ਛੱਤੀਸਗੜ੍ਹ ਦੇ ਵਪਾਰੀ ਦੀ ਚੰਡੀਗੜ੍ਹ ਦੇ ਹੋਟਲ ਵਿਚ ਮਿਲੀ ਲਾਸ਼

0
33
England Death

ਚੰਡੀਗੜ੍ਹ, 21 ਅਕਤੂਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਦੇ ਇਕ ਹੋਟਲ ਵਿਚ ਛੱਤੀਸਗੜ੍ਹ ਦੇ ਇਕ ਵਪਾਰੀ ਦੀ ਲਾਸ਼ (Corpse) ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਵਪਾਰੀ

ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-17 ਦੇ ਇਕ ਹੋਟਲ ਜਿਸ ਵਿਚੋਂ ਛੱਤੀਸਗੜ੍ਹ ਦੇ ਇਕ ਵਪਾਰੀ ਦੀ ਲਾਸ਼ ਬਰਾਮਦ ਹੋਈ ਹੈ ਦੀ ਪਛਾਣ ਦੀਪਕ ਮਿੱਤਲ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਵਪਾਰੀ ਬੀਤੀ ਰਾਤ ਹੋਟਲ ਵਿਚ ਠਹਿਰਣ ਲਈ ਆਇਆ ਸੀ ਤੇ ਅੱਜ ਸਵੇਰੇ ਜਦੋਂ ਉਸਦੀ ਲਾਸ਼ ਮਿਲੀ ਤਾਂ ਹੋਟਲ ਵਿਚ ਹਫੜਾ-ਦਫੜੀ ਮਚ ਗਈ ਹੈ ।

ਪੁਲਸ ਨੇ ਮੌਕੇ ‘ਤੇ ਪਹੁੰਚ ਕੀਤੀ ਕਾਰਵਾਈ ਸ਼ੁਰੂ

ਪ੍ਰਾਪਤ ਸੂਚਨਾ ਮੁਤਾਬਕ ਉਕਤ ਵਾਪਰੇ ਘਟਨਾਕ੍ਰਮ ਸਬੰਧੀ ਜਦੋਂ ਸਬੰਧਤ ਥਾਣੇ ਦੀ ਪੁਲਸ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਮੌਕੇ ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼਼ਾ ਲਿਆ ਅਤੇ ਅਗਲੀ ਕਾਨੂੰਨੀ ਕਾਰਵਾਈ (Legal Action) ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਮੁਰਦਾਘਰ ਵਿਖੇ ਭੇਜ ਦਿੱਤਾ ਗਿਆ ਤਾਂ ਜੋ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ ।

LEAVE A REPLY

Please enter your comment!
Please enter your name here