ਦੋ ਵਿਅਕਤੀਆਂ ਨੂੰ ਅੰਮ੍ਰਿਤਸਰ ਪੁਲਸ ਨੇ ਹੈਂਡ ਗ੍ਰੇਨੇਡ ਸਮੇਤ ਕੀਤਾ ਗ੍ਰਿਫ਼ਤਾਰ

0
19
hand grenade

ਅੰਮ੍ਰਿਤਸਰ, 9 ਜੂਨ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਪੁਲਸ (Amritsar Police) ਤੇ ਸੁਰੱਖਿਆ ਏਜੰਸੀਆਂ ਦੇ ਸਾਂਝੇ ਅਪ੍ਰੇ਼ਸ਼ਨ ਦੌਰਾਨ ਦੋ ਵਿਅਕਤੀਆਂ ਨੂੰ ਹੈਂਡ ਗ੍ਰੇਨੇਡ (Hand grenade) ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ।

ਕੀ ਆਖਿਆ ਡੀ. ਜੀ. ਪੀ. ਪੰਜਾਬ ਨੇ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਸ (Amritsar Rural Police) ਨੇ ਜੋ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਵਿਚ ਦੋ ਮੁਲਜ਼ਮਾਂ ਨੂੰ ਹੈਂਡ ਗ੍ਰੇਨੇਡ ਸਮੇਤ ਗ੍ਰਿਫ਼ਤਾਰ (Arrested) ਕੀਤਾ ਹੈ ਦੇ ਸਰਹੱਦ ਪਾਰ ਸਥਿਤ ਹੈਂਡਲਰਾਂ ਨਾਲ ਜੁੜੇ ਹੋਣ ਦਾ ਸ਼ੱਕ ਹੈ । ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਅੱਤਵਾਦ ਅਤੇ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਜਾਵੇਗੀ ।

ਦੋਹਾਂ ਵਿਅਕਤੀਆਂ ਵਿਰੁੱਧ ਕਰ ਲਿਆ ਗਿਆ ਹੈ ਕੇਸ ਦਰਜ

ਇਸ ਸਬੰਧ ‘ਚ ਘਰਿੰਡਾ ਪੁਲਸ ਸਟੇਸ਼ਨ ‘ਚ ਸਬੰਧਤ ਧਾਰਾਵਾਂ ਤਹਿਤ ਐਫ. ਆਈ. ਆਰ. ਦਰਜ (FIR registered) ਕੀਤੀ ਗਈ ਹੈ । ਪੁਲਸ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਦੇ ਸਿੱਧੇ ਅਤੇ ਅਸਿੱਧੇ ਸਬੰਧਾਂ ਦੀ ਜਾਂਚ ਕਰ ਰਹੀ ਹੈ । ਇਸ ਨੈੱਟਵਰਕ ਨਾਲ ਜੁੜੇ ਹੋਰ ਸ਼ੱਕੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸਿ਼ਸ਼ਾਂ ਜਾਰੀ ਹਨ । ਸੁਰੱਖਿਆ ਏਜੰਸੀਆਂ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀਆਂ ਹਨ ।

ਕੀ ਸ਼ੱਕ ਹੈ ਸੁਰੱਖਿਆ ਏਜੰਸੀਆਂ ਨੂੰ

ਪੁਲਸ ਦੇ ਮੁਤਾਬਕ ਸੁਰੱਖਿਆ ਏਜੰਸੀਆਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੀਆਂ ਗਤੀਵਿਧੀਆਂ ਪੰਜਾਬ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੋ ਸਕਦੀਆਂ ਹਨ । ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਅਤੇ ਉਨ੍ਹਾਂ ਦੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਇਕੱਠੀ ਕੀਤੀ ਜਾ ਰਹੀ ਹੈ । ਪੁਲਸ ਹੁਣ ਜਾਂਚ ਕਰ ਰਹੀ ਹੈ ਕਿ ਮੁਲਜ਼ਮਾਂ ਨੇ ਹੈਂਡ ਗ੍ਰਨੇਡ ਕਿੱਥੋਂ ਪ੍ਰਾਪਤ ਕੀਤੇ, ਉਨ੍ਹਾਂ ਦਾ ਉਦੇਸ਼ ਅਤੇ ਇਸ ਪੂਰੇ ਨੈੱਟਵਰਕ ਵਿੱਚ ਹੋਰ ਕੌਣ ਸ਼ਾਮਲ ਹੈ ।

LEAVE A REPLY

Please enter your comment!
Please enter your name here