ਸੰਗਰੂਰ, 18 ਅਕਤੂਬਰ 2025 : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ (S. S. P. Sangrur Sartaj Singh Chahal) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” (“War on Drugs”) ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 11 ਅਕਤੂਬਰ ਤੋਂ 17 ਅਕਤੂਬਰ ਦੌਰਾਨ ਨਸ਼ਿਆਂ ਦੇ 11 ਮੁਕੱਦਮੇ ਦਰਜ ਕਰਕੇ 18 ਦੋਸ਼ੀਆਂ ਨੂੰ ਕਾਬੂ ਕਰਕੇ 55 ਗ੍ਰਾਮ ਹੈਰੋਇਨ, 3 ਕਿੱਲੋ 500 ਗ੍ਰਾਮ ਭੁੱਕੀ ਚੂਰਾ ਪੋਸਤ ਅਤੇ 65 ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਈਆਂ ਗਈਆਂ । ਇਸ ਤੋਂ ਇਲਾਵਾ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ 19 ਮੁਕੱਦਮੇ ਦਰਜ ਕਰਕੇ 21 ਦੋਸ਼ੀਆਂ ਨੂੰ ਕਾਬੂ ਕਰਕੇ 171.750 ਲੀਟਰ ਸ਼ਰਾਬ ਠੇਕਾ ਦੇਸੀ, 30 ਲੀਟਰ ਸ਼ਰਾਬ ਨਜਾਇਜ਼ ਅਤੇ 780 ਲੀਟਰ ਲਾਹਣ ਬਰਾਮਦ ਕਰਵਾਈ ਗਈ ਹੈ ।
ਸੰਗਰੂਰ ਪੁਲਿਸ ਵੱਲੋਂ ਇਕ ਹਫ਼ਤੇ ’ਚ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੌਰਾਨ 30 ਮੁਕੱਦਮੇ ਦਰਜ, 39 ਦੋਸ਼ੀ ਗ੍ਰਿਫ਼ਤਾਰ
ਐਸ. ਐਸ. ਪੀ. ਨੇ ਦੱਸਿਆ ਕਿ ਪਿਛਲੇ ਇਕ ਹਫ਼ਤੇ ਦੌਰਾਨ ਆਮ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ ਅਤੇ ਮੋਹਤਵਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਗਿਆ ਹੈ । ਇਸ ਅਰਸੇ ਦੌਰਾਨ ਵੱਖ ਵੱਖ ਪੁਲਿਸ ਅਧਿਕਾਰੀਆਂ (Police officers) ਵੱਲੋਂ 45 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮਗਲਰਾਂ ਸਬੰਧੀ ਪੁਲਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ।
ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਦੋਸ਼ੀ ਗ੍ਰਿਫ਼ਤਾਰ
ਐਸ. ਐਸ. ਪੀ. ਨੇ ਦੱਸਿਆ ਕਿ 12 ਅਕਤੂਬਰ ਨੂੰ ਥਾਣਾ ਲਹਿਰਾ ਦੇ ਖੇਤਰ ਵਿੱਚ ਵਹੀਕਲ ਅਤੇ ਮੱਝਾਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਚਾਰ ਦੋਸ਼ੀ ਗ੍ਰਿਫ਼ਤਾਰ ਕੀਤੇ ਗਏ ਹਨ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਮੋਟਰਸਾਈਕਲ ਅਤੇ ਇਕ ਲੱਖ ਰੁਪਏ ਦੀ ਨਗਦੀ ਬਰਾਮਦ ਕਰਾਈ ਗਈ ਹੈ । ਇਸ ਤੋਂ ਇਲਾਵਾ 17 ਅਕਤੂਬਰ ਨੂੰ ਥਾਣਾ ਭਵਾਨੀਗੜ੍ਹ ਖੇਤਰ ਵਿੱਚ ਚੋਰੀਆਂ ਕਰਨ ਵਾਲੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਇਕ ਮੋਟਰਸਾਈਕਲ ਬਰਾਮਦ ਕਰਾਇਆ ਗਿਆ ਹੈ ।
Read More : ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼, ਚੋਰੀ ਦਾ ਮੁਕੱਦਮਾ ਟਰੇਸ