ਸੋਸ਼ਲ ਮੀਡੀਆ ਤੇ ਭ.ੜਕਾਓ ਟਿੱਪਣੀਆਂ ਕਰਨੀਆਂ ਪਈਆਂ ਮਹਿੰਗੀਆਂ , 3 ਲੋਕਾਂ ਖਿਲਾਫ FIR ਹੋਈ ਦਰਜ || News of Punjab

0
170
An FIR has been registered against 3 people who made inflammatory comments on social media

ਸੋਸ਼ਲ ਮੀਡੀਆ ਤੇ ਭ.ੜਕਾਓ ਟਿੱਪਣੀਆਂ ਕਰਨੀਆਂ ਪਈਆਂ ਮਹਿੰਗੀਆਂ , 3 ਲੋਕਾਂ ਖਿਲਾਫ FIR ਹੋਈ ਦਰਜ

ਪੰਜਾਬ ਦੇ ਲੁਧਿਆਣਾ ਵਿੱਚ ਜ਼ਿਲ੍ਹਾ ਪੁਲਿਸ ਨੇ ਭੜਕਾਊ ਟਿੱਪਣੀਆਂ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲੰਧਰ ਦਿਹਾਤੀ ਪੁਲਿਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਫਿਲੌਰ ਇਲਾਕੇ ਤੋਂ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਕੁਝ ਲੋਕਾਂ ਨੇ ਫੇਸਬੁੱਕ ‘ਤੇ ਕਈ ਭੜਕਾਊ ਟਿੱਪਣੀਆਂ ਕੀਤੀਆਂ ਹਨ।

ਮੁਲਜ਼ਮਾਂ ਵਿੱਚ ਸ਼ਿਵ ਸੈਨਾ ਆਗੂ ਵੀ ਸ਼ਾਮਲ

ਜਿਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਨੇ ਸਖਤ ਕਾਰਵਾਈ ਕਰਦੇ ਹੋਏ 3 ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕਰ ਲਈ ਹੈ। ਮੁਲਜ਼ਮਾਂ ਵਿੱਚ ਸ਼ਿਵ ਸੈਨਾ ਆਗੂ ਵੀ ਸ਼ਾਮਲ ਹੈ। ਪੁਲਿਸ ਨੇ ਉਸ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਇਸ ਮਾਮਲੇ ਵਿੱਚ ਸ਼ਿਵ ਸੈਨਾ ਆਗੂ ਤੋਂ ਇਲਾਵਾ ਫੇਸਬੁੱਕ ਆਈਡੀ ਗੈਵਿਨ ਗਿੱਲ ਅਤੇ ਨੀਰਜ ਨਾਂ ਦੇ ਨੌਜਵਾਨ ਖ਼ਿਲਾਫ਼ ਵੀ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸੁਦਰਸ਼ਨ ਪਟਨਾਇਕ ਨੇ ਰੂਸ ‘ਚ ਰਚਿਆ ਇਤਿਹਾਸ, ਹਾਸਿਲ ਕੀਤਾ ਗੋਲਡਨ ਸੈਂਡ ਮਾਸਟਰ ਪੁਰਸਕਾਰ

ਕਿਸੇ ਨੂੰ ਵੀ ਮਾਹੌਲ ਖ਼ਰਾਬ ਕਰਨ ਦੀ ਨਹੀਂ ਦਿੱਤੀ ਜਾਵੇਗੀ ਇਜਾਜ਼ਤ

ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਕਿਸੇ ਨੂੰ ਵੀ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਖਿਲਾਫ ਕੋਈ ਵੀ ਟਿੱਪਣੀ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਪੁਲੀਸ ਨੇ ਵਿਸ਼ੇਸ਼ ਤੌਰ ’ਤੇ ਸੋਸ਼ਲ ਮੀਡੀਆ ’ਤੇ ਨਜ਼ਰ ਰੱਖਣ ਲਈ ਟੀਮ ਤਾਇਨਾਤ ਕੀਤੀ ਹੈ। ਜੇਕਰ ਕੋਈ ਵਿਅਕਤੀ ਕਿਸੇ ਵਿਸ਼ੇਸ਼ ਧਰਮ ‘ਤੇ ਗਲਤ ਟਿੱਪਣੀ ਜਾਂ ਪੋਸਟ ਕਰਦਾ ਹੈ ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

 

 

 

 

 

 

LEAVE A REPLY

Please enter your comment!
Please enter your name here