ਸਮਾਣਾ, 19 ਜੁਲਾਈ 2025 : ਥਾਣਾ ਸਦਰ ਸਮਾਣਾ (Police Station Sadar Samana) ਪੁਲਸ ਨੇ ਇਕ ਵਿਅਕਤੀ ਵਿਰੁੱਧ 600 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੰਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਮੁਦਾਦਪੁਰਾ ਥਾਣਾ ਸਿਟੀ ਸਮਾਣਾ ਸ਼ਾਮਲ ਹਨ ।
600 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਹੋਈਆਂ ਬਰਾਮਦ
ਪੁਲਸ ਮੁਤਾਬਕ ਏ. ਐਸ. ਆਈ. ਕੁਲਦੀਪ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾ-ਹੱਦ ਪਿੰਡ ਲਾਲਗੜ੍ਹ ਮੌਜੂਦ ਸਨ ਤਾਂ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 600 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ (600 open narcotic pills) ਬਰਾਮਦ ਹੋਈਆਂ। ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ