ਪਟਿਆਲਾ, 9 ਸਤੰਬਰ 2025 : ਥਾਣਾ ਤ੍ਰਿਪੜੀ ਪਟਿਆਲਾ (Police Station Tripuri Patiala) ਦੀ ਪੁਲਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇੇਠ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 303 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਅੰਮ੍ਰਿਤ ਸਿੰਘ ਪੁੱਤਰ ਫਕੀਰ ਚੰਦ ਵਾਸੀ ਵਿਕਾਸ ਨਗਰ ਨੇੜੇ ਚੀਮਾ ਚੋਂਕ ਥਾਣਾ ਤ੍ਰਿਪੜੀ ਨੇ ਦੱਸਿਆ ਕਿ 29 ਅਗਸਤ ਨੂੰ ਉਸਨੇ ਆਪਣਾ ਮੋਟਰਸਾਈਕਲ ਜੋ ਕਿ ਗਲੀ ਨੰ 3 ਦੀਪ ਨਗਰ ਪਟਿਆਲਾ ਵਿਖੇ ਖੜ੍ਹਾ ਕੀਤਾ ਸੀ ਤੇ ਜਦੋਂ ਕੁੱਝ ਸਮੇਂ ਬਾਅਦ ਆ ਕੇ ਦੇਖਿਆ ਤਾਂ ਮੋਟਰਸਾਈਕਲ ਗਾਇਬ ਸੀ, ਜਿਸਨੂੰ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰ ਲਿਆ ਗਿਆ । ਪੁਲਸ ਨੇ ਅਣਪਛਾਤੇ ਵਿਅਕਤੀਆਂ (Unknown persons) ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼