ਤਿੰਨ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

0
12
NDPS Act

ਨਾਭਾ, 24 ਜੁਲਾਈ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਵਲੋਂ ਤਿੰਨ ਵਿਅਕਤੀਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਇੱਕ ਸਿਲਵਰ ਪੇਪਰ ਜਿਸ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਇੱਕ 10 ਰੁਪਏ ਦਾ ਨੋਟ ਇੱਕ ਲਾਇਟਰ ਬ੍ਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ ।

ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮਨੀਸ ਕੁਮਾਰ ਪੁੱਤਰ ਅਸੋ਼ਕ ਕੁਮਾਰ ਵਾਸੀ ਪਿੰਡ ਬਲਾੜੀ ਕਲਾਂ ਹਾਲ ਅਬਾਦ ਅੱਤੇਵਾਲੀ ਗਲੀ ਮੋਡਰਨ ਵੈਲੀ ਥਾਣਾ ਫਤਿਹਗੜ੍ਹ ਸਾਹਿਬ, ਮਦਨਜੀਤ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਪਿੰਡ ਮੰਡੋਫਲ, ਹਰਦਿੱਲ ਸਿੰਘ ਪੁੱਤਰ ਯਾਦਵਿੰਦਰ ਸਿੰਘ ਵਾਸੀ ਪਿੰਡ ਕੋਟਲਾ ਬਜਵਾੜਾ ਫਤਿਹਗੜ੍ਹ ਸਾਹਿਬ ਸ਼ਾਮਲ ਹਨ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਮੁਤਾਬਕ ਐਸ. ਆਈ. ਰਾਮ ਕਰਨ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਰੋਹਟੀ ਪੁੱਲ ਤੋਂ ਜੋੜੇ ਪੁੱਲ ਜਾਂਦੀ ਸੜਕ ਕੋਲ ਮੌਜੂਦ ਸਨ ਤਾਂ ਇੱਕ ਕਾਰ ਖੜੀ ਦਿਖਾਈ ਦਿੱਤੀ, ਜਿਸ ਵਿੱਚ ਉਕਤ ਵਿਅਕਤੀ ਨਸ਼ਾ ਕਰ ਰਹੇ ਸੀ, ਜਿਨ੍ਹਾਂ ਨੂੰ ਮੌਕੇ ਤੇ ਜਾ ਕੇ ਕਾਬੂ ਕੀਤਾ ਤਾਂ ਉਪਰੋਕਤ ਵਿਅਕਤੀਆਂ ਕੋਲੋਂ ਇੱਕ ਸਿਲਵਰ ਪੇਪਰ ਜਿਸ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਇੱਕ 10 ਰੁਪਏ ਦਾ ਨੋਟ ਇੱਕ ਲਾਇਟਰ (Silver paper, a heroin-like drug, a 10 rupee note, a lighter) ਬ੍ਰਾਮਦ ਹੋਇਆ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

LEAVE A REPLY

Please enter your comment!
Please enter your name here