ਨਸ਼ਾ ਤਸਕਰੀ ਵਿਚ ਅੰਮ੍ਰਿਤਸਰ ਪੁਲਸ ਕੀਤੇ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਗ੍ਰਿਫਤਾਰ

0
22
Amritsar police

ਅੰਮ੍ਰਿਤਸਰ, 22 ਨਵੰਬਰ 2025 : ਪੰਜਾਬ ਪੁਲਸ ਨੇ ਇੱਕ ਨਸ਼ਾ ਤਸਕਰੀ ਗਿਰੋਹ (Drug trafficking gang) ਦਾ ਪਰਦਾਫਾਸ਼ ਕਰਦਿਆਂ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇੇਠ ਗ੍ਰਿਫ਼ਤਾਰ ਕੀਤਾ ਹੈ । ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਨੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਵਿਰੁੱਧ ਕਾਰਵਾਈ ਕਰਦਿਆਂ ਹਰਪ੍ਰੀਤ ਕੌਰ ਸਮੇਤ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 3 ਕਿੱਲੋ 120 ਗ੍ਰਾਮ ਹੈਰੋਇਨ (3 kilos 120 grams of heroin) ਬਰਾਮਦ ਕੀਤੀ ।

ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀ ਦੱਸਿਆ

ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ (Gurpreet Singh Bhullar) ਨੇ ਦੱਸਿਆ ਕਿ ਇਹ ਕਾਰਵਾਈ ਨਿਯਮਤ ਨਾਕਾਬੰਦੀ ਅਤੇ ਫੀਲਡ ਨਿਗਰਾਨੀ ਦੌਰਾਨ ਕੀਤੀ ਗਈ । ਇੱਕ ਭਰਾ, ਭੈਣ ਅਤੇ ਭਰਜਾਈ ਵੀ ਸ਼ਾਮਲ ਪਾਈ ਗਈ । ਕਮਿਸ਼ਨਰ ਨੇ ਦੱਸਿਆ ਕਿ ਮੋਹਕਮਪੁਰਾ ਦੇ ਕ੍ਰਿਸ਼ਨਾ ਨਗਰ ‘ਚ ਸਿਲਵਰ ਸਟੋਨ ਸਕੂਲ ਨੇੜੇ ਇੱਕ ਔਰਤ ਸ਼ੱਕੀ ਹਲਾਤਾਂ ਵਿਚ ਭੱਜਣ ਦੀ ਕੋਸ਼ਿਸ਼ ਕਰ ਰਹੀ ਸੀ । ਪੁਲਸ ਨੇ ਉਸਨੂੰ ਰੋਕਿਆ ਅਤੇ ਤਲਾਸ਼ੀ ਲੈਣ ‘ਤੇ ਹੈਰੋਇਨ ਦੇ ਛੇ ਪੈਕੇਟ (Six packets of heroin) ਬਰਾਮਦ ਕੀਤੇ । ਮੁੱਢਲੀ ਪੁੱਛਗਿੱਛ ਦੌਰਾਨ, ਹਰਪ੍ਰੀਤ ਕੌਰ ਨੇ ਆਪਣੇ ਦੋ ਸਾਥੀਆਂ, ਮੁਸਕਾਨ ਅਤੇ ਨੀਰਜ ਸ਼ਰਮਾ ਦੀ ਪਛਾਣ ਕੀਤੀ । ਜਾਂਚ ‘ਚ ਪਤਾ ਲੱਗਾ ਕਿ ਮੁਸਕਾਨ ਅਤੇ ਨੀਰਜ ਭਰਾ-ਭੈਣ ਹਨ, ਜਦੋਂ ਕਿ ਹਰਪ੍ਰੀਤ ਕੌਰ ਉਸਦੀ ਭਰਜਾਈ ਹੈ ।

ਔਰਤ ਪੁਲਸ ਨਿਗਰਾਨੀ ਤੋਂ ਬਚਣ ਲਈ ਸੀ ਨੈੱਟਵਰਕ ਵਿਚ ਸ਼ਾਮਲ

ਪੁਲਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਇਹ ਔਰਤ ਪੁਲਸ ਨਿਗਰਾਨੀ ਤੋਂ ਬਚਣ ਲਈ ਨੈੱਟਵਰਕ ਵਿਚ ਸ਼ਾਮਲ ਸੀ । ਪੁਲਸ ਮੁਤਾਬਕ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਇਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਨੈੱਟਵਰਕ ਪਾਕਿਸਤਾਨ ਵਿਚ ਸਥਿਤ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ, ਜੋ ਖੇਪ ਦੀ ਅੱਗੇ ਡਿਲੀਵਰੀ ਲਈ ਨਿਰਦੇਸ਼ ਪ੍ਰਦਾਨ ਕਰਦੇ ਸਨ। ਪੁਲਸ ਨੇ ਕਿਹਾ ਕਿ ਪੂਰੀ ਗੈਂਗ ਚੈਨ ਦੀ ਜਾਂਚ ਜਾਰੀ ਹੈ । ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।

Read More : ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼

LEAVE A REPLY

Please enter your comment!
Please enter your name here