ਭਾਈ ਅੰਮ੍ਰਿਤਪਾਲ ਸਿੰਘ ਦਾ ਭਰਾ ਡਰੱਗਸ ਸਮੇਤ ਗ੍ਰਿਫਤਾਰ ! || Breaking News

0
240
Bhai Amritpal Singh's brother arrested with drugs!

ਭਾਈ ਅੰਮ੍ਰਿਤਪਾਲ ਸਿੰਘ ਦਾ ਭਰਾ ਡਰੱਗਸ ਸਮੇਤ ਗ੍ਰਿਫਤਾਰ !

Breaking News : ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਕੀਤੀ ਹੈ ਅਤੇ ਇਸ ਮਾਮਲੇ ਵਿਚ ਉਸ ਦੇ ਇੱਕ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਅੰਕੁਰ ਗੁਪਤਾ ਨੇ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ- ਜਲਦੀ ਹੀ ਅਸੀਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਾਂਗੇ।

ਹਰਪ੍ਰੀਤ ਨੂੰ ਕੀਤਾ ਗ੍ਰਿਫ਼ਤਾਰ

ਐਸਐਸਪੀ ਅੰਕੁਰ ਗੁਪਤਾ ਨੇ ਕਿਹਾ- ਅਸੀਂ ਹਰਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਲਦੀ ਹੀ ਅਸੀਂ ਤੁਹਾਡੇ ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕਰਾਂਗੇ। ਅਸੀਂ ਹਰਪ੍ਰੀਤ ਕੋਲੋਂ ਆਈਸ ਬਰਾਮਦ ਕੀਤੀ ਹੈ। ਫਿਲਹਾਲ ਉਨ੍ਹਾਂ ਨੇ ਇਸ ਬਾਰੇ ਕੁਝ ਨਹੀਂ ਦੱਸਿਆ ਕਿ ਕਿੰਨੀਆਂ ਨਸ਼ੀਲੀਆਂ ਦਵਾਈਆਂ ਫੜੀਆਂ ਗਈਆਂ ਹਨ।

 

 

LEAVE A REPLY

Please enter your comment!
Please enter your name here