ਚਾਰ ਵਿਅਕਤੀਆਂ ਵਿਰੁੱਧ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

0
5
Beating

ਪਟਿਆਲਾ, 22 ਜੁਲਾਈ 2025 : ਥਾਣਾ ਸਿਵਲ ਲਾਈਨ (Civil Line Police Station) ਪੁਲਸ ਨੇ ਚਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 115 (2), 126 (2), 118 (1), 351 (2), 191 (3), 190 ਬੀ. ਐਨ. ਐਸ. ਤਹਿਤ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ ਕੀਤਾ ਹੈ ।

ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਿਕਾਰੀ ਵਾਸੀ ਪਿੰਡ ਕਦਰਾਬਾਦ ਚਮਕੋਰ ਵਾਸੀ ਪਿੰਡ ਸਾਈਵਾਲ, ਭੱਟੀ ਅਤੇ ਇਸਦਾ ਭਰਾ ਰਾਜੂ ਵਾਸੀ ਪਿੰਡ ਟੋਹੜਾ ਅਤੇਦੋ-ਤਿੰਨ ਹੋਰ ਅਣਪਾਤੇ ਵਿਅਕਤੀ ਸ਼ਾਮਲ ਹਨ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਗੁਰਸੇਵਕ ਸਿੰਘ ਪੁੱਤਰ ਲਾਲ ਸਿੰਘ ਵਾਸੀ ਪਿੰਡ ਜਾਂਹਲਾ ਥਾਣਾ ਪਸਿਆਣਾ ਨੇ ਦੱਸਿਆ ਕਿ 18 ਜੁਲਾਈ ਨੂੰਉਪਰੋਕਤ ਵਿਅਕਤੀਆਂ ਨੇ ਉਸ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਮੈਡੀਕਲ ਪਾਸ ਬੱਸ ਵਿੱਚੋ ਉਤਾਰ ਕੇ ਘੇਰ ਲਿਆ ਤੇ ਕੁੱਟਮਾਰ (Beating) ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ (Death threats) ਵੀ ਦਿੱਤੀਆਂ। ਸਿ਼ਕਾਇਤਕਰਤਾ ਨੇ ਦੱਸਿਆ ਕਿ ਅਜਿਹਾ ਕਰਨ ਦਾ ਕਾਰਨ ਪਹਿਲਾਂ 2024 ਵਿੱਚ ਆਪਸੀ ਝਗੜਾ ਹੋਇਆ ਸੀ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਕੁੱਟਮਾਰ ਕਰਨ ਤੇ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

LEAVE A REPLY

Please enter your comment!
Please enter your name here