ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਹੋਟਲ ਵਿਚੋਂ ਮਿਲੀ ਲਾਸ਼

0
36
Dead Body

ਅੰਮ੍ਰਿਤਸਰ, 9 ਜੂਨ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਇਕ ਹੋਟਲ ਵਿਚੋਂ ਤਰਨਤਾਰਨ ਦੇ ਪਿੰਡ ਮਾਨੋਚਾਹਲ ਦੇ ਵਸਨੀਕ ਇਕ ਨੌਜਵਾਨ ਦੀ ਲਾਸ਼ (Corpse) ਭੇਦਭਰੇ ਹਾਲਾਤਾਂ ਵਿਚ ਮਿਲੀ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਤਰਨ ਤਾਰਨ ਦੇ ਪਿੰਡ ਮਾਨੋਚਾਹਲ ਦੇ ਨੋਜਵਾਨ ਦੀ ਜੋ ਅੱਜ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚੋ ਲਾਸ਼ ਮਿਲਣ ਕਾਰਨ ਸਨ ਸਨੀ ਫੈਲ ਗਈ ਹੈ ਵਿਚ ਮ੍ਰਿਤਕ ਦੀ ਪਛਾਣ ਬੋਬੀ ਪੁੱਤਰ ਜੋਗਿੰਦਰ ਸਿੰਘ ਵਜੋਂ ਹੋਈ ਹੈ । ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਲਾਸ਼ ਮਿਲਣ ‘ਤੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੇ ਕਤਲ (Murder) ਦਾ ਖਦਸ਼ਾ ਪ੍ਰਗਟਾਇਆ ਹੈ ਜਦਕਿ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਆਰੰਭ ਕਰ ਦਿੱਤੀ ਹੈ ।

ਕੀ ਦੱਸਿਆ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ

ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦੇ ਲੜਕੇ ਬੋਬੀ ਪੁੱਤਰ ਜੋਗਿੰਦਰ ਸਿੰਘ ਨੂੰ ਕੁੱਝ ਲੋਕਾਂ ਨੇ ਅੰਮ੍ਰਿਤਸਰ ਦੇ ਇੱਕ ਹੋਟਲ ਵਿਚ ਲਿਜਾ ਕੇ ਕਤਲ ਕਰ ਦਿੱਤਾ ਹੈ ਅਤੇ ਕਤਲ ਕਰਨ ਮਗਰੋਂ ਉਸਦੀ ਮ੍ਰਿਤਕ ਦੇਹ ਨੂੰ ਹੋਟਲ ਦੇ ਬਾਹਰ ਸੁੱਟ ਦਿੱਤਾ । ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ।

ਕੀ ਆਖਿਆ ਹੈ ਐਸ. ਐਚ. ਓ. ਦਾ

ਹੋਟਲ ਵਿਚੋਂ ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਥਾਣਾ-ਬੀ ਡਿਵੀਜ਼ਨ ਅੰਮ੍ਰਿਤਸਰ ਦੇ ਐਸ. ਐਚ. ਓ. ਬਲਜਿੰਦਰ ਸਿੰਘ ਦਾ ਕਹਿਣਾ ਹੈ ਇਹ ਮ੍ਰਿਤਕ ਨੌਜਵਾਨ ਆਪਣੇ ਕਿਸੇ ਦੋਸਤ ਨਾਲ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਇਆ ਸੀ, ਜਿਸ ਦੀ ਹੋਟਲ ਵਿਚੋਂ ਲਾਸ਼ ਮਿਲਣ ਤੋਂ ਬਾਅਦ ਵਿਚ ਲੜਕੇ ਦੇ ਪਿਤਾ ਦੇ ਬਿਆਨ ਤੇ ਹੋਟਲ ਦੇ ਮੈਨਜਰ ਅਤੇ ਇੱਕ ਹੋਰ ਉਪਰ ਮਾਮਲਾ ਦਰਜ (Case registered) ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਹੋਟਲ ਦੇ ਮੈਨੇਜਰ ਨੂੰ ਗ੍ਰਿਫ਼ਤਾਰ ਕਰ ਕੇ ਲਿਆ ਹੈ ਅਤੇ ਬਾਕੀਆਂ ਦੀ ਗ੍ਰਿਫਤਾਰੀ ਲਈਂ ਛਾਪੇਮਾਰੀ ਕੀਤੀ ਜਾ ਰਹੀ ਹੈ ।

LEAVE A REPLY

Please enter your comment!
Please enter your name here