ਟਿੱਪਰ ਡਰਾਈਵਰ ਵਿਰੁੱਧ ਫੇਟ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ

0
17
Case registered

ਬਨੂੜ, 8 ਅਗਸਤ 2025 : ਥਾਣਾ ਬਨੂੜ (Banur Police Station) ਪੁਲਸ ਨੇ ਟਿੱਪਰ ਡਰਾਈਵਰ ਵਿਰੁੱਧ ਵੱਖ-ਵੱਖ ਧਾਰਾਵਾਂ 106, 281 ਬੀ. ਐਨ. ਐਸ. ਤਹਿਤ ਫੇਟ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ ਕੀਤਾ ਹੈ ।

ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਟਿੱਪਰ ਡਰਾਈਵਰ ਵਿਸ਼ਨੂੰ ਪੁੱਤਰ ਕਰਤਾਰ ਸਿੰਘ ਵਾਸੀ ਹਯਾਤਪੁਰ ਜਿ਼ਲਾ ਭਰਤਪੁਰ ਰਾਜਸਥਾਨ ਸ਼ਾਮਲ ਹੈ ।

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਬਲਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਨਰੈਣਾ ਥਾਣਾ ਬਡਾਲੀ ਸਿੰਘ ਆਲਾ ਜਿ਼ਲਾ ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ 6 ਅਗਸਤ ਨੂੰ ਜਦੋਂ ਉਸਦੀ ਲੜਕੀ ਜੋ ਕਿ 16 ਸਾਲਾਂ ਦੀ ਹੈ ਗੱਜੂ ਖੇੜਾ ਗਰਿਡ ਕੋਲ ਪੈਦਲ ਜਾ ਰਹੀ ਸੀ ਤਾਂ ਉਕਤ ਡਰਾਈਵਰ (Driver) ਨੇ ਆਪਣਾ ਟਿੱਪਰ ਤੇਜ ਰਫ਼ਤਾਰ ਤੇ ਲਾਪ੍ਰਵਾਹੀ (Tipper speeding and reckless driving) ਨਾਲ ਲਿਆ ਕੇ ਉਸਦੀ ਲੜਕੀ ਵਿਚ ਮਾਰਿਆ, ਜਿਸ ਕਾਰਨ ਵਾਪਰੀ ਦੁਰਘਟਨਾ ਵਿਚ ਲੜਕੀ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਜਲੰਧਰ: CRPF ਜਵਾਨ ਦੀ ਕਾਰ ਖੜ੍ਹੇ ਟਿੱਪਰ ਨਾਲ ਟਕਰਾਈ, ਪਤਨੀ ਜ਼ਖਮੀ

LEAVE A REPLY

Please enter your comment!
Please enter your name here