ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ , ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਣੇ ਕੀਤਾ ਕਾਬੂ
ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ੇ ‘ਤੇ ਕਾਬੂ ਪਾਉਣ ਲਈ ਯਤਨ ਕੀਤੇ ਜਾ ਰਹੇ ਹਨ ਜਿਸਦੇ ਚੱਲਦਿਆਂ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ | ਜਿੱਥੇ ਕਿ ਥਾਣਾ ਵੇਰਕਾ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀ ਖਿਲਾਫ ਪਹਿਲਾ ਵੀ ਕਈ ਮਾਮਲੇ ਦਰਜ ਹੈ। ਹੁਣ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ।
ਪੁਲਿਸ ਨੂੰ ਮਿਲੀ ਸੀ ਸੂਚਨਾ
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਥਾਣਾ ਵੇਰਕਾ ਦੀ ਪੁਲਿਸ ਅਧਿਕਾਰੀ ਅਮਨਜੋਤ ਕੌਰ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਜੋ ਕਿ ਨਸ਼ੇ ਵੇਚਣ ਦਾ ਕੰਮ ਕਰਦਾ ਹੈ ਉਹ ਨਸ਼ਾ ਲੈ ਕੇ ਬਾਈਪਾਸ ਤੋਂ ਆ ਰਿਹਾ ਹੈ। ਪੁਲਿਸ ਵੱਲੋਂ ਵੇਰਕਾ ਬਾਈਪਾਸ ਤੇ ਨਾਕਾ ਲਗਾ ਕੇ ਉਸ ਨੂੰ ਕਾਬੂ ਕਰ ਲਿਆ ਗਿਆ। ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ ਤੇ ਉਸ ਦੇ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
ਪੁੱਛਗਿੱਛ ਸਮੇਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਅਸੀਂ ਇਸ ਗੱਲ ਦਾ ਵੀ ਪਤਾ ਲਗਾ ਰਹੇ ਹਾਂ ਇਹ ਹੈਰੋਇਨ ਕਿੱਥੋਂ ਲੈ ਕੇ ਆਂਦਾ ਸੀ ਤੇ ਅੱਗੇ ਕਿੱਥੇ ਵੇਚਦਾ ਹੈ ਤੇ ਕਿਸ ਕਿਸ ਨਾਲ ਸੰਬੰਧ ਹਨ ਇਸ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਸ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਰਿਮਾਂਡ ਦੌਰਾਨ ਪੁੱਛਗਿੱਛ ਸਮੇਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਕੇਦਾਰਨਾਥ ਪੈਦਲ ਮਾਰਗ ‘ਤੇ ਵਾਪਰਿਆ ਵੱਡਾ ਹਾਦਸਾ, ਪਹਾੜੀ ਤੋਂ ਡਿੱਗੇ ਪੱਥਰ, ਤਿੰਨ ਯਾਤਰੀਆਂ ਦੀ ਮੌਤ
ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਕੀਤੀ ਅਪੀਲ
ਉੱਥੇ ਹੀ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੁਹਾਡੇ ਆਲੇ-ਦੁਆਲੇ ਕੋਈ ਵੀ ਨਸ਼ਾ ਵੇਚਦਾ ਜਾਂ ਪੀਂਦਾ ਹੈ ਤੇ ਇਸ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨਾਲ ਜਰੂਰ ਸਾਂਝੀ ਕੀਤੀ ਜਾਵੇ ਤਾਂ ਜੋ ਨਸ਼ੇ ਦੇ ਖਿਲਾਫ ਜੋ ਮੁਹਿੰਮ ਪੁਲਿਸ ਵੱਲੋਂ ਵਿੱਢੀ ਗਈ ਹੈ, ਉਸ ਨੂੰ ਲੈ ਕੇ ਪੁਲਿਸ ਨਸ਼ੇ ਦੇ ਖਿਲਾਫ ਕਾਰਵਾਈ ਕਰ ਸਕੇ ਤੇ ਆਉਣ ਵਾਲੀ ਨਵੀਂ ਪੀੜੀ ਨੂੰ ਨਸ਼ੇ ਤੋਂ ਬਚਾ ਸਕੇ।