ਕਰੋੜਾਂ ਰੁਪਏ ਦੀ ਹੈਰੋਇਨ ਸਣੇ ਦੋ ਵਿਅਕਤੀ ਅੰਮ੍ਰਿਤਸਰ ਪੁਲਸ ਵਲੋਂ ਕਾਬੂ

0
36
Heroin

ਅੰਮ੍ਰਿਤਸਰ, 30 ਜਨਵਰੀ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੀ ਪੁਲਸ (Amritsar Police) ਵਲੋਂ ਇੱਕ ਅੰਤਰਰਾਸ਼ਟਰੀ ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਸ਼ ਫਾਸ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਨਸ਼ਾ ਤਸਕਰੀ ਗਿਰੋਹ ਤੋਂ ਕੀ ਬਰਾਮਦ ਕੀਤਾ ਹੈ ਪੁਲਸ ਨੇ

ਅੰਮ੍ਰਿਤਸਰ ਜਿ਼ਲ੍ਹੇ ਦੀ ਦਿਹਾਤੀ ਪੁਲਸ ਨੇ ਇੱਕ ਵੱਡੀ ਕਾਰਵਾਈ ਤਹਿਤ ਜੋ ਇੱਕ ਅੰਤਰਰਾਸ਼ਟਰੀ ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ (Drug trafficking gang) ਦਾ ਪਰਦਾਫਾਸ਼ ਕਰਦਿਆਂ ਜਿਹੜੇ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 51.5 ਕਿਲੋਗ੍ਰਾਮ ਹੈਰੋਇਨ (Heroin) ਬਰਾਮਦ ਕੀਤੀ ਹੈ । ਜਾਣਕਾਰੀ ਮੁਤਾਬਕ ਉਕਤ ਹੈਰੋਇਨ 103 ਪੈਕੇਟਾਂ ਵਿੱਚ ਪੈਕ ਸੀ ਅਤੇ ਇਹ ਅੰਤਰਰਾਸ਼ਟਰੀ ਬਾਜ਼ਾਰ (International markets) ਵਿਚ ਘੱਟੋ ਘੱਟ ਦੋ ਕਰੋੜ ਰੁਪਏ ਦੀ ਕੀਮਤ ਦੀ ਦੱਸੀ ਜਾ ਰਹੀ ਹੈ ।

ਕੀ ਦੱਸਿਆ ਡੀ. ਜੀ. ਪੀ. ਪੰਜਾਬ ਨੇ

ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਵੀ ਇਸ ਮਾਮਲੇ ਸੰਬੰਧੀ ਸੋਸ਼ਲ ਮੀਡੀਆ `ਤੇ ਇੱਕ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸਨ। ਮੁਲਜ਼ਮਾਂ ਦੇ ਮੋਬਾਈਲ ਫੋਨਾਂ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਮਹੱਤਵਪੂਰਨ ਡਿਜੀਟਲ ਸਬੂਤ ਸਾਹਮਣੇ ਆਏ ਹਨ, ਜਿਸ ਵਿੱਚ ਕਾਲ ਰਿਕਾਰਡ ਅਤੇ ਚੈਟ ਸ਼ਾਮਲ ਹਨ। ਇਹ ਜਾਣਕਾਰੀ ਨੈੱਟਵਰਕ ਦੀ ਡੂੰਘਾਈ ਨੂੰ ਦਰਸਾਉਂਦੀ ਹੈ ।

ਤਸਕਰਾਂ ਵਿਰੁੱਧ ਕੀਤਾ ਗਿਆ ਹੈ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਇਸ ਮਾਮਲੇ ਵਿੱਚ ਘਰਿੰਡਾ ਪੁਲਸ ਸਟੇਸ਼ਨ ਵਿੱਚ ਐਨ. ਡੀ. ਪੀ. ਐਸ. ਐਕਟ ਤਹਿਤ ਐਫ. ਆਈ. ਆਰ. ਦਰਜ ਕੀਤੀ ਗਈ ਹੈ । ਪੁਲਸ ਹੁਣ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਵਾਲੇ ਲਿੰਕਾਂ ਦੀ ਜਾਂਚ ਕਰ ਰਹੀ ਹੈ । ਪੰਜਾਬ ਪੁਲਸ ਨੇ ਸਪੱਸ਼ਟ ਕੀਤਾ ਹੈ ਕਿ ਨਾਰਕੋ-ਅੱਤਵਾਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਮੁਹਿੰਮ ਬੇਰੋਕ ਜਾਰੀ ਰਹੇਗੀ। ਸੂਬੇ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਹਰ ਸੰਭਵ ਸਖ਼ਤ ਕਦਮ ਚੁੱਕੇ ਜਾਣਗੇ ।

Read More : ਨਸ਼ਿਆਂ ਵਿਰੁੱਧ ਜੰਗ ਵਿਚ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

LEAVE A REPLY

Please enter your comment!
Please enter your name here