ਮ ਕੀਤੇ ਕਾਬੂ

0
36
Amritsar Police

ਅੰਮ੍ਰਿਤਸਰ, 19 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਗੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrest) ਕੀਤਾ ਗਿਆ ਹੈ ।

ਕਿੰਨੇ ਹਥਿਆਰ ਅਤੇੇ ਕਿੰਨੀ ਹੈਰੋਇਨ ਗਈ ਹੈ ਪਕੜੀ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਜੋ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ (Illegal weapons) ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ ਜੋ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੇ ਕੋਲੋਂ 10 ਪਿਸਤੌਲ (3 ਗਲੌਕ 9 ਅਤੇ 7 .30 ਬੋਰ), 1.022 ਕਿਲੋਗ੍ਰਾਮ ਹੈਰੋਇਨ (Heroin) ਬਰਾਮਦ ਕੀਤੀ ਗਈ । ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਸਮੱਗਲਰਾਂ ਦੇ ਸੰਪਰਕ ਵਿੱਚ ਸਨ, ਜੋ ਕਥਿਤ ਤੌਰ `ਤੇ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਕਰਦੇ ਸਨ ਅਤੇ ਅੱਗੇ ਅਪਰਾਧਿਕ ਅਨਸਰਾਂ ਵਿੱਚ ਵੰਡਦੇ ਸਨ ।

ਤਿੰਨਾਂ ਵਿਰੁੱਧ ਐਨ. ਡੀ. ਪੀ. ਐਸ. ਅਤੇ ਆਰਮਜ਼ ਐਕਟ ਤਹਿਤ ਕੇੇਸ ਦਰਜ

ਇਸ ਸਬੰਧੀ ਥਾਣਾ ਕੈਂਟ (ਅੰਮ੍ਰਿਤਸਰ) ਵਿਖੇ ਐਨ. ਡੀ. ਪੀ. ਐਸ. ਐਕਟ ਅਤੇ ਆਰਮਜ਼ ਐਕਟ ਤਹਿਤ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ । ਇਸ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ । ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਅਤੇ ਇੱਕ ਸੁਰੱਖਿਅਤ ਤੇ ਨਸ਼ਾ-ਮੁਕਤ ਪੰਜਾਬ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵਚਨਬੱਧ ਹੈ ।

LEAVE A REPLY

Please enter your comment!
Please enter your name here