ਬਾਪ ਪੁੱਤ ਵਿਰੁੱਧ ਕੁੱਟਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਰਜ

0
9
Beating

ਪਟਿਆਲਾ, 31 ਜੁਲਾਈ 2025 : ਥਾਣਾ ਅਨਾਜ ਮੰਡੀ (Police Station Grain Market) ਪਟਿਆਲਾ ਪੁਲਸ ਨੇ ਦੋ ਵਿਅਕਤੀਆਂ ਜੋਕਿ ਆਪਸ ਵਿਚ ਬਾਪ-ਪੁੱਤ ਲੱਗਦੇ ਹਨ ਵਿਰੁੱਧ ਵੱਖ-ਵੱਖ ਧਾਰਾਵਾਂ 115 (2), 117 (2), 126 (2), 351 (2,3), 3 (5) ਬੀ. ਐਨ. ਐਸ.ਤਹਿਤ ਘੇਰ ਕੇ ਕੁੱਟਮਾਰ (Beating) ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ (Death threats) ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ ।

ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਸਕੀਰਤ ਸਿੰਘ ਪੁੱਤਰ ਜਗਦੀਸ਼ ਸਿੰਘ, ਜਗਦੀਸ਼ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀਆਨ ਮਕਾਨ ਨੰH 232 ਨੂਿੳ ਯਾਦਵਿੰਦਰਾ ਕਲੋਨੀ ਪਟਿਆਲਾ ਸ਼ਾਮਲ ਹਨ।

ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਕੀ ਦੱਸਿਆ ਸ਼ਿਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਸ਼ਿਕਾਇਤਕਰਤਾ (Complainant) ਅ­­ਮਰਜੀਤ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਮਕਾਨ ਨੰH 232 ਨਿਊ ਯਾਦਵਿੰਦਰਾ ਕਲੋਨੀ ਪਟਿਆਲਾ ਨੇ ਦੱਸਿਆ ਕਿ ਜਗਦੀਸ਼ ਸਿੰਘ ਜੋ ਕਿ ਮੇਰਾ ਭਰਾ ਹੈ ਅਤੇ ਦੋਵੇਂ ਇੱਕੋ ਹੀ ਮਕਾਨ ਵਿੱਚ ਰਹਿੰਦੇ ਹਨ ਪਰ 14 ਮਈ 2025 ਨੂੰ ਉਪਰੋਕਤ ਵਿਅਕਤੀਆਂ ਨੇ ਉਸ ਦੀ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆ ਧਮਕੀਆ ਵੀ ਦਿੱਤੀਆ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਘੇਰ ਕੇ ਕੁੱਟਮਾਰ ਕਰਨ ਤੇ 6 ਵਿਰੁੱਧ ਕੇਸ ਦਰਜ

LEAVE A REPLY

Please enter your comment!
Please enter your name here