ਮਾਮਲਾ ਅੰਮ੍ਰਿਤਧਾਰੀ ਸਿੱਖ ਪ੍ਰਚਾਰਕ ਦੇ ਕੇਸ ਅਤੇ ਦਾੜ੍ਹੀ ਦੀ ਬੇਅਦਬੀ ਕਰਨ ਦਾ

0
31
Raghbeer Singh

ਬਠਿੰਡਾ, 18 ਫਰਵਰੀ 2026 : ਪੰਜਾਬ ਦੇ ਜਿ਼ਲਾ ਬਠਿੰਡਾ (District Bathinda) ਦੇ ਪਿੰਡ ਖਿਆਲੀਵਾਲਾ ਵਿਖੇ ਇਕ ਅੰਮ੍ਰਿਤਧਾਰੀ ਸਿੱਖ ਪ੍ਰਚਾਰਕ (Amritdhari Sikh preacher) ਵਿਅਕਤੀ ਦੇ ਦਾੜ੍ਹੀ ਤੇ ਕੇਸਾਂ ਦੀ ਬੇਅਦਬੀ (Sacrilege) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।

ਕਿਸ ਨੇ ਦਿੱਤਾ ਹੈ ਇਸ ਘਟਨਾ ਨੂੰ ਅੰਜਾਮ

ਮਿਲੀ ਜਾਣਕਾਰੀ ਅਨੁਸਾਰ ਪਿੰਡ ਖਿਆਲੀਵਾਲਾ ਵਿਖੇ ਜੋ ਅੰਮ੍ਰਿਤਧਾਰੀ ਸਿੱਖ ਪ੍ਰਚਾਰਕ ਤੇ ਹਮਲਾ ਕਰਕੇ ਉਸਦੇ ਕੇਸ ਤੇ ਦਾੜ੍ਹੀ ਕੈਂਚੀ ਨਾਲ ਕੱਟ ਕੇ ਬੇਅਦਬੀ ਕੀਤੀ ਹੈ ਦੇ ਮਾਮਲੇ ਵਿਚ ਸ਼ਾਮਲ ਵਿਅਕਤੀਆਂ ਵਿਚ ਹਰਦੀਪ ਸਿੰਘ, ਜਸਵੰਤ ਸਿੰਘ ਤੇ ਅੰਮ੍ਰਿਤਪਾਲ ਸ਼ਾਮਲ ਹਨ ।

ਕੀ ਕਦਮ ਚੁੱਕਿਆ ਗਿਆ ਹੈ ਅਜਿਹੇ ਵਿਅਕਤੀਆਂ ਵਿਰੁੱਧ

ਅੰਮ੍ਰਿਤਧਾਰੀ ਸਿੱਖ ਪ੍ਰਚਾਰਕ ਰਘਵੀਰ ਸਿੰਘ (Raghveer Singh) ਤੇ ਕੈਂਚੀ ਨਾਲ ਹਮਲਾ ਕਰਕੇ ਉਸਦੇ ਕੇਸ ਤੇ ਦਾੜ੍ਹੀ ਕੱਟਣ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਵਿਰੁੱਧ ਰਘਵੀਰ ਸਿੰਘ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 299, 351 (2), 115 (2) ਅਤੇ 61 (2) ਤਹਿਤ ਕੇਸ ਦਰਜ (Case registered) ਕੀਤਾ ਹੈ । ਪੁਲਸ ਵਲੋਂ ਤਿੰਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।

ਘਟਨਾਕ੍ਰਮ ਕਿਵੇਂ ਵਾਪਰਿਆ ਸਬੰਧੀ ਕੀ ਦੱਸਿਆ ਰਘਵੀਰ ਸਿੰਘ ਨੇ

ਪੀੜ੍ਹਤ ਰਘਵੀਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਇਹ ਘਟਨਾ ਸਵੇਰੇ 7:30 ਵਜੇ ਦੇ ਕਰੀਬ ਵਾਪਰੀ । ਉਹ ਪਿੰਡ ਦੇ ਹੀ ਇੱਕ ਮਿਸਤਰੀ ਅਮਰਜੀਤ ਸਿੰਘ ਦੇ ਘਰ ਕਿਸੇ ਕੰਮ ਲਈ ਗਿਆ ਸੀ । ਪਿੰਡ ਦੇ ਹੀ ਹਰਦੀਪ ਸਿੰਘ ਅਤੇ ਜਸਵੰਤ ਸਿੰਘ ਨੇ ਆ ਕੇ ਉਸ ‘ਤੇ ਹਮਲਾ ਕਰ ਦਿੱਤਾ ।

ਪੀੜਤ ਦੇ ਅਨੁਸਾਰ ਮੁਲਜ਼ਮਾਂ ਨੇ ਉਸ ਦੀ ਪੱਗ ਉਤਾਰ ਦਿੱਤੀ ਅਤੇ ਕੈਂਚੀ ਨਾਲ ਉਸ ਦੇ ਕੇਸ ਅਤੇ ਦਾੜ੍ਹੀ (Case and beard) ਕਤਲ ਕਰ ਦਿੱਤੀ । ਜਦੋਂ ਰਘਵੀਰ ਸਿੰਘ ਅਤੇ ਮਿਸਤਰੀ ਅਮਰਜੀਤ ਸਿੰਘ ਨੇ ਵਿਰੋਧ ਕੀਤਾ ਤਾਂ ਹਮਲਾਵਰਾਂ ਨੇ ਉਨ੍ਹਾਂ ‘ਤੇ ਕੈਂਚੀ ਨਾਲ ਹਮਲਾ ਕਰ ਦਿੱਤਾ ਅਤੇ ਕੁੱਟਮਾਰ ਕੀਤੀ ਅਤੇ ਫਿਰ ਮੌਕੇ ਤੋਂ ਭੱਜ ਗਏ । ਹਮਲੇ ਤੋਂ ਬਾਅਦ ਰਘਵੀਰ ਸਿੰਘ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ ।

Read More : ਜੱਥੇਦਾਰ ਗੜਗੱਜ ਨੇ ਲਿਆ ਬੇਅਦਬੀ ਦੀ ਘਟਨਾ ਦਾ ਸਖ਼ਤ ਨੋਟਿਸ

LEAVE A REPLY

Please enter your comment!
Please enter your name here