ਅੰਮ੍ਰਿਤਸਰ, 27 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵਲੋਂ ਗੈਰ-ਕਾਨੂੰਨੀ ਹਥਿਆਰਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿ਼ਫ਼ਤਾਰ (Arrested) ਕੀਤਾ ਗਿਆ ਹੈ ।
ਕੀ ਕੀ ਹਥਿਆਰ ਕੀਤੇ ਗਏ ਹਨ ਬਰਾਮਦ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਜੋ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਗੈਰ-ਕਾਨੂੰਨੀ ਨੈੱਟਵਰਕਾਂ ਦਾ ਪਰਦਾਫਾਸ਼ ਕਰਨ ਤਹਿਤ 4 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਵਿਚ ਦੋ ਨਾਬਾਲਗ ਵੀ ਸ਼ਾਮਲ ਹਨ ਦੇ ਕੋਲੋਂ 16 ਆਧੁਨਿਕ ਪਿਸਤੌਲ ਅਤੇ 7 ਜਿ਼ੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ ।
ਕੀ ਸਾਹਮਣੇ ਆਇਆ ਹੈ ਸ਼ੁਰੂਆਤੀ ਜਾਂਚ ਵਿਚ
ਪੁਲਸ ਵਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ ਵਿਚ ਬੈਠੇ ਇਕ ਵਿਅਕਤੀ ਦੇ ਸੰਪਰਕ ਵਿਚ ਸਨ, ਜੋ ਗੈਰ-ਕਾਨੂੰਨੀ ਹਥਿਆਰਾਂ (Illegal weapons) ਦੀਆਂ ਖੇਪਾਂ ਪਹੁੰਚਾਉਣ ਵਿਚ ਮਦਦ ਕਰਦਾ ਸੀ । ਇਹ ਹਥਿਆਰ ਅੱਗੇ ਇਕ ਸੰਗਠਿਤ ਵੰਡ ਨੈੱਟਵਰਕ ਰਾਹੀਂ ਅਪਰਾਧਿਕ ਅਨਸਰਾਂ ਤੱਕ ਪਹੁੰਚਾਏ ਜਾਂਦੇ ਸਨ ।
ਚਾਰਾਂ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ
ਅੰਮ੍ਰਿਤਸਰ ਦੇ ਥਾਣਾ ਕੈਂਟ ਅਤੇ ਥਾਣਾ ਗੇਟ ਹਕੀਮਾਂ ਵਿਖੇ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ । ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਦੇ ਪਿਛਲੇ ਤੇ ਅਗਲੇ ਸੰਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ । ਪੰਜਾਬ ਪੁਲਸ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਇਕ ਸੁਰੱਖਿਅਤ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।









