Big success for Amritsar police, drug trafficking network exposed

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ , ਨ.ਸ਼ਾ ਤ.ਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼

ਪੰਜਾਬ ਪੁਲਿਸ ਹੁਣ ਹਾਈ ਅਲਰਟ ‘ਤੇ ਨਜ਼ਰ ਆ ਰਹੀ ਹੈ ਜਿਸਦੇ ਚੱਲਦਿਆਂ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ ਜਿੱਥੇ ਕਿ ਉਹਨਾਂ ਵੱਲੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਮਾਮਲੇ ਵਿਚ ਪੁਲਿਸ ਵੱਲੋਂ ਨਸ਼ੀਲੇ ਪਦਾਰਥ, ਕਾਰਤੂਸ ਤੇ ਮੋਟਰਸਾਈਕਲ ਸਣੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪੁਲਿਸ ਨੂੰ ਇਹ ਸਫਲਤਾ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਏਜੰਸੀ ਦੀ ਅਗਵਾਈ ਵਾਲੀ ਮੁਹਿੰਮ ਦੌਰਾਨ ਮਿਲੀ ਹੈ। CI ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 7.5 ਕਿਲੋ ਹੈਰੋਇਨ, 16 ਜਿੰਦਾ ਕਾਰਤੂਸ ਅਤੇ 1 ਮੋਟਰ ਸਾਈਕਲ ਬਰਾਮਦ ਕੀਤਾ ਹੈ।

ਡਰੋਨਾਂ ਦੀ ਵਰਤੋਂ ਕਰਕੇ ਨਸ਼ੀਲੇ ਪਦਾਰਥਾਂ ਦੀ ਕੀਤੀ ਜਾਂਦੀ ਸੀ ਸਪਲਾਈ

ਇਸਦੀ ਜਾਣਕਾਰੀ ਦਿੰਦੇ ਹੋਏ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਡਰੋਨਾਂ ਦੀ ਵਰਤੋਂ ਕਰਕੇ ਪਾਕਿਸਤਾਨ ਸਥਿਤ ਡਰੱਗ ਸਮੱਗਲਰ ਤੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਜਾਂਦੀ ਸੀ | ਗ੍ਰਿਫਤਾਰ ਕੀਤੇ ਗਏ ਦੋਵਾਂ ਦੋਸ਼ੀਆਂ ਖਿਲਾਫ NDPS ਐਕਟ ਅਤੇ ਆਰਮਜ਼ ਐਕਟ ਦੇ ਤਹਿਤ SSOC ਅੰਮ੍ਰਿਤਸਰ ਵਿਖੇ FIR ਦਰਜ ਕੀਤੀ ਗਈ ਹੈ। ਜਾਂਚ ਵਿਚ ਪਤਾ ਚੱਲੇਗਾ ਕਿ ਉਨ੍ਹਾਂ ਨਾਲ ਹੋਰ ਇਧਰੋਂ ਤੇ ਸਰਹੱਦ ਪਾਰੋਂ ਹੋਰ ਕੌਣ ਲੋਕ ਜੁੜੇ ਹੋਏ ਹਨ।

ਇਹ ਵੀ ਪੜ੍ਹੋ : ਰਵਨੀਤ ਬਿੱਟੂ ਦੇ ਕੇਂਦਰੀ ਰਾਜ ਮੰਤਰੀ ਬਣਦੇ ਹੀ ਪੰਜਾਬ ‘ਚ ਜਗੀਆਂ ਉਮੀਦਾਂ

ਡੀਜੀਪੀ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

 

 

 

 

 

 

LEAVE A REPLY

Please enter your comment!
Please enter your name here