ਫੌਜੀ ਜਵਾਨ ਨੇ ਪਤਨੀ ਨੂੰ ਮਾਰਨ ਦੀ ਨੀਅਤ ਨਾਲ ਦਿੱਤਾ ਭਾਖੜਾ ਵਿਚ ਧੱਕਾ

0
33
Death

ਪਟਿਆਲਾ, 24 ਜੂਨ 2026 : ਸ਼ਾਹੀ ਸ਼ਹਿਰ ਪਟਿਆਲਾ (Patiala) ਨੇੜਲੇ ਪਸਿਆਣਾ ਵਿਖੇ ਇਕ ਫੌਜੀ ਜਵਾਨ ਵਲੋਂ ਆਪਣੀ ਪਤਨੀ ਨੂੰ ਮਾਰਨ ਦੀ ਨੀਅਤ ਨਾਲ ਕਾਰ ਸਮੇਤ ਭਾਖੜਾ ਵਿਚ ਧੱਕਾ (Push in Bhakra) ਦੇ ਦਿੱਤਾ ਹੈ ।

ਕੌਣ ਹੈ ਇਹ ਮਹਿਲਾ

ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੇ ਨੇੜਲੇ ਥਾਣਾ ਪਸਿਆਣਾ (Police Station Pasiana) ਇਲਾਕੇ ਤੋਂ ਇੱਕ ਬੇਹੱਦ ਦਰਦਨਾਕ ਅਤੇ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਫੌਜੀ ਨੌਜਵਾਨ ਨੇ ਆਪਣੀ ਪਤਨੀ ਦੀ ਹੱਤਿਆ ਕਰਨ ਦੀ ਨੀਅਤ ਨਾਲ ਕਾਰ ਸਮੇਤ ਉਸ ਨੂੰ ਭਾਖੜਾ ਨਹਿਰ ਵਿੱਚ ਧੱਕਾ ਦੇ ਦਿੱਤਾ । ਇਸ ਘਟਨਾ ਵਿੱਚ 30 ਸਾਲਾ ਰਮਨਦੀਪ ਕੌਰ (Ramandeep Kaur) ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ, ਜਦਕਿ ਦੋਸ਼ੀ ਪਤੀ ਹੈਪੀ ਸਿੰਘ ਖੁਦ ਸੁਰੱਖਿਅਤ ਬਾਹਰ ਨਿਕਲ ਆਇਆ ।

ਪੁਲਸ ਨੇ ਮ੍ਰਿਤਕਾ ਦੇ ਭਰਾ ਦੀ ਸਿ਼ਕਾਇਤ ਤੇ ਕਰ ਲਿਆ ਹੈ ਹੈਪੀ ਸਿੰਘ ਖਿਲਾਫ ਕੇਸ ਦਰਜ

ਮ੍ਰਿਤਕਾ ਦੇ ਭਰਾ ਗੁਰਜੀਤ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਇਆ ਹੈ ਕਿ ਹੈਪੀ ਸਿੰਘ ਨੇ ਸੋਚੀ-ਸਮਝੀ ਸਾਜਿ਼ਸ਼ ਤਹਿਤ ਇਸ ਘਟਨਾ ਨੂੰ ਅੰਜਾਮ ਦਿੱਤਾ । ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਪੁਲਸ ਨੇ ਪਿੰਡ ਬਾਜੇਵਾਲਾ ਜਿਲ੍ਹਾ ਮਾਨਸਾ ਦੇ ਰਹਿਣ ਵਾਲੇ ਹੈਪੀ ਸਿੰਘ ਖਿ਼ਲਾਫ਼ ਕਤਲ ਦਾ ਮਾਮਲਾ ਦਰਜ (Case registered) ਕਰ ਲਿਆ ਹੈ । ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਹਰ ਪੱਖ ਨੂੰ ਖੰਗਾਲਿਆ ਜਾ ਰਿਹਾ ਹੈ ।

LEAVE A REPLY

Please enter your comment!
Please enter your name here