ਪਟਿਆਲਾ, 22 ਜੁਲਾਈ 2025 : ਥਾਣਾ ਕੋਤਵਾਲੀ (Police Station) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ 20 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ (Case registered) ਕੀਤਾ ਗਿਆ ਹੈ ਵਿਚ ਬਬਲੂ ਪੁੱਤਰ ਮਹਿੰਦੀ ਰਾਮ ਵਾਸੀ ਢੇਹਾ ਕਲੋਨੀ ਨੇੜੇ ਅੱਬੂ ਸ਼ਾਹ ਦਰਗਾਹ ਸਨੋਰੀ ਅੱਡਾ ਪਟਿਆਲਾ ਸ਼ਾਮਲ ਹੈ ।
ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ
ਪੁਲਸ ਮੁਤਾਬਕ ਏ. ਐਸ. ਆਈ. ਗੁਰਦੀਪ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 20 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ (20 grams of white intoxicating powder) ਬਰਾਮਦ ਹੋਇਆ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ