ਬਠਿੰਡਾ, 24 ਅਗਸਤ 2026 : ਪੰਜਾਬ ਦੇ ਜਿਲਾ ਬਠਿੰਡਾ (Bathinda) ਵਿਖੇ ਪ੍ਰਾਈਵੇਟ ਬਸ ਦੇ ਕੰਡਕਟਰ ਦਾ ਤੇਜਧਾਰ ਹਥਿਆਰਾਂ ਨਾਲ ਕਤਲ (Murder) ਕਰ ਦਿੱਤੇ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਹੈ ।
ਕੌਣ ਹੈ ਇਹ ਪ੍ਰਾਈਵੇਟ ਬਸ ਕੰਡਕਟਰ
ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਵਿਖੇ ਜੋ ਇਕ ਪ੍ਰਾਈਵੇਟ ਬਸ ਦੇ ਕੰਡਕਟਰ (Conductor) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ ਵਿਚ ਮੌਤ ਦੇ ਘਾਟ ਉਤਰਨ ਵਾਲੇ ਨੌਜਵਾਨ ਵਿਅਕਤੀ ਦੀ ਪਛਾਣ ਪਿੰਡ ਚੁੁੱਘੇਕਲਾਂ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਕੋਤਵਾਲੀ ਥਾਣੇ ਦੇ ਐਸ. ਐਚ. ਓ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਇਸ ਮਾਮਲੇ ਵਿਚ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜਮਾਂ ਦੀ ਪਛਾਣ ਕਰਨ ਲਈ ਸੀ. ਸੀ. ਟੀ. ਵੀ. ਕੈਮਰਿਆਂ (C. C. T. V. Cameras) ਦੀ ਫੁਟੇਜ ਵੀ ਦੇਖੀ ਜਾ ਰਹੀ ਹੈ ।
ਪੁਲਸ ਨੇ ਅਣਪਛਾਤੇ ਹਮਲਾਵਰਾਂ ਵਿਰੁੱਧ ਕਰ ਲਿਆ ਹੈ ਕੇਸ ਦਰਜ
ਉਪਰੋਕਤ ਵਾਪਰੀ ਕਤਲ ਦੀ ਘਟਨਾ ਦੀ ਸੂਚਨਾ ਮਿਲਣ ‘ਤੇ ਕੋਤਵਾਲੀ ਪੁਲਸ ਜੋ ਕਿ ਸੋਮਵਾਰ ਸਵੇਰੇ ਮੌਕੇ ‘ਤੇ ਪਹੁੰਚੀ ਅਤੇ ਜਾਂਸ ਸ਼ੁਰੂ ਕੀਤੀ ਵਲੋਂ ਜਿਥੇ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਕੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ, ਉਥੇ ਪੁਲਸ ਵਲੋਂ ਅਣਪਛਾਤੇ ਹਮਲਾਵਰਾਂ (Unknown attackers) ਵਿਰੁੱਧ ਕਤਲ ਦਾ ਮਾਮਲਾ ਦਰਜ (Case registered) ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਕੀ ਦੱਸਿਆ ਪ੍ਰਾਈਵੇਟ ਬਸ ਦੇ ਡਰਾਈਵਰ ਨੇ
ਜਿਸ ਬਸ ‘ਤੇ ਬਲਜਿੰਦਰ ਸਿੰਘ ਕੰਡਕਟਰ ਵਜੋਂ ਕੰਮ ਕਰਦਾ ਸੀ ਦੇ ਡਰਾਈਵਰ ਇਕਬਾਲ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ ਉਸ ਦੀ ਬੱਸ ‘ਤੇ ਕੰਡਕਟਰ ਵਜੋਂ ਕੰਮ ਕਰਦਾ ਸੀ ਤੇ ਐਤਵਾਰ ਸ਼ਾਮ ਕਰੀਬ 7:30 ਵਜੇ ਉਸ ਨੇ ਬੱਸ ਬੱਸ ਸਟੈਂਡ ‘ਤੇ ਖੜ੍ਹੀ ਕੀਤੀ ਅਤੇ ਦੋਵੇਂ ਵਿਅਕਤੀ ਆਪੋ-ਆਪਣੇ ਪਿੰਡਾਂ ਨੂੰ ਚਲੇ ਗਏ । ਇਸ ਤੋਂ ਥੋੜ੍ਹੀ ਦੇਰ ਬਾਅਦ, ਲਗਭਗ 7:45 ਵਜੇ, ਇਕਬਾਲ ਸਿੰਘ ਨੂੰ ਇੱਕ ਫੋਨ ਆਇਆ ਜਿਸ ਵਿੱਚ ਦੱਸਿਆ ਗਿਆ ਕਿ ਉਸ ਦਾ ਕੰਡਕਟਰ ਬੱਸ ਸਟੈਂਡ ਦੇ ਪਿੱਛੇ ਇੱਕ ਟੋਏ ਨੇੜੇ ਜ਼ਖ਼ਮੀ ਹਾਲਤ ਵਿੱਚ ਪਿਆ ਸੀ ।
ਸਿਵਲ ਹਸਪਤਾਲ ਲਿਜਾਉਣ ‘ਤੇ ਡਾਕਟਰਾਂ ਨੇ ਐਲਾਨ ਦਿੱਤਾ ਸੀ ਮ੍ਰਿਤਕ
ਇਕਬਾਲ ਸਿੰਘ ਆਪਣੇ ਸਾਥੀਆਂ ਸਮੇਤ ਘਟਨਾ ਸਥਾਨ ‘ਤੇ ਪਹੁੰਚੇ ਅਤੇ ਤੁਰੰਤ ਬਲਜਿੰਦਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਏ । ਹਸਪਤਾਲ ਦੇ ਡਾਕਟਰਾਂ ਨੇ ਬਲਜਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ । ਬੱਸ ਡਰਾਈਵਰ ਅਨੁਸਾਰ ਸੀ. ਸੀ. ਟੀ. ਵੀ. ਫੁਟੇਜ ਵਿੱਚ ਦੋ ਸ਼ੱਕੀ ਵਿਅਕਤੀ ਦਿਖਾਈ ਦੇ ਰਹੇ ਹਨ । ਦੋਸ਼ ਹੈ ਕਿ ਇਨ੍ਹਾਂ ਦੋਵਾਂ ਨੇ ਬਲਜਿੰਦਰ ਸਿੰਘ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਏ ।









