ਭਰਾ ਤੇ ਪੁੱਤਰਾਂ ਨੇ ਮਿਲ ਕੇ ਬਾਡੀ ਬਿਲਡਰ ਨੂੰ ਉਤਾਰਿਆ ਮੌਤ ਦੇ ਘਾਟ

0
27
Aagra Murder

ਆਗਰਾ, 17 ਨਵੰਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਆਗਰਾ ਵਿਖੇ ਭਰਾ ਵਲੋਂ ਆਪਣੇ ਪੁੱਤਰਾਂ ਨਾਲ ਮਿਲ ਕੇ ਇਕ ਬਾਡੀ ਬਿਲਡਰ ਨੂੰ ਮੌਤ (Death) ਦੇ ਘਾਟ ਉਤਾਰ ਦਿੱਤਾ ਗਿਆ ਹੈ ।

ਕੌਣ ਹੈ ਇਹ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਆਗਰਾ ਵਿਖੇ ਜੋ ਇਕ ਭਰਾ ਵਲੋਂ ਆਪਣੇ ਭਤੀਜਿਆਂ ਨਾਲ ਮਿਲ ਕੇ ਆਪਣੇ ਹੀ ਭਰਾ ਦਾ ਪੱਥਰਾਂ ਨਾਲ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਵਿਚ ਮ੍ਰਿਤਕ ਦੀ ਪਛਾਣ 49 ਸਾਲਾ ਸ਼ਾਹਿਦ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਪੱਥਰਾਂ ਨਾਲ ਜਖਮੀ ਹੋਏੇ ਉਕਤ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਪਰ ਉਸਦੀ ਮੌਤ ਹੋ ਗਈ ।

ਕੀ ਕਾਰਨ ਰਿਹਾ ਬਾਡੀ ਬਿਲਡਰ ਨੂੰ ਮੌਤ ਦੇ ਘਾਟ ਉਤਾਰਨ ਦਾ

ਪ੍ਰਾਪਤ ਸੂਚਨਾ ਮੁਤਾਬਕ ਉਕਤ ਵਿਅਕਤੀ ਨੂੰ ਜੋ ਉਸਦੇ ਆਪਣੇ ਹੀ ਭਰਾ ਵਲੋਂ ਆਪਣੇ ਪੁੱਤਰਾਂ ਨਾਲ ਮਿਲ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ ਦਾ ਮੁੱਖ ਕਾਰਨ ਘਰ ਦੇ ਪਿੱਛੇ ਖਾਲੀ ਪਈ ਜ਼ਮੀਨ ‘ਤੇ ਮਾਲਕੀ ਦਾ ਵਿਵਾਦ ਸੀ । ਜਿਕਰਯੋਗ ਹੈ ਕਿ ਉਕਤ ਘਟਨਾਕ੍ਰਮ ਸਵੇਰੇ 9 ਵਜੇ ਦੇ ਕਰੀਬ ਵਾਪਰਿਆ ਜਦੋਂ ਸ਼ਾਹਿਦ ਆਪਣੀ ਬਾਈਕ ‘ਤੇ ਘਰ ਦੇ ਨੇੜੇ ਕਰਿਆਣੇ ਦੀ ਦੁਕਾਨ ‘ਤੇ ਜਾ ਰਿਹਾ ਸੀ ।

ਕੀ ਦੱਸਿਆ ਏ. ਸੀ. ਪੀ. ਨੇ

ਉਪਰੋਕਤ ਵਾਪਰੇ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਏ. ਸੀ. ਪੀ. ਹਰੀਪਰਵਤ ਬਜਰੰਗ ਪ੍ਰਸਾਦ ਨੇ ਦੱਸਿਆ ਕਿ ਮਾਮਲਾ ਦਰਜ (Case registered) ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਜਦੋਂ ਉਹ ਘਰ ਦੇ ਸਾਹਮਣਿਓਂ ਲੰਘ ਰਹੇ ਸਨ ਤਾਂ ਉਨ੍ਹਾਂ ਦੇ ਵੱਡੇ ਭਰਾ ਅਫ਼ਸਰ ਕੁਰੈਸ਼ੀ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਝਗੜਾ ਸ਼ੁਰੂ ਕਰ ਦਿੱਤਾ। ਦੇਖਦੇ ਹੀ ਦੇਖਦੇ ਇਹ ਝਗੜਾ ਖ਼ੂਨੀ ਰੂਪ ਧਾਰ ਗਿਆ ।

LEAVE A REPLY

Please enter your comment!
Please enter your name here