ਪੱਛਮੀ ਬੰਗਾਲ ਵਿੱਚ ਭਾਜਪਾ ਨੇਤਾ ਸ਼ੁਭੇਂਦੂ ਅਧਿਕਾਰੀ ਦੇ ਪੀ. ਏ. ਦਾ ਹੋਇਆ ਕਤਲ

0
20
Killed

ਪੱਛਮੀ ਬੰਗਾਲ, 7 ਮਈ 2026 : ਭਾਰਤ ਦੇੇਸ਼ ਦੇ ਸੂਬੇ ਪੱਛਮੀ ਬੰਗਾਲ (West Bengal) ਵਿਖੇ ਭਾਜਪਾ ਨੇਤਾ ਸ਼ੁਭੇਂਦੂ ਅਧਿਕਾਰੀ ਦੇ ਪੀ. ਏ. ਦਾ ਗੋਲੀਬਾਰੀ (Shooting) ਕਰਕੇ ਕਤਲ ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਕਤਲ ਕੀਤਾ ਗਿਆ ਪੀ. ਏ.

ਮਿਲੀ ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਵਿੱਚ ਜੋ ਭਾਜਪਾ ਨੇਤਾ ਸੁਵੇਂਦੂ ਅਧਿਕਾਰੀ (Suvendu Adhikari) ਦੇ ਨਿੱਜੀ ਸਹਾਇਕ ਦਾ ਕਤਲ (Murder) ਕਰ ਦਿੱਤਾ ਗਿਆ ਹੈ ਦਾ ਨਾਮ ਚੰਦਰਨਾਥ ਰੱਥ ਹੈ । ਜਾਣਕਾਰੀ ਅਨੁਸਾਰ ਉਕਤ ਘਟਨਾ ਉੱਤਰੀ 24 ਪਰਗਨਾ ਜਿ਼ਲ੍ਹੇ ਦੇ ਮੱਧਗ੍ਰਾਮ ਖੇਤਰ ਵਿੱਚ ਵਾਪਰੀ, ਜਿੱਥੇ ਚੰਦਰਨਾਥ ਨੂੰ ਨਿਸ਼ਾਨਾ ਬਣਾ ਕੇ ਚਾਰ ਗੋਲੀਆਂ ਚਲਾਈਆਂ ਗਈਆਂ ।

ਗੋਲੀਬਾਰੀ ਦੌਰਾਨ ਡਰਾਈਵਰ ਹੋਇਆ ਜਖਮੀ

ਗੋਲੀਬਾਰੀ ਵਿੱਚ ਚੰਦਰਨਾਥ ਅਤੇ ਉਸ ਦਾ ਡਰਾਈਵਰ ਗੰਭੀਰ ਜ਼ਖ਼ਮੀ (Seriously injured) ਹੋ ਗਏ । ਜਿਸ ਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਚੰਦਰਨਾਥ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਚੰਦਰਨਾਥ ਦੀ ਗੱਡੀ ਨੂੰ ਸੜਕ ਦੇ ਵਿਚਕਾਰ ਰੋਕ ਕੇ ਹਮਲਾ ਕੀਤਾ ਗਿਆ । ਪੁਲਿਸ ਸੂਤਰਾਂ ਅਨੁਸਾਰ, ਦੋ ਗੱਡੀਆਂ ਇੱਕ ਕਾਰ ਅਤੇ ਇੱਕ ਮੋਟਰਸਾਈਕਲ ਚੰਦਰਨਾਥ ਰੱਥ ਦੀ ਕਾਰ ਦਾ ਪਿੱਛਾ ਕਰ ਰਹੀਆਂ ਸਨ। ਕਾਰ ਨੇ ਚੰਦਰ ਦੀ ਗੱਡੀ ਨੂੰ ਓਵਰਟੇਕ ਕਰ ਲਿਆ, ਜਿਸ ਤੋਂ ਬਾਅਦ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ `ਤੇ ਗੋਲੀਆਂ ਚਲਾ ਦਿੱਤੀਆਂ ।

ਸੀ. ਸੀ. ਟੀ. ਵੀ. ਦੀ ਜਾਂਚ ਜਾਰੀ

ਗੋਲੀਬਾਰੀ ਦੀ ਘਟਨਾ ਸਬੰਧੀ ਪੁਲਸ ਜਸ਼ੋਰ ਰੋਡ ਤੋਂ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ, ਜਿੱਥੇ ਇਹ ਘਟਨਾ ਵਾਪਰੀ ਸੀ। ਹੁਣ ਤੱਕ, ਚਸ਼ਮਦੀਦਾਂ ਤੋਂ ਮੁੱਢਲੀ ਜਾਣਕਾਰੀ ਇਕੱਠੀ ਕੀਤੀ ਗਈ ਹੈ । ਗਵਾਹਾਂ ਨੇ ਪੁਲਸ ਨੂੰ ਦੱਸਿਆ ਕਿ ਮੋਟਰਸਾਈਕਲ ‘ਤੇ ਰਜਿਸਟ੍ਰੇਸ਼ਨ ਪਲੇਟ ਨਹੀਂ ਸੀ । ਚੰਦਰਨਾਥ ਨੂੰ ਕਈ ਥਾਂ ਗੋਲੀਆਂ ਮਾਰੀਆਂ ਗਈਆ । ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਸ ਮੌਕੇ `ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ । ਇਲਾਕੇ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ । ਜਾਣਕਾਰੀ ਮਿਲਣ `ਤੇ ਸ਼ੁਭੇਂਦੂ ਅਧਿਕਾਰੀ ਨੇ ਨਿੱਜੀ ਤੌਰ ‘ਤੇ ਹਸਪਤਾਲ ਦਾ ਦੌਰਾ ਕੀਤਾ ਅਤੇ ਘਟਨਾ ਬਾਰੇ ਪੁੱਛਗਿੱਛ ਕੀਤੀ ।

LEAVE A REPLY

Please enter your comment!
Please enter your name here