An Indian youth who went to Canada was shot dead

ਕੈਨੇਡਾ ਗਏ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਕੈਨੇਡਾ ਵਿੱਚ ਭਾਰਤੀ ਨੌਜਵਾਨਾਂ ਦੇ ਕਤਲ ਦੀਆਂ ਖ਼ਬਰਾਂ ਆਏ ਦਿਨ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ | ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਕੈਨੇਡਾ ਦੇ ਵੈਨਕੂਵਰ ’ਚ ਸਨਸੈੱਟ ਇਲਾਕੇ ਵਿੱਚ ਰਹਿੰਦੇ ਇੱਕ ਭਾਰਤੀ ਵਿਦਿਆਰਥੀ ਨੂੰ ਕਾਰ ਦੇ ਅੰਦਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ | 24 ਸਾਲਾ ਚਿਰਾਗ ਅੰਤਿਲ ਹਰਿਆਣੇ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਨੇ ਹਾਲ ਹੀ ਦੇ ਵਿੱਚ ਆਪਣੀ MBA ਦੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਉਸ ਨੂੰ ਹੁਣੇ -ਹੁਣੇ ਵਰਕ ਪਰਮਿਟ ਮਿਲਿਆ ਸੀ। ਪੁਲਿਸ ਵੱਲੋਂ ਇਸ ਮਾਮਲੇ ’ਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ ਤੇ ਫਿਲਹਾਲ ਜਾਂਚ ਜਾਰੀ ਹੈ।

ਕਿਸ ਦਿਨ ਵਾਪਰਿਆ ਇਹ ਭਾਣਾ ?

ਵੈਨਕੂਵਰ ਪੁਲਿਸ ਦਾ ਕਹਿਣਾ ਹੈ ਕਿ ਕੈਨੇਡਾ ਦੇ ਦੱਖਣੀ ਵੈਨਕੂਵਰ ਵਿੱਚ ਲੰਘੀ 12 ਅਪ੍ਰੈਲ ਦੀ ਰਾਤ ਨੂੰ 11 ਵਜੇ ਦੇ ਕਰੀਬ ਪੂਰਬੀ 55ਵੇਂ ਐਵੇਨਿਊ ਤੇ ਮੇਨ ਸਟ੍ਰੀਟ ’ਤੇ ਇੱਕ ਭਾਰਤੀ ਵਿਦਿਆਰਥੀ ਦੀ ਕਾਰ ਦੇ ਅੰਦਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਦੀ ਸੂਚਨਾ ਉਸਦੇ ਗੁਆਂਢੀਆਂ ਨੇ ਦਿੱਤੀ ਸੀ। ਸੂਚਨਾ ਮਿਲਣ ‘ਤੋਂ ਬਾਅਦ ਉਹ ਤੁਰੰਤ ਘਟਨਾ ਵਾਲੀ ਥਾਂ ਤੇ ਪਹੁੰਚੇ।

ਇਹ ਵੀ ਪੜ੍ਹੋ : ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਕਰਨ ਵਾਲੇ 2 ਹਮਲਾਵਰਾਂ ਦੀਆਂ ਤਸਵੀਰਾਂ ਆਈਆ ਸਾਹਮਣੇ

ਪੁਲਿਸ ਨੂੰ ਦਿੱਤੇ ਬਿਆਨ ‘ਚ ਗੁਆਂਢੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਅਚਾਨਕ ਘਰ ਦੇ ਬਾਹਰ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਬਾਅਦ ਜਦੋਂ ਉਹ ਬਾਹਰ ਆਏ ਤਾਂ ਚਿਰਾਗ ਕਾਰ ਦੇ ਅੰਦਰ ਮ੍ਰਿਤਕ ਪਿਆ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਕਰਕੇ ਅਣਪਛਾਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਚਿਰਾਗ ਦੀ ਲਾਸ਼ ਨੂੰ ਵਾਪਸ ਲਿਆਉਣ ਲਈ ਉਸ ਦਾ ਪਰਿਵਾਰ ਫੰਡਿੰਗ ਪਲੇਟਫਾਰਮ GoFundMe ਰਾਹੀਂ ਪੈਸਾ ਇਕੱਠਾ ਕਰ ਰਿਹਾ ਹੈ।

ਹਾਦਸੇ ਵਾਲੇ ਦਿਨ ਭਰਾ ਨਾਲ ਕੀਤੀ ਸੀ ਗੱਲ

ਭਾਰਤ ਦੇ ਹਰਿਆਣਾ ਦੇ ਰਹਿਣ ਵਾਲੇ ਚਿਰਾਗ ਦੇ ਭਰਾ ਰੋਮਿਤ ਅੰਤਿਲ ਨੇ ਦੱਸਿਆ ਕਿ ਜਿਸ ਦਿਨ ਇਹ ਮੰਦਭਾਗਾ ਹਾਦਸਾ ਵਾਪਰਿਆ, ਉਸ ਦਿਨ ਉਸ ਨੇ ਆਪਣੇ ਭਰਾ ਚਿਰਾਗ ਨਾਲ ਵੀ ਫੋਨ ’ਤੇ ਗੱਲ ਕੀਤੀ ਸੀ। ਚਿਰਾਗ, ਜੋ ਸਤੰਬਰ 2022 ’ਚ ਵੈਨਕੂਵਰ ਚਲਾ ਗਿਆ ਸੀ, ਨੇ ਹੁਣੇ-ਹੁਣੇ ਯੂਨੀਵਰਸਿਟੀ ਕੈਨੇਡਾ ਵੈਸਟ ’ਚ ਆਪਣੀ MBA ਦੀ ਪੜ੍ਹਾਈ ਪੂਰੀ ਕੀਤੀ ਸੀ ਤੇ ਹਾਲ ਹੀ ’ਚ ਉਸ ਨੂੰ ਵਰਕ ਪਰਮਿਟ ਹੀ ਮਿਲਿਆ ਸੀ।

LEAVE A REPLY

Please enter your comment!
Please enter your name here