ਬਠਿੰਡਾ ਪੁਲਸ ਤੇ ਕਾਊਂਟਰ ਇੰਟੈਲੀਜੈਂਸ ਨੇ ਪਕੜੇ ਦੋ ਜਾਸੂਸ

0
33
Arrest

ਬਠਿੰਡਾ, 15 ਜੂਨ 2026 : ਪੰਜਾਬ ਦੇ ਜਿਲਾ ਬਠਿੰਡਾ ਵਿਖੇ ਬਠਿੰਡਾ ਪੁਲਸ (Bathinda Police) ਤੇ ਕਾਊਂਟਰ ਇੰਟੈਲੀਜੈਂਸ ਵਲੋਂ ਜਾਸੂਸੀ ਨੈਟਵਰਕ (Spy network) ਦਾ ਪਰਦਾਫਾਸ਼ ਕਰਦਿਆਂ ਦੋ ਜਾਸੂਸਾਂ ਨੂੰ ਪਕੜਿਆ ਗਿਆ ਹੈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ (Counter intelligence) ਦੀ ਸਾਂਝੀ ਕਾਰਵਾਈ ਵਿੱਚ ਜੋ ਇੱਕ ਵੱਡੇ ਸ਼ੱਕੀ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਦੋ ਲੋਕਾਂ ਨੂੰ ਗ੍ਰਿਫ਼ਤਾਰ (Arrest) ਕੀਤਾ ਗਿਆ ਹੈ ਤੇ ਦੋਸ਼ ਹੈ ਕਿ ਮੁਲਜ਼ਮਾਂ ਨੇ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਸੰਵੇਦਨਸ਼ੀਲ ਇਲਾਕੇ ਵਿੱਚ ਬਿਨਾਂ ਇਜਾਜ਼ਤ ਸੋਲਰ ਪਾਵਰ ਆਧਾਰਤ ਖੁਫੀਆ ਕੈਮਰਾ ਲਗਾ ਕੇ ਫ਼ੌਜ, ਪੁਲਸ ਅਤੇ ਸੁਰੱਖਿਆ ਏਜੰਸੀਆਂ ਦੀਆਂ ਗਤੀਵਿਧੀਆਂ `ਤੇ ਨਜ਼ਰ ਰੱਖੀ ਅਤੇ ਉਸ ਦੀ ਫੁਟੇਜ ਪਾਕਿਸਤਾਨ ਅਤੇ ਕੈਨੇਡਾ ਵਿੱਚ ਬੈਠੇ ਦੇਸ਼ ਵਿਰੋਧੀ ਅਨਸਰਾਂ ਅਤੇ ਏਜੰਟਾਂ ਤੱਕ ਪਹੁੰਚਾਈ ਜਾ ਰਹੀ ਸੀ ।

ਕੀ ਸਾਹਮਣੇ ਆਇਆ ਜਾਂਚ ਦੌਰਾਨ

ਪੁਲਸ ਦੀ ਜਾਂਚ ਦੌਰਾਨ 10 ਜੂਨ ਨੂੰ ਅੰਮ੍ਰਿਤਸਰ ਜਿ਼ਲ੍ਹੇ ਦੇ ਅਜਨਾਲਾ ਥਾਣਾ ਖੇਤਰ ਦੇ ਪਿੰਡ ਸਰਾਏ ਦੇ ਰਹਿਣ ਵਾਲੇ 40 ਸਾਲਾ ਅਸ਼ੋਕ ਸਿੰਘ ਪੁੱਤਰ ਪ੍ਰਕਾਸ਼ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਸ ਕੋਲੋਂ ਪੁੱਛਗਿੱਛ ਦੇ ਆਧਾਰ ‘ਤੇ ਇੱਕ ਹੋਰ ਮੁਲਜ਼ਮ ਦਾ ਨਾਮ ਸਾਹਮਣੇ ਆਇਆ ।

ਅਗਲੀ ਜਾਂਚ ਅਤੇ ਪੁਲਸ ਰਿਮਾਂਡ ਦੌਰਾਨ 14 ਜੂਨ ਨੂੰ ਪਿੰਡ ਸਰਾਏ ਦੇ ਹੀ ਰਹਿਣ ਵਾਲੇ 22 ਸਾਲਾ ਅਕਾਸ਼ਦੀਪ ਸਿੰਘ ਪੁੱਤਰ ਬਲਦੇਵ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ । ਪੁਲਸ ਅਧਿਕਾਰੀਆਂ ਅਨੁਸਾਰ ਦੋਵਾਂ ਮੁਲਜ਼ਮਾਂ ਕੋਲੋਂ ਸਖ਼ਤੀ ਨਾਲ ਕੀਤੀ ਪੁੱਛਗਿੱਛ ਵਿੱਚ ਦੋ ਹੋਰ ਲੋਕਾਂ ਦੀ ਸ਼ਮੂਲੀਅਤ ਵੀ ਸਾਹਮਣੇ ਆਈ ਹੈ । ਇਸ ਮਾਮਲੇ ਵਿੱਚ ਚਾਰ ਲੋਕਾਂ ਨੂੰ ਨਾਮਜ਼ਦ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ ਦੋ ਗ੍ਰਿਫ਼ਤਾਰ ਹਨ ਜਦੋਂਕਿ ਦੋ ਦੀ ਭਾਲ ਜਾਰੀ ਹੈ।

LEAVE A REPLY

Please enter your comment!
Please enter your name here