ਲੁਧਿਆਣਾ ‘ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਨੌਜਵਾਨ ਦਾ ਕੀਤਾ ਕਤਲ || Punjab News

0
97
Big incident in Ludhiana, robbers killed a young man

ਲੁਧਿਆਣਾ ‘ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਨੌਜਵਾਨ ਦਾ ਕੀਤਾ ਕਤਲ

Punjab News : ਲੁਧਿਆਣਾ ‘ਚ ਵੱਡੀ ਵਾਰਦਾਤ ਵਾਪਰੀ ਹੈ ਜਿੱਥੇ ਕਿ ਲੁਟੇਰਿਆਂ ਨੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਹੈ। ਦਰਅਸਲ , ਬਦਮਾਸ਼ ਬੁਲੇਟ ਮੋਟਰਸਾਈਕਲ ਚੋਰੀ ਕਰ ਕੇ ਭੱਜ ਰਹੇ ਸਨ। ਜਿਸ ਤੋਂ ਬਾਅਦ ਮ੍ਰਿਤਕ ਨੌਜਵਾਨ ਨੇ ਆਪਣੇ ਭਰਾ ਦੀ ਮਦਦ ਨਾਲ ਬਾਈਕ ‘ਤੇ ਸਵਾਰ ਹੋ ਕੇ ਕਾਫ਼ੀ ਦੂਰ ਤੱਕ ਚੋਰਾਂ ਦਾ ਪਿੱਛਾ ਕੀਤਾ, ਪਰ ਜਦੋਂ ਉਹ ਚੋਰਾਂ ਦੇ ਨੇੜੇ ਪਹੁੰਚੇ ਤਾਂ ਸੁੰਨ-ਸਾਨ ਇਲਾਕੇ ਨੂੰ ਦੇਖਦੇ ਹੋਏ ਬਦਮਾਸ਼ਾਂ ਨੇ ਉਸਦੇ ਸਿਰ ‘ਤੇ ਰਾਡ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਸੁਖਵਿੰਦਰ ਸਿੰਘ (38) ਦੀ ਮੌਤ ਹੋ ਗਈ | ਇਸ ਮਾਮਲੇ ਵਿੱਚ ਲੁਧਿਆਣਾ ਦਿਹਾਤੀ ਦੇ ਸਿੱਧਵਾਂ ਬੇਟ ਥਾਣੇ ਦੀ ਪੁਲਿਸ ਨੇ ਅਣਪਛਾਤੇ ਹਮਲਾਵਰਾਂ ਦੇ ਖਿਲਾਫ਼ FIR ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਬਦਮਾਸ਼ ਕੰਧ ਟੱਪ ਕੇ ਵੜੇ ਘਰ

ਅੰਗ੍ਰੇਜ਼ ਸਿੰਘ ਦੇ ਬਿਆਨ ਅਨੁਸਾਰ ਘਟਨਾ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਸਵੇਰੇ ਕਰੀਬ 3.45 ਵਜੇ ਦੋ ਬਦਮਾਸ਼ ਕੰਧ ਟੱਪ ਕੇ ਉਨ੍ਹਾਂ ਦੇ ਘਰ ਆ ਵੜੇ। ਕੁਝ ਮਹੀਨੇ ਪਹਿਲਾਂ ਵਿਦੇਸ਼ ਗਏ ਇੱਕ ਗੁਆਂਢੀ ਨੇ ਆਪਣਾ ਬੁਲੇਟ ਮੋਟਰਸਾਈਕਲ ਉਨ੍ਹਾਂ ਦੇ ਘਰ ਛੱਡ ਦਿੱਤਾ ਸੀ। ਚੋਰਾਂ ਨੇ ਬਾਈਕ ਦਾ ਲਾਕ ਖੋਲ੍ਹਿਆ ਤੇ ਉਸਨੂੰ ਲੈ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਸੁਖਵਿੰਦਰ ਤੇ ਅੰਗ੍ਰੇਜ਼ ਸਿੰਘ ਨੇ ਤੁਰੰਤ ਆਪਣੀ ਬੁਲੇਟ ਮੋਟਰਸਾਈਕਲ ‘ਤੇ ਚੋਰਾਂ ਦਾ ਪਿੱਛਾ ਕੀਤਾ। ਪਿੱਛਾ ਕਰਨ ‘ਤੇ ਉਹ ਸਿੱਧਵਾਂ ਬੇਟ ਹੰਬੜਾਂ ਰੋਡ ਵੱਲ ਭੱਜ ਗਏ।

ਹਥਿਆਰਾਂ ਨਾਲ ਉਨ੍ਹਾਂ ‘ਤੇ ਹਮਲਾ ਕਰਨ ਦੀ ਕੀਤੀ ਕੋਸ਼ਿਸ਼

ਅੰਗ੍ਰੇਜ਼ ਸਿੰਘ ਨੇ ਦੱਸਿਆ ਕਿ ਚੋਰ ਤੇਜ਼ਧਾਰ ਹਥਿਆਰਾਂ ਤੇ ਲੋਹੇ ਦੀ ਰਾਡ ਨਾਲ ਲੈੱਸ ਸੀ। ਉਨ੍ਹਾਂ ਨੇ ਦੱਸਿਆ ਜਦੋਂ ਉਹ ਉਨ੍ਹਾਂ ਦੇ ਨੇੜੇ ਪਹੁੰਚੇ ਤਾਂ ਉਨ੍ਹਾਂ ਨੇ ਆਪਣੇ ਹਥਿਆਰਾਂ ਨਾਲ ਉਨ੍ਹਾਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਅੰਗ੍ਰੇਜ਼ ਨੇ ਦੱਸਿਆ ਕਿ ਜਦੋਂ ਉਹ ਬਦਮਾਸ਼ਾਂ ਨੂੰ ਫੜ੍ਹਨ ਲਈ ਨੇੜੇ ਪਹੁੰਚੇ ਤਾਂ ਇੱਕ ਬਦਮਾਸ਼ ਨੇ ਤੇਜ਼ਧਾਰ ਹਥਿਆਰ ਨਾਲ ਸੁਖਵਿੰਦਰ ਦੇ ਸਿਰ ‘ਤੇ ਵਾਰ ਕਰ ਦਿੱਤਾ। ਜਿਸ ਨਾਲ ਦੋਨੋਂ ਬਾਈਕ ਤੋਂ ਹੇਠਾਂ ਡਿੱਗ ਗਏ ਤੇ ਹਮਲਾਵਰ ਭੱਜਣ ਵਿੱਚ ਕਾਮਯਾਬ ਹੋ ਗਏ।

ਇਹ ਵੀ ਪੜ੍ਹੋ : 4 ਬੱਚਿਆਂ ਦੇ ਸਿਰ ‘ਤੋਂ ਉੱਠਿਆ ਪਿਓ ਦਾ ਸਾਇਆ , ਆਟੋ ਨਾਲ ਅਵਾਰਾ ਪਸ਼ੂ ਟਕਰਾਉਣ ਕਾਰਨ ਚਾਲਕ ਦੀ ਮੌਤ

ਪੁਲਿਸ ਨੇ ਕਤਲ ਦਾ ਮਾਮਲਾ ਕੀਤਾ ਦਰਜ

ਜਦੋਂ ਸੁਖਵਿੰਦਰ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਉਸਦੀ ਮੌਤ ਹੋ ਗਈ। ਜਿਸ ਤੋਂ ਬਾਅਦ ਉਸਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਸ਼ਿਕਾਇਤ ਦਰਜ ਕਰਵਾਈ। ਸਿੱਧਵਾਂ ਬੇਟ ਥਾਣੇ ਦੇ SHO ਇੰਸਪੈਕਟਰ ਜਸਵੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਅਣਪਛਾਤੇ ਮੁਲਜ਼ਮਾਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਇਲਾਕੇ ਦੇ CCTV ਕੈਮਰੇ ਖੰਗਾਲ ਜਾ ਰਹੇ ਹਨ।

LEAVE A REPLY

Please enter your comment!
Please enter your name here