ਜਲੰਧਰ, 4 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਇਕ ਖੇਤਰ ਵਿਖੇ ਬੀਤੀ ਰਾਤ ਦੋ ਧੜਿਆਂ ਵਿਚਕਾਰ ਪੁਰਾਣੀ ਰੰਜਸ਼ (Old grudge) ਨੂੰ ਲੈ ਕੇ ਤਾਬੜਤੋੜ ਗੋਲੀਆਂ ਚਲਾਏ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ।
ਕਿਹੜੇ ਖੇਤਰ ਵਿਚ ਵਾਪਰਿਆ ਘਟਨਾਕ੍ਰਮ
ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਜਿਸ ਨਿਊ ਸ਼ਹੀਦ ਬਾਬੂ ਲਾਭ ਸਿੰਘ ਇਲਾਕੇ ਵਿਚ ਦੋ ਧੜਿਆਂ ਦੀ ਆਪਸੀ ਪੁਰਾਣੀ ਰੰਜਸ਼ ਨੂੰ ਲੈ ਕੇ ਤਾਬੜਤੋੜ ਗੋਲੀਆਂ (Bullets) ਚਲਾਈਆਂ ਗਈਆਂ ਹਨ ਦੇ ਵਿਚ ਜਾਣਕਾਰੀ ਮੁਤਾਬਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਮਾਲੀ ਨੁਕਸਾਨ ਦੇ ਤੌੌਰ ‘ਤੇ ਸੀ. ਸੀ. ਟੀ. ਵੀ ਕੈਮਰਿਆਂ ਦੀ ਭੰਨ ਤੋੜ ਕੀਤੀ ਗਈ ।
ਕੀ ਦੱਸਿਆ ਏ. ਡੀ. ਸੀ. ਪੀ. ਸਿਟੀ-2 ਨੇ
ਜਲੰਧਰ ਦੇ ਐਡੀਸ਼ਨਲ ਡਿਪਟੀ ਕਮਿਸ਼ਨਰ ਸਿਟੀ-2 ਰਾਕੇਸ਼ ਯਾਦਵ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਨਿਊ ਸ਼ਹੀਦ ਬਾਬੂ ਲਾਭ ਸਿੰਘ ਵਿੱਚ ਦੋ ਗੁੱਟਾਂ ਵਿਚਕਾਰ ਲੜਾਈ ਹੋਈ ਹੈ ਅਤੇ ਲੜਾਈ ਦੌਰਾਨ ਗੋਲੀਆਂ ਚਲਾਈਆਂ ਗਈਆਂ ਹਨ । ਉਹ ਅਤੇ ਉਨ੍ਹਾਂ ਦੀ ਟੀਮ ਮੌਕੇ `ਤੇ ਪਹੁੰਚੇ ਅਤੇ ਪੰਜ ਗੋਲੀਆਂ ਦੇ ਖੋਲ (Five bullet shells) ਬਰਾਮਦ ਕੀਤੇ। ਉਨ੍ਹਾਂ ਦੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ । ਦੋਵੇਂ ਪਰਿਵਾਰ ਇੱਕ ਦੂਜੇ ‘ਤੇ ਦੋਸ਼ ਲਗਾ ਰਹੇ ਹਨ । ਉਨ੍ਹਾਂ ਦੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ। ਗਲੀ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ (C. C. T. V. Cameras) ਅਤੇ ਨੇੜਲੇ ਨਿਵਾਸੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਢੁਕਵੀਂ ਕਾਰਵਾਈ ਕੀਤੀ ਜਾਵੇਗੀ ।
ਕੀ ਦੱਸਿਆ ਮਹਿਲਾ ਨੇ
ਮੌਕੇ `ਤੇ ਮੌਜੂਦ ਇੱਕ ਔਰਤ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ । ਪਰਿਵਾਰ ਰਾਤ ਦੇ ਖਾਣੇ ਤੋਂ ਬਾਅਦ ਸੌਣ ਜਾ ਰਿਹਾ ਸੀ ਕਿ ਜਦੋਂ ਗਲੀ ਦੇ ਨੌਜਵਾਨ ਆਏ ਅਤੇ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਗਏ ਅਤੇ ਉਨ੍ਹਾਂ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ । ਉਨ੍ਹਾਂ ਦੱਸਿਆ ਕਿ ਫਿਰ ਘਰੋਂ ਨਿਕਲਣ ਤੋਂ ਬਾਅਦ ਉਨ੍ਹਾਂ ਨੇ ਸੀ. ਸੀ. ਟੀ. ਵੀ. ਕੈਮਰੇ ਤੋੜ ਦਿੱਤੇ ਅਤੇ ਗੋਲੀਆਂ ਚਲਾਈਆਂ, ਜਿਸਦੀ ਸੂਚਨਾ ਉਨ੍ਹਾਂ ਨੇ ਪੁਲਿਸ ਨੂੰ ਦਿੱਤੀ ।









