ਅਲੀਗੜ੍ਹ `ਚ ਸ਼ਰਾਬ ਲਈ ਪੈਸੇ ਨਾ ਦੇਣ ’ਤੇ ਮੁੰਡੇ ਦੇ ਸਿਰ `ਚ ਠੋਕੀ ਕਿੱਲ

0
42
Injured

ਅਲੀਗੜ੍ਹ, 18 ਮਈ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਅਲੀਗੜ੍ਹ ਵਿਖੇ ਪੈਸੇ ਨਾ ਦੇਣ ‘ਤੇ ਇਕ ਮੁੰਡੇ ਦੇ ਸਿਰ ਵਿਚ ਕਿੱਲ ਠੋਕਣ (Nailing) ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜਿ਼ਲੇ (Aligarh District) ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਸ਼ਰਾਬ ਲਈ ਪੈਸੇ ਦੇਣ ਤੋਂ ਇਨਕਾਰ ਕਰਨ ‘ਤੇ ਦਬੰਗਾਂ ਨੇ ਇਕ ਮੁੰਡੇ ਦੇ ਸਿਰ ‘ਚ ਕਿੱਲ ਠੋਕ ਦਿੱਤੀ । ਗੰਭੀਰ ਹਾਲਤ ‘ਚ ਉਸ ਨੂੰ ਹਸਪਤਾਲ (Hospital) ‘ਚ ਦਾਖਲ ਕਰਵਾਇਆ ਗਿਆ ਹੈ ।

ਜਾਣਕਾਰੀ ਅਨੁਸਾਰ ਇਹ ਘਟਨਾ ਇਲਾਕੇ ‘ਚ ਉਸ ਸਮੇਂ ਹੋਈ ਜਦੋਂ ਕੁਝ ਲੋਕਾਂ ਨੇ ਮੁੰਡੇ ਤੋਂ ਸ਼ਰਾਬ ਲਈ ਪੈਸੇ ਮੰਗੇ । ਇਨਕਾਰ ਕਰਨ ‘ਤੇ ਮੁਲਜ਼ਮਾਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਬੇਰਹਿਮੀ ਨਾਲ ਉਸ ਦੇ ਸਿਰ ‘ਚ ਕਿੱਲ ਠੋਕ ਦਿੱਤੀ । ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ।

ਪੁਲਸ ਕਰ ਰਹੀ ਹੈ ਮੁਲਜਮਾਂ ਦੀ ਗ੍ਰਿਫ਼ਤਾਰੀ ਲਈ ਭਾਲ

ਪਰਿਵਾਰਕ ਮੈਂਬਰਾਂ ਨੇ ਗੰਭੀਰ ਹਾਲਤ ‘ਚ ਲੜਕੇ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ । ਡਾਕਟਰਾਂ ਦੀ ਟੀਮ ਉਸ ਦਾ ਇਲਾਜ ਕਰ ਰਹੀ ਹੈ । ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਦੀ ਗ੍ਰਿਫਤਾਰੀ ਦੇ ਯਤਨ ਕੀਤੇ ਜਾ ਰਹੇ ਹਨ।

LEAVE A REPLY

Please enter your comment!
Please enter your name here