ਬਰਨਾਲਾ ਪੁਲਸ ਨੇ ਜਵਾਬੀ ਫਾਇਰਿੰਗ ਕਰਕੇ ਦੋ ਮੁਲਜਮਾਂ ਨੂੰ ਕੀਤਾ ਗ੍ਰਿਫ਼ਤਾਰ

0
37
Barnala police

ਬਰਨਾਲਾ, 21 ਜੁਲਾਈ 2026 : ਪੰਜਾਬ ਦੇ ਜਿਲਾ ਬਰਨਾਲਾ (Barnala) ਵਿਖੇ ਗੈਂਗਸਟਰਾਂ ਤੇ ਵਾਰ ਮੁਹਿੰਮ ਤਹਿਤ ਮਹਿਲਾਕਲਾਂ ਪੁਲਸ ਤੇ ਸੀ. ਆਈ. ਏ. ਸਟਾਫ ਟੀਮ ਵਲੋਂ ਦੋ ਮੁਲਜਮਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ ।

ਕੌਣ ਹਨ ਦੋਵੇਂ ਮੁਲਜਮ

ਮਿਲੀ ਜਾਣਕਾਰੀ ਅਨੁਸਾਰ ਜਿਲਾ ਬਰਨਾਲਾ ਵਿਖੇ ਮਹਿਲਕਲਾਂ ਪੁਲਸ (Mahalkalan Police) ਅਤੇ ਸੀ. ਆਈ. ਏ. ਸਟਾਫ ਦੀ ਸਾਂਝੀ ਟੀਮ ਵਲੋਂ ਜਿਨ੍ਹਾਂ ਦੋ ਮੁਲਜਮਾਂ ਨੂੰ ਉਨ੍ਹਾਂ ਵਲੋਂ ਪੁਲਸ ਤੇ ਕੀਤੀ ਗਈ ਫਾਇਰਿੰਗ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਗੁਰਸ਼ਰਨ ਸਿੰਘ ਦੇ ਤੌਰ ‘ਤੇ ਹੋਈ ਹੈ ।

ਕੀ ਕੀ ਬਰਾਮਦ ਕੀਤਾ ਗਿਆ ਹੈ ਮੁਲਜਮਾਂ ਕੋਲੋਂ

ਪ੍ਰਾਪਤ ਸੂਚਨਾ ਮੁਤਾਬਕ ਪੁਲਸ ਵਲੋਂ ਉਕਤ ਦੋਹਾਂ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਨ੍ਹਾਂ ਕਾਰ ਰੋਕਣ ਦੀ ਬਜਾਏ ਕਾਰ ਭਜਾ ਲਈ ਤੇ ਪੁਲਸ ‘ਤੇ ਫਾਇਰਿੰਗ (Firing) ਕਰ ਦਿੱਤੀ । ਜਿਨ੍ਹਾਂ ਨੂੰ ਜਦੋਂ ਕਾਬੂ ਕੀਤਾ ਗਿਆ ਤਾਂ ਉਨ੍ਹਾਂ ਕੋਲੋਂ ਇੱਕ ਵਰਨਾ ਕਾਰ, ਇੱਕ 32 ਬੋਰ ਪਿਸਟਲ ਸਮੇਤ ਦੋ ਜਿ਼ੰਦਾ ਕਾਰਤੂਸ ਅਤੇ ਇੱਕ 30 ਬੋਰ ਪਿਸਟਲ ਸਮੇਤ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ ।

ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਸੀ ਕਾਰਵਾਈ

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਪਹਿਲਾਂ ਤੋਂ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਸੀ । ਫਿਲਹਾਲ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਉਨ੍ਹਾਂ ਦੇ ਅਪਰਾਧਿਕ ਰਿਕਾਰਡ ਤੇ ਹੋਰ ਸਾਥੀਆਂ ਬਾਰੇ ਜਾਂਚ ਕੀਤੀ ਜਾ ਰਹੀ ਹੈ । ਬਰਨਾਲਾ ਪੁਲਸ ਨੇ ਕਿਹਾ ਹੈ ਕਿ ਜਿ਼ਲ੍ਹੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਅਤੇ ਅਪਰਾਧਿਕ ਅਨਸਰਾਂ ਖਿ਼ਲਾਫ਼ ਸਖ਼ਤ ਕਾਰਵਾਈ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ ।

LEAVE A REPLY

Please enter your comment!
Please enter your name here