ਰਾਜਪੁਰਾ, 1 ਜੁਲਾਈ 2025 : ਥਾਣਾ ਖੇੜੀ ਗੰਢਿਆਂ (Police Station Kheri Gandhaya) ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 115 (2), 118 (1), 351 (2) ਬੀ. ਐਨ. ਐਸ. ਤਹਿਤ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ (Case registered) ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕੁਲਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਆਕੜ ਥਾਣਾ ਖੇੜੀ ਗੰਡਿਆ ਸ਼ਾਮਲ ਹੈ ।
ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸੁਰੂ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਦਲਵਿੰਦਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਆਕੜ ਥਾਣਾ ਖੇੜੀ ਗੰਡਿਆ ਨੇ ਦੱਸਿਆ ਕਿ ਜਦੋਂ ਉਹ ਆਪਣੇ ਖੇਤਾਂ ਵਿੱਚ ਸੀ ਤਾਂ ਉਪਰੋਕਤ ਵਿਅਕਤੀ ਨੇ ਮੌਕੇ ਤੇ ਆ ਕੇ ਉਸਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ (assault and death threats) ਵੀ ਦਿੱਤੀਆਂ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ ।
Read More : ਤਿੰਨ ਵਿਰੁੱਧ ਲੁੱਟ ਖੋਹ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ